ਤਰਨਤਾਰਨ ਜ਼ਿਮਨੀ ਚੋਣ: ਕੌਣ ਮਾਰੇਗਾ ਬਾਜ਼ੀ? ਇੱਕ ਤੋਂ ਵੱਡਾ ਇੱਕ ਦਿੱਗਜ ਚੋਣ ਮੈਦਾਨ ਅੰਦਰ… ਆਜ਼ਾਦ ਉਮੀਦਵਾਰ ਵੱਲੋਂ ਵੀ ਜਿੱਤ ਦਾ ਦਾਅਵਾ
Tarn Taran Bye Election: ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ, ਕਾਂਗਰਸ, ਭਾਜਪਾ ਨੇ ਇੱਥੋਂ ਆਪਣੇ ਉਮੀਦਵਾਰਾਂ ਦੇ ਨਾਮ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਫਰੀਦਕੋਟ ਤੋਂ ਸਾਂਸਦ ਸਰਬਜੋਤ ਖਾਲਸਾ ਦੀ ਭੈਣ ਅੰਮ੍ਰਿਤ ਕੌਰ ਮਲੋਆ ਨੇ ਵੀ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਬਗਾਵਤ ਤੋਂ ਬਾਅਦ ਨਵੇਂ ਸ਼੍ਰੋਮਣੀ ਅਕਾਲੀ ਦਲ ਨੇ ਇੱਕ ਕਮੇਟੀ ਦਾ ਗਠਨ ਕੀਤਾ ਹੈ ਤਾਂ ਜੋ ਉਹ ਉਮੀਦਵਾਰ ਦੇ ਨਾਮ ਦਾ ਫੈਸਲਾ ਕਰ ਸਕਣ।
ਚੋਣ ਕਮੀਸ਼ਨ ਨੇ ਤਰਨਤਾਰਨ ਜ਼ਿਮਨੀ ਚੋਣ ਦੀ ਤਾਰੀਖ ਦਾ ਐਲਾਨ ਕਰ ਦਿੱਤਾ ਹੈ। ਜ਼ਿਮਨੀ ਚੋਣ ਲਈ 11 ਨਵੰਬਰ ਨੂੰ ਵੋਟਿੰਗ ਹੋਵੇਗੀ, ਜਦਕਿ 14 ਨਵੰਬਰ ਨੂੰ ਨਤੀਜ਼ੇ ਐਲਾਨੇ ਜਾਣਗੇ। ਇਹ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੌਹਲ ਦੇ ਦੇਹਾਂਤ ਤੋਂ ਬਾਅਦ ਕਰਵਾਏ ਜਾ ਰਹੀ ਹੈ। ਚੋਣ ਦੇ ਐਲਾਨ ਤੋਂ ਪਹਿਲਾਂ ਹੀ ਪ੍ਰਮੁੱਖ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਸੀ ਤੇ ਹੁਣ ਐਲਾਨ ਹੋਣ ਤੋਂ ਬਾਅਦ ਸਾਰੀਆਂ ਪਾਰਟੀਆਂ ਨੇ ਤਿਆਰੀ ਹੋਰ ਵੀ ਖਿੱਚ ਲਈ ਹੈ।
ਤਰਨਤਾਰਨ ਹਲਕੇ ‘ਚ ਸ਼੍ਰੋਮਣੀ ਅਕਾਲੀ ਦਲ ਦੀ ਸਥਿਤੀ ਕਾਫ਼ੀ ਮਜ਼ਬੂਤ ਰਹੀ ਹੈ, ਪਰ ਪਿਛਲੀ ਚੋਣ ‘ਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਸੀ। ਇਸ ਸੀਟ ਤੋਂ 2017 ‘ਚ ਕਾਂਗਰਸ ਜਿੱਤ ਦਰਜ ਕਰ ਚੁੱਕੀ ਹੈ। ਅਕਾਲੀ ਦਲ ਇਸ ਸੀਟ ‘ਤੇ 1997 ਤੋਂ 2012 ਤੱਕ ਕਾਬਜ਼ ਰਹੀ ਹੈ। ਇਸ ਚੋਣ ‘ਚ ਅਕਾਲੀ ਦਲ ਆਪਣੇ ਬੀਤੇ ਸਾਲਾਂ ਤੋਂ ਲਗਾਤਾਰ ਖ਼ਰਾਬ ਪ੍ਰਦਰਸ਼ਨ ਨੂੰ ਸੁਧਾਰਨਾ ਚਾਹੇਗੀ।
ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ, ਕਾਂਗਰਸ, ਭਾਜਪਾ ਨੇ ਇੱਥੋਂ ਆਪਣੇ ਉਮੀਦਵਾਰਾਂ ਦੇ ਨਾਮ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਫਰੀਦਕੋਟ ਤੋਂ ਸਾਂਸਦ ਸਰਬਜੋਤ ਖਾਲਸਾ ਦੀ ਭੈਣ ਅੰਮ੍ਰਿਤ ਕੌਰ ਮਲੋਆ ਨੇ ਵੀ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਬਗਾਵਤ ਤੋਂ ਬਾਅਦ ਨਵੇਂ ਸ਼੍ਰੋਮਣੀ ਅਕਾਲੀ ਦਲ ਨੇ ਇੱਕ ਕਮੇਟੀ ਦਾ ਗਠਨ ਕੀਤਾ ਹੈ ਤਾਂ ਜੋ ਉਹ ਉਮੀਦਵਾਰ ਦੇ ਨਾਮ ਦਾ ਫੈਸਲਾ ਕਰ ਸਕਣ।
ਸ਼੍ਰੋਮਣੀ ਅਕਾਲੀ ਦਲ
ਸ਼੍ਰੋਮਣੀ ਅਕਾਲੀ ਦਲ ਨੇ ਚੋਣ ਲਈ ਇਸ ਖੇਤਰ ਤੋਂ ਰਾਜਨੀਤੀ ਤੇ ਸਮਾਜ ਸੇਵਾ ਨਾਲ ਜੁੜੇ ‘ਆਜ਼ਾਦ ਗਰੁੱਪ‘ ਨੂੰ ਆਪਣੇ ਨਾਲ ਰਲਾਇਆ ਹੈ। ਇਸ ਗਰੁੱਪ ਨੇ ਇਲਾਕੇ ‘ਚ ਆਪਣੇ ਕਰੀਬ 40 ਸਰਪੰਚ ਤੇ 7 ਕੌਂਸਲਰ ਜਿਤਵਾਏ ਹਨ। ਅਕਾਲੀ ਦਲ ਨੇ ਸੁਖਵਿੰਦਰ ਕੌਰ ਰੰਧਾਵਾ ਨੂੰ ਉਮੀਦਵਾਰ ਐਲਾਨਿਆ ਹੈ। ਉਨ੍ਹਾਂ ਦੇ ਪਤੀ ਫੌਜ ‘ਚ ਸੇਵਾ ਨਿਭਾ ਚੁੱਕੇ ਹਨ। ਉਨ੍ਹਾਂ ਦੀ ਵੀ ਖੇਤਰ ‘ਚ ਪਕੜ ਹੈ। ਨਾਲ ਹੀ ਪਾਰਟੀ ਦਾ ਵੋਟ ਬੈਂਕ ਵੀ ਉਨ੍ਹਾਂ ਦਾ ਸਾਥ ਦੇ ਸਕਦਾ ਹੈ। ਇਨ੍ਹਾਂ ਸਾਰੀਆਂ ਚੀਜ਼ਾਂ ਦਾ ਸੁਖਵਿੰਦਰ ਕੌਰ ਰੰਧਾਵਾ ਨੂੰ ਫਾਇਦਾ ਹੋ ਸਕਦਾ ਹੈ।
ਆਮ ਆਦਮੀ ਪਾਰਟੀ ਨੇ ਸਾਬਕਾ ਅਕਾਲੀ ਨੂੰ ਦਿੱਤੀ ਸੀਟ
ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਇਸ ਵਾਰ ਸਾਬਕਾ ਅਕਾਲੀ ਦਲ ਆਗੂ ਹਰਮੀਤ ਸਿੰਘ ਸੰਧੂ ਨੂੰ ਉਮੀਵਾਰ ਐਲਾਨਿਆ ਹੈ। ਹਰਮੀਤ ਸੰਧੂ 2002, 2007 ਤੇ 2012 ‘ਚ ਵਿਧਾਇਕ ਰਹਿ ਚੁੱਕੇ ਹਨ। ਉਨ੍ਹਾਂ ਨੇ ਦੋ ਵਾਰ ਅਕਾਲੀ ਦਲ ਤੋਂ ਚੋਣ ਜਿੱਤੀ ਹੈ ਤੇ ਇੱਕ ਵਾਰ ਆਜ਼ਾਦ ਉਮੀਦਵਾਰ ਵਜੋਂ ਸਫ਼ਲਤਾ ਹਾਸਲ ਕੀਤੀ। ਹਾਲਾਂਕਿ 2017 ਤੇ 2022 ‘ਚ ਉਹ ਹਾਰ ਗਏ ਸਨ। ਖੇਤਰ ‘ਚ ਆਪਣੀ ਪਹਿਚਾਣ ਰੱਖਣ ਵਾਲੇ ਹਰਮੀਤ ਸੰਧੂ ਨੂੰ ਪਾਰਟੀ ‘ਚ ਸ਼ਾਮਲ ਕਰਕੇ ਆਮ ਆਦਮੀ ਪਾਰਟੀ ਨੇ ਵੱਡਾ ਦਾਅ ਖੇਡਿਆ ਹੈ। ਸੱਤਾਧਾਰੀ ਪਾਰਟੀ ਇਸ ਚੋਣ ਨੂੰ ਜਿੱਤਣ ਦੀ ਇੱਕ ਵੱਡੀ ਦਾਅਵੇਦਾਰ ਹੈ।
ਇਹ ਵੀ ਪੜ੍ਹੋ
ਕਾਂਗਰਸ ਨੇ ਬੁਰਜ ‘ਤੇ ਖੇਡਿਆ ਦਾਅ
