AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਤਰਨਤਾਰਨ ‘ਚ ਸ਼ਹੀਦ ASI ਇਕਬਾਲ ਸਿੰਘ ਦੇ ਪਰਿਵਾਰ ਨੂੰ ਮਿਲਣਗੇ 2 ਕਰੋੜ ਰੁਪਏ, CM ਮਾਨ ਦਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਸੰਦੇਸ਼ ਸਾਂਝਾ ਕਰਦਿਆਂ ਏਐੱਸਆਈ ਇਕਬਾਲ ਸਿੰਘ ਦੀ ਬਹਾਦਰੀ ਤੇ ਜਜ਼ਬੇ ਨੂੰ ਸਲਾਮ ਕੀਤਾ। ਉਨ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ 'ਚ ਪੰਜਾਬ ਸਰਕਾਰ ਪਰਿਵਾਰ ਦੇ ਨਾਲ ਖੜ੍ਹੀ ਹੈ ਤੇ ਸ਼ਹੀਦਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਵੀ ਕੀਤੀ।

ਤਰਨਤਾਰਨ 'ਚ ਸ਼ਹੀਦ ASI ਇਕਬਾਲ ਸਿੰਘ ਦੇ ਪਰਿਵਾਰ ਨੂੰ ਮਿਲਣਗੇ 2 ਕਰੋੜ ਰੁਪਏ, CM ਮਾਨ ਦਾ ਐਲਾਨ
tv9-punjabi
| Updated On: 13 Oct 2026 12:54 PM IST
Share

ਤਰਨਤਾਰਨ ਦੇ ਕਸਬਾ ਨੌਸ਼ਹਿਰਾ ਪੰਨੂਆਂ ‘ਚ ਸ਼ਹੀਦ ਹੋਏ ਸਹਾਇਕ ਸਬ-ਇੰਸਪੈਕਟਰ (ASI) ਇਕਬਾਲ ਸਿੰਘ ਦੇ ਪਰਿਵਾਰ ਦੀ ਮਦਦ ਲਈ ਪੰਜਾਬ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਮ੍ਰਿਤਕ ਏਐੱਸਆਈ ਦੇ ਪਰਿਵਾਰ ਨੂੰ ਕੁੱਲ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸ ‘ਚ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਐਕਸ-ਗ੍ਰੇਸ਼ੀਆ ਤੇ ਐਚਡੀਐਫਸੀ ਬੈਂਕ ਵੱਲੋਂ 1 ਕਰੋੜ ਰੁਪਏ ਦੀ ਬੀਮਾ ਰਾਸ਼ੀ ਸ਼ਾਮਲ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਸੰਦੇਸ਼ ਸਾਂਝਾ ਕਰਦਿਆਂ ਏਐੱਸਆਈ ਇਕਬਾਲ ਸਿੰਘ ਦੀ ਬਹਾਦਰੀ ਤੇ ਜਜ਼ਬੇ ਨੂੰ ਸਲਾਮ ਕੀਤਾ। ਉਨ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ ‘ਚ ਪੰਜਾਬ ਸਰਕਾਰ ਪਰਿਵਾਰ ਦੇ ਨਾਲ ਖੜ੍ਹੀ ਹੈ ਤੇ ਸ਼ਹੀਦਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਵੀ ਕੀਤੀ।

ਡਿਊਟੀ ਤੋਂ ਘਰ ਪਰਤਦੇ ਸਮੇਂ ਗੋਲੀਆਂ ਮਾਰ ਕੇ ਕੀਤਾ ਸੀ ਕਤਲ

ਫ਼ਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ‘ਚ ਤਾਇਨਾਤ ਏਐਸਆਈ ਇਕਬਾਲ ਸਿੰਘ ਐਤਵਾਰ ਸ਼ਾਮ ਨੂੰ ਡਿਊਟੀ ਤੋਂ ਘਰ ਪਰਤ ਰਹੇ ਸਨ। ਇਸ ਦੌਰਾਨ ਨੌਸ਼ਹਿਰਾ ਪੰਨੂਆਂ ਇਲਾਕੇ ‘ਚ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਨੂੰ ਗੋਲੀਆਂ ਮਾਰ ਦਿੱਤੀਆਂ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਤੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਗੈਂਗਸਟਰ ਵੱਲੋਂ ਕਤਲ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ

ਘਟਨਾ ਤੋਂ ਕੁਝ ਸਮੇਂ ਬਾਅਦ ਸੋਸ਼ਲ ਮੀਡੀਆ ਤੇ ਡੋਨੀ ਬੱਲ ਦੇ ਨਾਂ ਨਾਲ ਜੁੜੀ ਇੱਕ ਪੋਸਟ ਸਾਹਮਣੇ ਆਈ, ਜਿਸ ‘ਚ ਕਤਲ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਗਿਆ। ਪੋਸਟ ਵਿੱਚ ਏਐਸਆਈ ਇਕਬਾਲ ਸਿੰਘ ਤੇ ਵਿਰੋਧੀ ਗੈਂਗ ਨਾਲ ਕਥਿਤ ਸਬੰਧ ਹੋਣ ਦੇ ਇਲਜ਼ਾਮ ਲਗਾਏ ਗਏ ਸਨ। ਹਾਲਾਂਕਿ, ਇਸ ਪੋਸਟ ਦੀ ਪ੍ਰਮਾਣਿਕਤਾ ਤੇ ਪੁਸ਼ਟੀ ਨਹੀਂ ਹੋਈ ਹੈ।

ਪੁੱਤਰ ਦੀ ਕਥਿਤ ਆਡੀਓ ਕਲਿੱਪ ਵਾਇਰਲ

ਵਾਇਰਲ ਹੋ ਰਹੀ ਆਡੀਓ ‘ਚ ਮ੍ਰਿਤਕ ਦੇ ਪੁੱਤਰ ਕੋਮਲ ਨੇ ਕਥਿਤ ਤੌਰ ‘ਤੇ ਸਪੱਸ਼ਟ ਕੀਤਾ ਹੈ ਕਿ ਉਸ ਦੇ ਪਿਤਾ ਦਾ ਗੈਂਗਸਟਰ ਲੰਡਾ ਹਰੀਕੇ ਤੇ ਸੱਤਾ ਨੌਸ਼ਹਿਰਾ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਸਬੰਧ ਜਾਂ ਲੈਣ-ਦੇਣ ਨਹੀਂ ਸੀ। ਉਸ ਨੇ ਇਲਜ਼ਾਮ ਲਗਾਇਆ ਕਿ ਉਸ ਦੇ ਪਿਤਾ ਦਾ ਬਿਨਾਂ ਕਿਸੇ ਵਜ੍ਹਾ ਤੋਂ ਕਤਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਆਡੀਓ ‘ਚ ਇਸ ਰੰਜਿਸ਼ ਦਾ ਬਦਲਾ ਲੈਣ ਜਿਹੀਆਂ ਗੱਲਾਂ ਵੀ ਕਹੀਆਂ ਸੁਣਾਈ ਦੇ ਰਹੀਆਂ ਹਨ। ਇਸ ਆਡੀਓ ਦੀ ਪ੍ਰਮਾਣਿਕਤਾ ਤੇ ਪੁਸ਼ਟੀ ਨਹੀਂ ਹੋਈ ਹੈ।

ਪੁਲਿਸ ਵੱਲੋਂ ਹਰ ਪਹਿਲੂ ਤੋਂ ਜਾਂਚ

ਪੁਲਿਸ ਵੱਲੋਂ ਕਤਲ ਦੇ ਕਾਰਨਾਂ ਤੇ ਹਮਲਾਵਰਾਂ ਦੀ ਪਛਾਣ ਲਈ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਕਤਲ ਦੇ ਪਿੱਛੇ ਅਸਲ ਕਾਰਨ ਕੀ ਸੀ ਤੇ ਇਸ ‘ਚ ਕੌਣ-ਕੌਣ ਸ਼ਾਮਲ ਸੀ, ਇਹ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਪਰਿਵਾਰ ਲਈ 2 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ ਕੀਤਾ ਗਿਆ ਹੈ।

Follow Us
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP...
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?...
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ...
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ...
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ...
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ...
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!...
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ...
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ...