ਤਰਨਤਾਰਨ ਜ਼ਿਮਨੀ ਚੋਣ ਲਈ ਕੇਂਦਰੀ ਸੁਰੱਖਿਆ ਬਲਾਂ ਦੀਆਂ 12 ਕੰਪਨੀਆਂ ਤਾਇਨਾਤ, ਅਜਿਹਾ ਪਹਿਲੀ ਵਾਰ ਕਰਨਾ ਪਿਆ- EC

Published: 

09 Nov 2025 14:40 PM IST

ਤਰਨਤਾਰਨ ਜ਼ਿਮਨੀ ਚੋਣ ਲਈ ਪਹਿਲੀ ਵਾਰ 12 ਕੰਪਨੀਆਂ ਕੇਂਦਰੀ ਬਲ ਤਾਇਨਾਤ ਕੀਤੇ ਗਏ ਹਨ। 11 ਨਵੰਬਰ ਨੂੰ ਹੋਣ ਵਾਲੀ ਵੋਟਿੰਗ ਲਈ 100 ਸੰਵੇਦਨਸ਼ੀਲ ਬੂਥਾਂ ਸਮੇਤ 114 'ਤੇ ਸੁਰੱਖਿਆ ਕਰਮਚਾਰੀ ਤਾਇਨਾਤ ਰਹਿਣਗੇ। ਪ੍ਰਚਾਰ ਅੱਜ ਸ਼ਾਮ 6 ਵਜੇ ਖਤਮ ਹੋਵੇਗਾ, ਜਦੋਂ ਕਿ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਸੀਸੀਟੀਵੀ ਅਤੇ ਵੈੱਬਕਾਸਟਿੰਗ ਦੀ ਵਿਵਸਥਾ ਕੀਤੀ ਗਈ ਹੈ ਤਾਂ ਜੋ ਨਿਰਪੱਖ ਚੋਣਾਂ ਯਕੀਨੀ ਬਣਾਈਆਂ ਜਾ ਸਕਣ।

ਤਰਨਤਾਰਨ ਜ਼ਿਮਨੀ ਚੋਣ ਲਈ ਕੇਂਦਰੀ ਸੁਰੱਖਿਆ ਬਲਾਂ ਦੀਆਂ 12 ਕੰਪਨੀਆਂ ਤਾਇਨਾਤ, ਅਜਿਹਾ ਪਹਿਲੀ ਵਾਰ ਕਰਨਾ ਪਿਆ- EC

ਤਰਨ ਤਾਰਨ ਜ਼ਿਮਨੀ ਚੋਣ ਨਤੀਜੇ

Follow Us On

ਤਰਨਤਾਰਨ ਵਿਧਾਨ ਸਭਾ ਸੀਟ ਲਈ ਕੇਂਦਰੀ ਬਲਾਂ ਦੀਆਂ 12 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਜਿੱਥੇ 11 ਨਵੰਬਰ ਨੂੰ ਵੋਟਾਂ ਪੈਣਗੀਆਂ। ਚੋਣ ਕਮਿਸ਼ਨ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਜ਼ਿਮਨੀ ਚੋਣ ਲਈ ਕੇਂਦਰੀ ਬਲ ਤਾਇਨਾਤ ਕੀਤੇ ਗਏ ਹਨ।

ਤਰਨਤਾਰਨ ਜ਼ਿਮਨੀ ਚੋਣ ਲਈ 100 ਸੰਵੇਦਨਸ਼ੀਲ ਬੂਥ ਹਨ, ਪਰ 114 ‘ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕੀਤੇ ਜਾਣਗੇ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਕਿਹਾ ਕਿ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਸੀਸੀਟੀਵੀ ਕੈਮਰੇ ਅਤੇ ਵੈੱਬਕਾਸਟਿੰਗ ਲਗਾਈ ਗਈ ਹੈ।

ਤਰਨਤਾਰਨ ਜ਼ਿਮਨੀ ਚੋਣ ਲਈ ਸ਼ਾਮ 6 ਵਜੇ ਥਮ ਜਾਵੇਗਾ ਪ੍ਰਚਾਰ

ਅੱਜ ਸ਼ਾਮ 6 ਵਜੇ ਤਰਨਤਾਰਨ ਜ਼ਿਮਨੀ ਚੋਣ ਲਈ ਪ੍ਰਚਾਰ ਖਤਮ ਹੋ ਜਾਵੇਗਾ। ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਬਾਹਰਲੇ ਸਿਆਸਤਦਾਨਾਂ ਨੂੰ ਵਿਧਾਨ ਸਭਾ ਹਲਕਾ ਛੱਡਣਾ ਪਵੇਗਾ। ਇੱਥੇ ਲਗਭਗ 1.92 ਲੱਖ ਵੋਟਰ ਆਪਣੀ ਵੋਟ ਪਾਉਣਗੇ। ਵੋਟਿੰਗ ਵਾਲੇ ਦਿਨ, 11 ਨਵੰਬਰ ਨੂੰ ਤਰਨਤਾਰਨ ਵਿੱਚ ਜਨਤਕ ਛੁੱਟੀ ਹੋਵੇਗੀ।

ਇਸ ਤੋਂ ਪਹਿਲਾਂ ਕੱਲ੍ਹ ਬੰਗਾ ਦੇ ਸਾਬਕਾ ਵਿਧਾਇਕ ਤਰਲੋਚਨ ਸਿੰਘ ਦਾ ਚੋਣ ਪ੍ਰਚਾਰ ਦੌਰਾਨ ਦੇਹਾਂਤ ਹੋ ਗਿਆ ਸੀ। ਚੋਣ ਕਮਿਸ਼ਨ ਨੇ ਐਸਐਸਪੀ ਰਵਜੋਤ ਗਰੇਵਾਲ ਨੂੰ ਵੀ ਹਟਾ ਦਿੱਤਾ ਹੈ ਅਤੇ ਸੁਰਿੰਦਰ ਲਾਂਬਾ ਨੂੰ ਨਵਾਂ ਐਸਐਸਪੀ ਨਿਯੁਕਤ ਕੀਤਾ ਹੈ। ਹਲਾਂਕਿ ਇਸ ਬਦਲੀ ਤੋਂ ਬਾਅਦ ਕਈ ਤਰ੍ਹਾਂ ਦੇ ਸਵਾਲ ਚੁੱਕੇ ਜਾ ਰਹੇ ਹਨ।

ਪਾਰਟੀਆਂ ਨੇ ਇਨ੍ਹਾਂ ਉਮੀਦਵਾਰਾਂ ‘ਤੇ ਖੇਡਿਆ ਦਾਅ

ਆਮ ਆਦਮੀ ਪਾਰਟੀ ਵੱਲੋਂ ਹਰਮੀਤ ਸਿੰਘ ਸਿਆਸੀ ਮੈਦਾਨ ਵਿੱਚ ਹਨ। ਉਨ੍ਹਾਂ ਦਾ ਸਿਆਸੀ ਤਜ਼ਰਬਾ ਆਮ ਆਦਮੀ ਪਾਰਟੀ ਨੂੰ ਮਜ਼ਬੂਤੀ ਦੇਵੇਗਾ। ਕਾਂਗਰਸ ਵੱਲੋਂ ਸਿਆਸੀ ਅਖਾੜੇ ਵਿੱਚ ਕਰਨਬੀਰ ਸਿੰਘ ਬੁਰਜ ਸਿੰਘ ਹਨ। ਉਨ੍ਹਾਂ ਦੇ ਸਮਰਥਨ ਵਿੱਚ ਪੰਜਾਬ ਕਾਂਗਰਸ ਦੇ ਆਗੂ ਪ੍ਰਚਾਰ ਕਰਨ ਲਈ ਪਹੁੰਚੇ। ਸਮਾਜ ਸੇਵੇ ਵਜੋਂ ਸਿਆਸੀ ਕੈਰੀਅਰ ਦੀ ਸ਼ੁਰੂਆਤ ਕਰਨ ਵਾਲੀ ਸੁਖਜਿੰਦਰ ਕੌਰ ਰੰਧਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਉਮੀਦਵਾਰ ਹੈ। ਉਥੇ ਹੀ ਅੰਮ੍ਰਿਤਪਾਲ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ ਮਨਦੀਪ ਸਿੰਘ ਚੋਣ ਲੜ ਰਹੇ ਹਨ। ਭਾਰਤੀ ਜਨਤਾ ਪਾਰਟੀ ਨੇ ਹਰਜੀਤ ਸਿੰਘ ‘ਤੇ ਦਾਅ ਖੇਡਿਆ ਹੈ।