AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਤਰਨਤਾਰਨ ‘ਚ ਸਰਵਿਸ ਪਿਸਤੌਲ ਨਾਲ ASI ਵੱਲੋਂ ਖੁਦਕੁਸ਼ੀ, ਡਿਊਟੀ ਤੋਂ ਬਾਅਦ ਕੁਆਰਟਰ ‘ਚ ਮਾਰੀ ਗੋਲੀ

ਸ਼ੁਰੂਆਤੀ ਰਿਪੋਰਟਾਂ ਦੇ ਅਨੁਸਾਰ, ਅਧਿਕਾਰੀ ਨੇ ਨਾਕਾਬੰਦੀ 'ਤੇ ਆਪਣੀ ਰੁਟੀਨ ਰਾਤ ਦੀ ਡਿਊਟੀ ਪੂਰੀ ਕੀਤੀ ਸੀ। ਆਪਣੇ ਕੁਆਰਟਰਾਂ 'ਚ ਵਾਪਸ ਆਉਣ ਤੋਂ ਬਾਅਦ ਉਸ ਨੇ ਸਾਥੀ ਪੁਲਿਸ ਕਰਮਚਾਰੀਆਂ ਨਾਲ ਰਾਤ ਦਾ ਖਾਣਾ ਖਾਧਾ ਅਤ ਰਾਤ 9:30 ਵਜੇ ਦੇ ਕਰੀਬ ਆਰਾਮ ਕਰਨ ਲਈ ਚਲਾ ਗਿਆ।

ਤਰਨਤਾਰਨ 'ਚ ਸਰਵਿਸ ਪਿਸਤੌਲ ਨਾਲ ASI ਵੱਲੋਂ ਖੁਦਕੁਸ਼ੀ, ਡਿਊਟੀ ਤੋਂ ਬਾਅਦ ਕੁਆਰਟਰ 'ਚ ਮਾਰੀ ਗੋਲੀ
ਤਰਨਤਾਰਨ ‘ਚ ਸਰਵਿਸ ਪਿਸਤੌਲ ਨਾਲ ASI ਵੱਲੋਂ ਖੁਦਕੁਸ਼ੀ, ਡਿਊਟੀ ਤੋਂ ਬਾਅਦ ਕੁਆਰਟਰ ‘ਚ ਮਾਰੀ ਗੋਲੀ
nishan-sahota-tarantaran
| Updated On: 26 Jun 2026 12:05 PM IST
Share

ਤਰਨਤਾਰਨ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ ਪੰਜਾਬ ਪੁਲਿਸ ਦੇ ਏਐਸਆਈ (ਸਹਾਇਕ ਸਬ-ਇੰਸਪੈਕਟਰ) ਨੇ ਆਪਣੇ ਕੁਆਰਟਰ ਅੰਦਰ ਆਪਣੀ ਸਰਵਿਸ ਪਿਸਤੌਲ ਨਾਲ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਏਐਸਆਈ ਅਮਰਜੀਤ ਸਿੰਘ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਉਹ ਕੈਰੋ ਪੁਲਿਸ ਚੌਂਕੀ ਦੇ ਇੰਚਾਰਜ ਵਜੋਂ ਤਾਇਨਾਤ ਸੀ ਤੇ ਲਗਭਗ ਚਾਰ ਮਹੀਨਿਆਂ ਤੋਂ ਉੱਥੇ ਸੇਵਾ ਨਿਭਾ ਰਿਹਾ ਸੀ।

ਸ਼ੁਰੂਆਤੀ ਰਿਪੋਰਟਾਂ ਦੇ ਅਨੁਸਾਰ, ਅਧਿਕਾਰੀ ਨੇ ਨਾਕਾਬੰਦੀ ‘ਤੇ ਆਪਣੀ ਰੁਟੀਨ ਰਾਤ ਦੀ ਡਿਊਟੀ ਪੂਰੀ ਕੀਤੀ ਸੀ। ਆਪਣੇ ਕੁਆਰਟਰਾਂ ‘ਚ ਵਾਪਸ ਆਉਣ ਤੋਂ ਬਾਅਦ ਉਸ ਨੇ ਸਾਥੀ ਪੁਲਿਸ ਕਰਮਚਾਰੀਆਂ ਨਾਲ ਰਾਤ ਦਾ ਖਾਣਾ ਖਾਧਾ ਅਤ ਰਾਤ 9:30 ਵਜੇ ਦੇ ਕਰੀਬ ਆਰਾਮ ਕਰਨ ਲਈ ਚਲਾ ਗਿਆ।

