ਕੈਬਿਨਟ ਮੰਤਰੀ ਤਰੁਣਪ੍ਰੀਤ ਸੌਂਧ ਦਾ ਵੱਡਾ ਬਿਆਨ, ਬੋਲੇ- ਗੁਟਕਾ ਸਾਹਿਬ ਦੀ ਝੂਠੀ ਸਹੁੰ ਦਾ ਦਰਦ ਭੋਗ ਰਹੇ ਕੈਪਟਨ ਅਮਰਿੰਦਰ ਸਿੰਘ

tv9-punjabi
Updated On: 

11 Apr 2025 21:58 PM

ਕੈਬਨਿਟ ਮੰਤਰੀ ਤਰੁਣਪ੍ਰੀਤ ਸੌਂਧ ਨੇ ਆਮ ਆਦਮੀ ਪਾਰਟੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਵਾਅਦੇ ਪੂਰੇ ਕੀਤੇ ਹਨ। ਪੰਜਾਬ ਵਿੱਚ ਸਿਹਤ, ਸਿੱਖਿਆ ਤੇ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ। ਗੁਆਂਢੀ ਸੂਬਿਆਂ ਨਾਲ ਤੁਲਨਾ ਕਰਦਿਆਂ, ਉਨ੍ਹਾਂ ਨੇ ਕਿਹਾ ਕਿ ਹਿਮਾਚਲ, ਹਰਿਆਣਾ ਤੇ ਰਾਜਸਥਾਨ ਵਿੱਚ ਡਿਸਪ੍ਰਿਨ ਦੀਆਂ ਗੋਲੀਆਂ ਵੀ ਮੁਫਤ ਵਿੱਚ ਉਪਲਬਧ ਨਹੀਂ ਹਨ।

ਕੈਬਿਨਟ ਮੰਤਰੀ ਤਰੁਣਪ੍ਰੀਤ ਸੌਂਧ ਦਾ ਵੱਡਾ ਬਿਆਨ, ਬੋਲੇ- ਗੁਟਕਾ ਸਾਹਿਬ ਦੀ ਝੂਠੀ ਸਹੁੰ ਦਾ ਦਰਦ ਭੋਗ ਰਹੇ ਕੈਪਟਨ ਅਮਰਿੰਦਰ ਸਿੰਘ

ਕੈਬਨਿਟ ਮੰਤਰੀ ਤਰੁਨਪ੍ਰੀਤ ਸੌਂਦ ਦੀ ਪੁਰਾਣੀ ਤਸਵੀਰ

Follow Us On

ਪੰਜਾਬ ਦੇ ਉਦਯੋਗ ਅਤੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਵੱਡਾ ਦੋਸ਼ ਲਗਾਇਆ ਹੈ। ਕੈਪਟਨ ਨੇ ਗੁਟਕਾ ਸਾਹਿਬ ‘ਤੇ ਝੂਠੀ ਸਹੁੰ ਖਾ ਕੇ ਨਸ਼ਾ ਖਤਮ ਕਰਨ ਦਾ ਵਾਅਦਾ ਕੀਤਾ ਸੀ, ਪਰ ਪੰਜ ਸਾਲਾਂ ਵਿੱਚ ਉਹ ਜਨਤਾ ਵਿੱਚ ਵੀ ਨਹੀਂ ਗਏ। ਅੱਜ ਕੈਪਟਨ ਅਮਰਿੰਦਰ ਸਿੰਘ ਇਸ ਝੂਠੀ ਸਹੁੰ ਦੇ ਨਤੀਜੇ ਭੁਗਤ ਰਹੇ ਹਨ ਹੈ।

ਸਰਕਾਰ ਦੀਆਂ ਪ੍ਰਾਪਤੀਆਂ ਦੱਸੀਆਂ

ਕੈਬਨਿਟ ਮੰਤਰੀ ਤਰੁਣਪ੍ਰੀਤ ਸੌਂਧ ਨੇ ਆਮ ਆਦਮੀ ਪਾਰਟੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਵਾਅਦੇ ਪੂਰੇ ਕੀਤੇ ਹਨ। ਪੰਜਾਬ ਵਿੱਚ ਸਿਹਤ, ਸਿੱਖਿਆ ਤੇ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ। ਗੁਆਂਢੀ ਸੂਬਿਆਂ ਨਾਲ ਤੁਲਨਾ ਕਰਦਿਆਂ, ਉਨ੍ਹਾਂ ਨੇ ਕਿਹਾ ਕਿ ਹਿਮਾਚਲ, ਹਰਿਆਣਾ ਤੇ ਰਾਜਸਥਾਨ ਵਿੱਚ ਡਿਸਪ੍ਰਿਨ ਦੀਆਂ ਗੋਲੀਆਂ ਵੀ ਮੁਫਤ ਵਿੱਚ ਉਪਲਬਧ ਨਹੀਂ ਹਨ।

ਬੱਚਿਆਂ ਨੂੰ ਕਿਤਾਬਾਂ ਉਪਲਬਧ ਕਰਵਾਈਆਂ

ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਨੇ ਸਕੂਲਾਂ ਦੀ ਹਾਲਤ ਵਿੱਚ ਸੁਧਾਰ ਕੀਤਾ ਹੈ। ਲਗਭਗ 15 ਹਜ਼ਾਰ ਬੱਚੇ ਪ੍ਰਾਈਵੇਟ ਸਕੂਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਆਏ ਹਨ। ਪਹਿਲੀ ਵਾਰ, ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਬੱਚਿਆਂ ਨੂੰ ਕਿਤਾਬਾਂ ਉਪਲਬਧ ਕਰਵਾਈਆਂ ਗਈਆਂ ਹਨ। ਖੰਨਾ ਵਿੱਚ ਪਿਛਲੇ ਤਿੰਨ ਦਿਨਾਂ ਵਿੱਚ ਲਗਭਗ 4 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ ਹੈ।

ਮੁਹੱਲਾ ਕਲੀਨਿਕ ਦੀ ਸਫਲਤਾ ਦਾ ਜ਼ਿਕਰ

ਮੰਤਰੀ ਤਰੁਣਪ੍ਰੀਤ ਸੌਂਧ ਨੇ ਮੁਹੱਲਾ ਕਲੀਨਿਕ ਦੀ ਸਫਲਤਾ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਦਵਾਈਆਂ ਦੇ ਨਾਲ-ਨਾਲ ਟੈਸਟ ਵੀ ਮੁਫ਼ਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਕਿਸੇ ਵੀ ਸਰਕਾਰ ਨੇ ਪੰਜਾਬ ਦੀ ਭਲਾਈ ਲਈ ਇੰਨਾ ਕੰਮ ਨਹੀਂ ਕੀਤਾ।