AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਤਰਨਤਾਰਨ: ਕਾਲਜ ਕਰਮਚਾਰੀ ਨੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਬਣਾਈ ਵੀਡੀਓ, ਕਲਰਕ ‘ਤੇ ਲਗਾਏ ਗੰਭੀਰ ਇਲਜ਼ਾਮ

ਪਰਿਵਾਰ ਮੁਤਾਬਕ ਤਰਸੇਮ ਸਿੰਘ ਨੇ ਮੌਤ ਤੋਂ ਪਹਿਲਾਂ ਇੱਕ ਵੀਡੀਓ ਵੀ ਬਣਾਈ ਸੀ, ਜੋ ਹੁਣ ਸੋਸ਼ਲ ਮੀਡੀਆ 'ਤੇ ਚਰਚਾ 'ਚ ਹੈ। ਪਰਿਵਾਰ ਦਾ ਦਾਅਵਾ ਹੈ ਕਿ ਵੀਡੀਓ 'ਚ ਉਨ੍ਹਾਂ ਨੇ ਆਪਣੀ ਮੌਤ ਲਈ ਜ਼ਿੰਮੇਵਾਰ ਵਿਅਕਤੀ ਬਾਰੇ ਗੱਲ ਕੀਤੀ ਹੈ। ਹਾਲਾਂਕਿ, ਵੀਡੀਓ ਦੀ ਪ੍ਰਮਾਣਿਕਤਾ ਤੇ ਇਸ 'ਚ ਲਗਾਏ ਗਏ ਦੋਸ਼ਾਂ ਦੀ ਅਧਿਕਾਰਤ ਪੁਸ਼ਟੀ ਹਾਲੇ ਨਹੀਂ ਹੋਈ।

ਤਰਨਤਾਰਨ: ਕਾਲਜ ਕਰਮਚਾਰੀ ਨੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਬਣਾਈ ਵੀਡੀਓ, ਕਲਰਕ 'ਤੇ ਲਗਾਏ ਗੰਭੀਰ ਇਲਜ਼ਾਮ
nishan-sahota-tarantaran
| Updated On: 14 Sep 2026 15:21 PM IST
Share

ਤਰਨਤਾਰਨ ਦੇ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ‘ਚ ਪਿਛਲੇ 26 ਸਾਲਾਂ ਤੋਂ ਸੇਵਾਦਾਰ (Peon) ਵਜੋਂ ਸੇਵਾਵਾਂ ਨਿਭਾਅ ਰਹੇ ਤਰਸੇਮ ਸਿੰਘ ਨੇ ਬੀਤੀ ਰਾਤ ਖ਼ੁਦਕੁਸੀ ਕਰਨ ਲਈ। ਪਰਿਵਾਰ ਵੱਲੋਂ ਇਲਜ਼ਾਮ ਲਗਾਇਆ ਜਾ ਰਿਹਾ ਹੈ ਕਿ ਤਰਸੇਮ ਸਿੰਘ ਕਾਲਜ ‘ਚ ਕਲਰਕ ਵਜੋਂ ਕੰਮ ਕਰ ਰਹੇ ਜਗਤਾਰ ਸਿੰਘ ਤੋਂ ਪਰੇਸ਼ਾਨ ਸਨ, ਜਿਸ ਕਾਰਨ ਉਨ੍ਹਾਂ ਨੇ ਇਹ ਕਦਮ ਚੁੱਕਿਆ।

ਪਰਿਵਾਰ ਮੁਤਾਬਕ ਤਰਸੇਮ ਸਿੰਘ ਨੇ ਮੌਤ ਤੋਂ ਪਹਿਲਾਂ ਇੱਕ ਵੀਡੀਓ ਵੀ ਬਣਾਈ ਸੀ, ਜੋ ਹੁਣ ਸੋਸ਼ਲ ਮੀਡੀਆ ‘ਤੇ ਚਰਚਾ ‘ਚ ਹੈ। ਪਰਿਵਾਰ ਦਾ ਦਾਅਵਾ ਹੈ ਕਿ ਵੀਡੀਓ ‘ਚ ਉਨ੍ਹਾਂ ਨੇ ਆਪਣੀ ਮੌਤ ਲਈ ਜ਼ਿੰਮੇਵਾਰ ਵਿਅਕਤੀ ਬਾਰੇ ਗੱਲ ਕੀਤੀ ਹੈ। ਹਾਲਾਂਕਿ, ਵੀਡੀਓ ਦੀ ਪ੍ਰਮਾਣਿਕਤਾ ਤੇ ਇਸ ‘ਚ ਲਗਾਏ ਗਏ ਇਲਜ਼ਾਮਾਂ ਦੀ ਅਧਿਕਾਰਤ ਪੁਸ਼ਟੀ ਹਾਲੇ ਨਹੀਂ ਹੋਈ।

