ਮੰਤਰੀ ਸੌਂਧ ਦਾ ਵੱਡਾ ਬਿਆਨ, ਹਰ ਹਾਲਤ ‘ਚ ਖ਼ਾਲੀ ਕਰਵਾਈ ਜਾਵੇਗੀ ਕਬਜਾ ਕੀਤੀ ਜ਼ਮੀਨ
ਮੰਤਰੀ ਤਰੁਣਪ੍ਰੀਤ ਸਿੰਘ ਸੋਂਧ ਨੇ ਚੰਡੀਗੜ੍ਹ 'ਚ ਇੱਕ ਪ੍ਰੈਸ ਕਾਨਫਰੰਸ 'ਚ ਇਸ ਨੂੰ ਲੈ ਕੇ ਦਾਅਵਾ ਕੀਤਾ ਹੈ। ਇਸ ਦੌਰਾਨ ਉਹ ਛੱਪੜਾਂ ਦੀ ਸਫਾਈ ਲਈ ਸ਼ੁਰੂ ਕੀਤੇ ਗਏ ਪ੍ਰੋਜੈਕਟ ਬਾਰੇ ਜਾਣਕਾਰੀ ਦਿੱਤੀ ਗਈ ਸੀ। ਨਾਲ ਹੀ ਉਨ੍ਹਾਂ ਵਿਰੋਧੀ ਪਾਰਟੀਆਂ 'ਤੇ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਹਮੇਸ਼ਾ ਸਰਕਾਰ ਦੀਆਂ ਯੋਜਨਾਵਾਂ ਦਾ ਮਜ਼ਾਕ ਉਡਾਉਂਦੀਆਂ ਹਨ।

Tarunpreet Singh Sond: ਪੰਜਾਬ ‘ਚ ਜਿੱਥੇ ਵੀ ਸਰਕਾਰੀ ਜ਼ਮੀਨ ‘ਤੇ ਪ੍ਰਭਾਵਸ਼ਾਲੀ ਲੋਕਾਂ ਨੇ ਕਬਜ਼ਾ ਕੀਤਾ ਹੈ ਉਹ ਸਾਰੀ ਜ਼ਮੀਨ ਉਨ੍ਹਾਂ ਤੋਂ ਜਲਦ ਛੁਡਵਾ ਲਈ ਜਾਵੇਗੀ। ਨਾਲ ਹੀ ਸਰਕਾਰ ਨੂੰ ਇਸ ਲਈ ਅਦਾਲਤ ਜਾਣਾ ਪੈਂਦਾ ਹੈ ਤਾਂ ਸਰਕਾਰ ਇਸ ਤੋਂ ਪਿੱਛੇ ਨਹੀਂ ਹਟੇਗੀ। ਪੰਜਾਬ ਸਰਕਾਰ ਬਹੁਤ ਸਾਰੀ ਪੰਚਾਇਤੀ ਜ਼ਮੀਨ ਨੂੰ ਪਹਿਲਾਂ ਹੀ ਕਬਜ਼ੇ ਤੋਂ ਮੁਕਤ ਕਰਵਾ ਚੁੱਕੀ ਹੈ।
ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੋਂਧ ਨੇ ਚੰਡੀਗੜ੍ਹ ‘ਚ ਇੱਕ ਪ੍ਰੈਸ ਕਾਨਫਰੰਸ ‘ਚ ਇਸ ਨੂੰ ਲੈ ਕੇ ਦਾਅਵਾ ਕੀਤਾ ਹੈ। ਇਸ ਦੌਰਾਨ ਉਹ ਛੱਪੜਾਂ ਦੀ ਸਫਾਈ ਲਈ ਸ਼ੁਰੂ ਕੀਤੇ ਗਏ ਪ੍ਰੋਜੈਕਟ ਬਾਰੇ ਜਾਣਕਾਰੀ ਦਿੱਤੀ ਗਈ ਸੀ। ਨਾਲ ਹੀ ਉਨ੍ਹਾਂ ਵਿਰੋਧੀ ਪਾਰਟੀਆਂ ‘ਤੇ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਹਮੇਸ਼ਾ ਸਰਕਾਰ ਦੀਆਂ ਯੋਜਨਾਵਾਂ ਦਾ ਮਜ਼ਾਕ ਉਡਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਵਿਰੋਧੀ ਪਾਰਟੀਆਂ ਤੋਂ ਜ਼ਰੂਰ ਪੁੱਛਣ ਕਿ ਜਦੋਂ ਇਨ੍ਹਾਂ ਦੇ ਹੱਥਾਂ ‘ਚ ਸੱਤਾ ਸਨ ਤਾਂ ਤੁਸੀਂ ਉਨ੍ਹਾਂ ਵੱਲ ਧਿਆਨ ਕਿਉਂ ਨਹੀਂ ਦਿੱਤਾ ਸੀ।
