ਪੰਜਾਬ ਦੇ ਅਧਿਆਪਕ ਸਿੱਖਿਆ ਖੇਤਰ ਵਿੱਚ ਕ੍ਰਾਂਤੀ ਲੈ ਕੇ ਆਉਣਗੇ :ਕੇਜਰੀਵਾਲ

Published: 

28 Jan 2023 10:27 AM IST

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਕੰਮ ਕਰਦੇ ਅਧਿਆਪਕ ਅਤੇ ਪ੍ਰਿੰਸੀਪਲ ਸਿੱਖਿਆ ਖੇਤਰ ਵਿੱਚ ਕ੍ਰਾਂਤੀ ਲੈ ਕੇ ਆਉਣਗੇ

ਪੰਜਾਬ ਦੇ ਅਧਿਆਪਕ ਸਿੱਖਿਆ ਖੇਤਰ ਵਿੱਚ ਕ੍ਰਾਂਤੀ ਲੈ ਕੇ ਆਉਣਗੇ :ਕੇਜਰੀਵਾਲ

concept image

Follow Us On
ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਮੌਕੇ ਸਮਾਗਮ ਵਿੱਚ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਕੰਮ ਕਰਦੇ ਅਧਿਆਪਕ ਅਤੇ ਪ੍ਰਿੰਸੀਪਲ ਸਿੱਖਿਆ ਖੇਤਰ ਵਿੱਚ ਕ੍ਰਾਂਤੀ ਲੈ ਕੇ ਆਉਣਗੇ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਪੰਜਾਬ ਦੇ ਪ੍ਰਿੰਸੀਪਲ ਟ੍ਰੇਨਿੰਗ ਲੈਣ ਲਈ ਸਿੰਗਾਪੁਰ ਜਾ ਰਹੇ ਹਨ, ਉਥੋਂ ਸਿੱਖ ਕੇ ਪ੍ਰਿੰਸੀਪਲ ਪੰਜਾਬ ਵਿੱਚ ਲਾਗੂ ਕਰਨਗੇ। ਉਨ੍ਹਾਂ ਕਿਹਾ ਕਿ ਵਿਸ਼ਵਾਸ ਦਿਵਾਂਉਂਦਾ ਹਾਂ ਕਿ ਆਉਣ ਵਾਲੇ 4 ਸਾਲਾਂ ਵਿੱਚ ਲੋਕ ਪ੍ਰਾਈਵੇਟ ਸਕੂਲਾਂ ਵਿੱਚ ਬੱਚਿਆਂ ਨੂੰ ਹਟਾ ਕੇ ਸਰਕਰੀ ਸਕੂਲਾਂ ਵਿੱਚ ਲਗਾਉਣਗੇ। ਉਨ੍ਹਾਂ ਕਿਹਾ ਕਿ ਪਹਿਲਾਂ ਮੁਲਾਜ਼ਮ ਮੰਗਾਂ ਦੇ ਲਈ ਟੈਂਕੀਆਂ ਉਤੇ ਚੜ੍ਹਦੇ ਸਨ। ਹੁਣ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਹੌਲੀ ਹੌਲੀ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤੇ ਜਾਵੇਗਾ, ਬਸ ਕੁਝ ਸਮਾਂ ਲਗ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਜਲਦਬਾਜ਼ੀ ਨਹੀਂ ਕੀਤੀ ਜਾ ਰਹੀ ਤਾਂ ਜੋ ਅਦਾਲਤ ਦੇ ਕੇਸਾਂ ਤੋਂ ਬਚਿਆ ਜਾਵੇ। ਉਨ੍ਹਾਂ ਕਿਹਾ ਕਿ ਹੌਲੀ ਹੌਲੀ ਸਾਰੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ, ਬਸ ਸਬਰ ਰੱਖਣਾ ਹੋਵੇਗਾ।