ਕਾਲਜ ਦੇ ਬਾਹਰ ਪਰਿਵਾਰ ਵੱਲੋਂ ਧਰਨਾ

ਘਟਨਾ ਤੋਂ ਬਾਅਦ ਗੁੱਸੇ ‘ਚ ਆਏ ਪਰਿਵਾਰਕ ਮੈਂਬਰਾਂ ਤੇ ਹੋਰ ਲੋਕਾਂ ਨੇ ਮ੍ਰਿਤਕ ਦੀ ਲਾਸ਼ ਕਾਲਜ ਦੇ ਬਾਹਰ ਰੱਖ ਕੇ ਧਰਨਾ ਦਿੱਤਾ ਤੇ ਨਿਰਪੱਖ ਜਾਂਚ ਕਰਵਾਉਣ ਤੇ ਇਨਸਾਫ਼ ਦੇਣ ਦੀ ਮੰਗ ਕੀਤੀ। ਪਰਿਵਾਰ ਅਨੁਸਾਰ ਤਰਸੇਮ ਸਿੰਘ ਆਪਣੇ ਪਿੱਛੇ ਪਤਨੀ, ਦੋ ਧੀਆਂ ਤੇ ਢਾਈ ਸਾਲ ਦੇ ਪੁੱਤਰ ਨੂੰ ਛੱਡ ਗਏ ਹਨ। ਪਰਿਵਾਰ ਦਾ ਕਹਿਣਾ ਹੈ ਕਿ ਘਰ ‘ਚ ਤਰਸੇਮ ਸਿੰਘ ਹੀ ਕਮਾਉਣ ਵਾਲੇ ਸਨ। ਉਨ੍ਹਾਂ ਸਰਕਾਰ ਤੇ ਪ੍ਰਸ਼ਾਸਨ ਤੋਂ ਪਰਿਵਾਰ ਨੂੰ ਯੋਗ ਮੁਆਵਜ਼ਾ ਦੇਣ ਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ।

ਮੌਤ ਤੋਂ ਪਹਿਲਾਂ ਵੀਡੀਓ ‘ਚ ਲਗਾਏ ਇਲਜ਼ਾਮ

ਤਰਸੇਮ ਸਿੰਘ ਵੱਲੋਂ ਬਣਾਈ ਦੱਸੀ ਜਾ ਰਹੀ ਵੀਡੀਓ ‘ਚ ਕਥਿਤ ਤੌਰ ‘ਤੇ ਕਿਹਾ ਗਿਆ ਕਿ ਉਹ ਪਿਛਲੇ ਇੱਕ ਸਾਲ ਤੋਂ ਜਗਤਾਰ ਸਿੰਘ ਕਾਰਨ ਪਰੇਸ਼ਾਨ ਸਨ। ਉਨ੍ਹਾਂ ਨੇ ਛੁੱਟੀ, ਤਨਖਾਹ ਤੇ ਹੋਰ ਕੰਮਾਂ ਸਬੰਧੀ ਕਥਿਤ ਤੌਰ ‘ਤੇ ਪੈਸੇ ਮੰਗੇ ਜਾਣ ਦੇ ਇਲਜ਼ਾਮ ਵੀ ਲਗਾਏ। ਵੀਡੀਓ ‘ਚ ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਤਬਾਦਲੇ ਦੀਆਂ ਧਮਕੀਆਂ ਦਿੱਤੀਆਂ ਗਈਆਂ ਤੇ ਉਨ੍ਹਾਂ ਨਾਲ ਕਥਿਤ ਤੌਰ ‘ਤੇ ਮਾੜਾ ਵਿਵਹਾਰ ਕੀਤਾ ਗਿਆ। ਉਨ੍ਹਾਂ ਨੇ ਵੀਡੀਓ ‘ਚ ਕਿਹਾ ਕਿ ਜੇਕਰ ਪਰਿਵਾਰ ਨੂੰ ਇਨਸਾਫ਼ ਨਾ ਮਿਲੇ ਤਾਂ ਉਨ੍ਹਾਂ ਦੀ ਲਾਸ਼ ਨਾਲ ਧਰਨਾ ਦਿੱਤਾ ਜਾਵੇ ਤੇ ਅੰਤਿਮ ਸੰਸਕਾਰ ਨਾ ਕੀਤਾ ਜਾਵੇ। ਉਨ੍ਹਾਂ ਮਾਮਲੇ ਦੀ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।

Follow Us