ਕੈਬਨਿਟ ਮੰਤਰੀ ਸੌਂਧ ਨੇ ਕਿਹਾ ਕਿ ਪੰਜਾਬ ਸਰਕਾਰ ਦੇਸ਼ ‘ਚ ਪਹਿਲੀ ਸਰਕਾਰ ਹੈ, ਜਿਸ ਨੇ 15 ਹਜ਼ਾਰ ਤਲਾਬਾਂ ਦੀ ਸਫਾਈ ਦਾ ਪ੍ਰੋਗਰਾਮ ਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ ਲਗਭਗ 25-30 ਸਾਲਾਂ ਤੱਕ ਕਿਸੇ ਨੇ ਇਨ੍ਹਾਂ ਦੀ ਦੇਖਭਾਲ ਨਹੀਂ ਕੀਤੀ ਹੈ। ਲੋਕਾਂ ਨੇ SAD-BJP ਤੇ ਕਾਂਗਰਸ ਦੀਆਂ ਸਰਕਾਰਾਂ ਵੀ ਦੇਖੀਆਂ ਹਨ, ਪਰ ਕਿਸੇ ਨੇ ਵੀ ਇਸ ਵੱਲ ਕੰਮ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ‘ਚ ਛੱਪੜ ਕੁਦਰਤੀ ਤੌਰ ‘ਤੇ ਬਣੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਤਲਾਬਾਂ ਦਾ ਸੁੰਦਰੀਕਰਨ ਕੀਤਾ ਜਾਵੇਗਾ। ਇਸ ਦੇ ਨਾਲ ਇੱਥੇ ਸੋਲਰ ਪੰਪ ਵੀ ਲਗਾਏ ਜਾਣਗੇ। ਇਸ ਪਾਣੀ ਦੀ ਵਰਤੋਂ ਸਿੰਚਾਈ ਲਈ ਕੀਤੀ ਜਾਵੇਗੀ।
ਤਲਾਬਾਂ ਦੀ ਸਫਾਈ ਲਈ 3 ਮਾਡਲਾਂ ‘ਤੇ ਕੰਮ ਕੀਤਾ ਜਾ ਰਿਹਾ ਹੈ। ਇਸ ‘ਚ ਸੰਤ ਸੀਚੇਵਾਲ ਮਾਡਲ, ਪ੍ਰਦੂਸ਼ਣ ਕੰਟਰੋਲ ਬੋਰਡ ਤੇ ਥਾਪਰ ਮਾਡਲ ਦੀ ਵਰਤੋਂ ਕੀਤੀ ਜਾਵੇਗੀ। ਉਮੀਦ ਹੈ ਕਿ ਇਸ ਨਾਲ ਲੋਕਾਂ ਨੂੰ ਫਾਇਦਾ ਹੋਵੇਗਾ। ਹਾਲਾਂਕਿ ਇਸ ਵਾਰ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ‘ਚ ਸੀਚੇਵਾਲ ਮਾਡਲ ਨੂੰ ਲੈ ਕੇ ਬਹੁਤ ਵਿਵਾਦ ਹੋਇਆ। ਇਸ ਤੋਂ ਬਾਅਦ ਕਾਂਗਰਸ ਸੀਐਲਪੀ ਨੇਤਾ ਪ੍ਰਤਾਪ ਸਿੰਘ ਬਾਜਵਾ ਵਿਰੁੱਧ ਨਿੰਦਾ ਮਤਾ ਪਾਸ ਕੀਤਾ ਗਿਆ ਹੈ।