ਸਾਲ 2017 ‘ਚ ਕਾਂਗਰਸ ਦੇ ਡਾ. ਧਰਮਵੀਰ ਅਗਨੀਹੋਤਰੀ ਨੇ ਇੱਥੋਂ ਜਿੱਤ ਦਰਜ ਕੀਤੀ ਸੀ। ਹੁਣ ਕਾਂਗਰਸ ਨੇ ਕਰਨਬੀਰ ਸਿੰਘ ਬੁਰਜ ‘ਤੇ ਆਪਣਾ ਦਾਅ ਖੇਡਿਆ ਹੈ। ਬੁਰਜ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਕਰੀਬੀ ਮੰਨੇ ਜਾਂਦੇ ਹਨ। ਬੁਰਜ ਕਾਂਗਰਸ ਕਿਸਾਨ ਸੈੱਲ ਦੇ ਉਪ ਪ੍ਰਧਾਨ ਵਜੋਂ ਸੇਵਾ ਨਿਭਾ ਚੁੱਕੇ ਹਨ ਤੇ ਜ਼ਿਲ੍ਹੇ ‘ਚ ਸੀਨੀਅਰ ਕਾਂਗਰਸੀ ਆਗੂ ਹਨ। ਉਹ ਵੀ ਇਸ ਚੋਣ ‘ਚ ਜਿੱਤ ਲਈ ਪੂਰਾ ਜ਼ੋਰ ਲਗਾਉਂਦੇ ਹੋਏ ਨਜ਼ਰ ਆਉਣਗੇ।
ਭਾਜਪਾ ਨੇ ਹਰਜੀਤ ਦਾ ਨਾਮ ਐਲਾਨਿਆ
ਭਾਜਪਾ ਨੇ ਇੱਥੋਂ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੂੰ ਉਮੀਦਵਾਰ ਐਲਾਨਿਆ ਹੈ। ਹਰਜੀਤ ਪਹਿਲਾਂ ਅਕਾਲੀ ਦਲ ਨਾਲ ਜੁੜੇ ਰਹੇ, ਪਰ ਸਾਲ 2022 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਹ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਉਨ੍ਹਾਂ ਦਾ ਵੀ ਖੇਤਰ ‘ਚ ਪ੍ਰਭਾਵ ਦੱਸਿਆ ਜਾਂਦਾ ਹੈ। ਭਾਜਪਾ ਵੀ ਇਸ ਸੀਟ ‘ਤੇ ਜਿੱਤ ਦਾ ਹਾਸਲ ਕਰਨ ਲਈ ਕੋਈ ਕਸਰ ਨਹੀਂ ਛੱਡੇਗੀ।
ਆਜ਼ਾਦ ਉਮੀਦਵਾਰ ਮਲੋਆ ਦੇਵੇਗੀ ਟੱਕਰ
ਆਜ਼ਾਦ ਉਮੀਦਵਾਰ ਵਜੋਂ ਅੰਮ੍ਰਿਤ ਕੌਰ ਮਲੋਆ ਨੇ ਤਰਨਤਾਰਨ ਜ਼ਿਮਨੀ ਚੋਣ ਲੜਨ ਦਾ ਫੈਸਲਾ ਕੀਤਾ ਹੈ। ਉਹ ਸਰਬਜੀਤ ਸਿੰਘ ਖਾਲਸਾ ਦੀ ਭੈਣ ਹੈ। ਸਰਬਜੀਤ ਖਾਲਸਾ ਇਸ ਸਮੇਂ ਫਰੀਦਕੋਟ ਤੋਂ ਸਾਂਸਦ ਹਨ ਤੇ ਡਿਬਰੂਗੜ੍ਹ ਜੇਲ੍ਹ ਚ ਬੰਦ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਐਕਟਿਵ ਮੈਂਬਰ ਹਨ।
ਉੱਥੇ ਹੀ ਅੰਮ੍ਰਿਤ ਕੌਰ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਫੈਸਲਾ ਕੀਤਾ ਹੈ। ਹਾਲਾਂਕਿ, ਉਨ੍ਹਾਂ ਦੇ ਭਰਾ ਸਰਬਜੀਤ ਸਿੰਘ ਨੇ ਵੀ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ ਤੇ ਬਾਅਦ ਚ ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਦੀ ਵਾਰਿਸ ਪੰਜਾਬ ਦੇ ਪਾਰਟੀ ਦਾ ਸਮਰਥਨ ਕੀਤਾ ਸੀ। ਅੰਮਿਤ ਕੌਰ ਦਾ ਕਹਿਣਾ ਹੈ ਕਿ ਉਹ ਭਰਾ ਸਰਬਜੀਤ ਖਾਲਸਾ ਦੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਤੋਂ ਦੂਰ ਹੋ ਕੇ ਚੋਣ ਲੜੇਗੀ। ਅੰਮ੍ਰਿਤ ਕੌਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਉਹ ਸਾਰੀ ਪਾਰਟੀਆਂ ਨੂੰ ਸਮਰਥਨ ਲਈ ਮਨਾਵੇਗੀ।