ਕੁਆਰਟਰ ਤੋਂ ਗੋਲੀ ਦੀ ਆਵਾਜ਼

ਏਐਸਆਈ ਦੇ ਕਮਰੇ ਦੇ ਅੰਦਰ ਜਾਣ ਤੋਂ ਥੋੜ੍ਹੀ ਦੇਰ ਬਾਅਦ ਕੁਆਰਟਰਾਂ ਤੋਂ ਗੋਲੀ ਦੀ ਆਵਾਜ਼ ਸੁਣਾਈ ਦਿੱਤੀ, ਜਿਸ ਨਾਲ ਨੇੜਲੇ ਪੁਲਿਸ ਕਰਮਚਾਰੀ ਸੁਚੇਤ ਹੋ ਗਏ। ਕਰਮਚਾਰੀ ਤੁਰੰਤ ਮੌਕੇ ‘ਤੇ ਪਹੁੰਚ ਗਏ।

ਜਦੋਂ ਕਰਮਚਾਰੀ ਕਮਰੇ ‘ਚ ਦਾਖਲ ਹੋਏ, ਤਾਂ ਉਨ੍ਹਾਂ ਨੇ ਏਐਸਆਈ ਨੂੰ ਖੂਨ ਨਾਲ ਲੱਥਪੱਥ ਪਿਆ ਦੇਖਿਆ ਤੇ ਨੇੜੇ ਹੀ ਸਰਵਿਤ ਪਿਸਤੌਲ ਪਈ ਹੋਈ ਸੀ। ਏਐਸਆਈ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਕੰਮ ਦੇ ਬੋਝ ਤੇ ਤਬਾਦਲੇ ਦੇ ਕਾਰਨ ਤਣਾਅ!

ਸੂਤਰਾਂ ਮੁਤਾਬਕ ਅਧਿਕਾਰੀ ਸਟਾਫ ਦੀ ਘਾਟ ਤੇ ਕੰਮ ਦੇ ਬੋਝ ਵਧਣ ਕਾਰਨ ਤਣਾਅ ‘ਚ ਸੀ। ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਸ ਨੇ ਹਾਲ ਹੀ ਦੇ ਮਹੀਨਿਆਂ ‘ਚ ਤਬਾਦਲੇ ਦੀ ਮੰਗ ਕੀਤੀ ਸੀ। ਹਾਲਾਂਕਿ, ਪੁਲਿਸ ਅਧਿਕਾਰੀਆਂ ਨੇ ਇਨ੍ਹਾਂ ਸਾਰਿਆਂ ਦਾਅਵਿਆਂ ਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਹੈ

Follow Us
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ......
Lalbaugcha Raja: ਬੱਪਾ ਦੇ ਚਰਨਾਂ ਵਿੱਚ ਸ਼ਰਧਾ ਅਤੇ ਦਾਨ ਦਾ ਹੜ੍ਹ, ਗਣੇਸ਼ ਚਤੁਰਥੀ 'ਤੇ ਕਰੋੜਾਂ ਦਾ ਚੜ੍ਹਾਵਾ
Lalbaugcha Raja: ਬੱਪਾ ਦੇ ਚਰਨਾਂ ਵਿੱਚ ਸ਼ਰਧਾ ਅਤੇ ਦਾਨ ਦਾ ਹੜ੍ਹ, ਗਣੇਸ਼ ਚਤੁਰਥੀ 'ਤੇ ਕਰੋੜਾਂ ਦਾ ਚੜ੍ਹਾਵਾ...