ਚੰਡੀਗੜ੍ਹ ਤੋਂ ਟੀਮ ਪਹੁੰਚੀ ਜਲੰਧਰ ਸਿਵਲ ਹਸਪਤਾਲ, ਮੰਤਰੀ ਨੇ ਮੁੜ ਕੀਤਾ ਦੌਰਾ
Jalandhar Civil Hospital case: ਪੂਰੇ ਮਾਮਲੇ ਨੂੰ ਲੈ ਕੇ ਡੀਸੀ ਹਿਮਾਂਸ਼ੂ ਅਗਰਵਾਲ ਨੇ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਇਸ ਘਟਨਾ ਸਬੰਧੀ 9 ਮੈਂਬਰੀ ਕਮੇਟੀ ਬਣਾਈ ਗਈ ਹੈ। ਬੁੱਧਵਾਰ ਨੂੰ ਇਹ ਮਾਮਲੇ ਦੀ ਰਿਪੋਰਟ ਜਮ੍ਹਾਂ ਕਰ।
ਜਲੰਧਰ ਦੇ ਸਿਵਿਲ ਹਸਪਤਾਲ ‘ਚ ਆਕਸੀਜਨ ਦੀ ਸਪਲਾਈ ਬਾਧਿਤ ਹੋਣ ਤੋਂ ਬਾਅਦ 3 ਮਰੀਜਾਂ ਦੀ ਮੌਤ ਨੂੰ ਲੈ ਕੇ ਪੰਜਾਬ ਸਰਕਾਰ ਵੱਡੇ ਐਕਸ਼ਨ ਦੀਆਂ ਤਿਆਰੀਆਂ ‘ਚ ਹੈ। ਇਸ ਨੂੂੰ ਲੈ ਕੇ ਚੰਡੀਗੜ੍ਹ ਤੋਂ ਟੀਮ ਜਲੰਧਰ ਸਿਵਿਲ ਹਸਪਤਾਲ ਪਹੁੰਚ ਚੁੱਕੀ ਹੈ।ਮੰਤਰੀ ਬਲਬੀਰ ਸਿੰਘ ਨੇ ਇਸ ਨੂੰ ਲੈ ਕੇ ਆਦੇਸ਼ ਜਾਰੀ ਕੀਤੇ ਸਨ। ਉਨ੍ਹਾਂ ਨੇ ਇਸ ਦੀ ਜਾਂਚ ਲਈ ਚੰਡੀਗੜ੍ਹ ਦੀ ਟੀਮ ਨੂੰ ਹੁਕਮ ਜਾਰੀ ਕੀਤੇ ਸਨ। ਨਾਲ ਹੀ 9 ਮੈਂਬਰੀ ਕਮੇਟੀ ਬਣਾਈ ਗਈ ਹੈ ਜੋ ਬੁਧਵਾਰ ਨੂੰ ਆਪਣੀ ਰਿਪੋਰਟ ਜਮ੍ਹਾਂ ਕਰੇਗੀ।
ਪੂਰੇ ਮਾਮਲੇ ਨੂੰ ਲੈ ਕੇ ਡੀਸੀ ਹਿਮਾਂਸ਼ੂ ਅਗਰਵਾਲ ਨੇ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਇਸ ਘਟਨਾ ਸਬੰਧੀ 9 ਮੈਂਬਰੀ ਕਮੇਟੀ ਬਣਾਈ ਗਈ ਹੈ। ਬੁੱਧਵਾਰ ਨੂੰ ਇਹ ਮਾਮਲੇ ਦੀ ਰਿਪੋਰਟ ਜਮ੍ਹਾਂ ਕਰੇਗੀ।
ਦੂਜੇ ਪਾਸੇ, ਕੈਬਨਿਟ ਮੰਤਰੀ ਮੋਹਿੰਦਰ ਭਗਤ ਵੀ ਅੱਜ ਘਟਨਾ ਨੂੰ ਲੈ ਕੇ ਸਿਵਲ ਹਸਪਤਾਲ ਪਹੁੰਚੇ। ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਮਹਿੰਦਰ ਭਗਤ ਨੇ ਦੱਸਿਆ ਕਿ ਇਸ ਘਟਨਾ ਦੀ ਜਾਣਕਾਰੀ ਮਿਲਣ ‘ਤੇ ਸਿਹਤ ਮੰਤਰੀ ਬਲਬੀਰ ਸਿੰਘ, ਡਿਪਟੀ ਕਮਿਸ਼ਨਰ, ਐਮਐਸ ਤੇ ਕਈ ਹੋਰ ਅਧਿਕਾਰੀ ਦੇਰ ਰਾਤ ਹਸਪਤਾਲ ਪਹੁੰਚੇ ਅਤੇ ਮਾਮਲੇ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਉਹ ਕੱਲ੍ਹ ਕਿਸੇ ਕੰਮ ਕਾਰਨ ਜਲੰਧਰ ਤੋਂ ਬਾਹਰ ਸਨ, ਜਿਸ ਕਾਰਨ ਉਹ ਕੱਲ੍ਹ ਹਸਪਤਾਲ ਨਹੀਂ ਪਹੁੰਚ ਸਕੇ ਸਨ। ਅੱਜ ਹਸਪਤਾਲ ਵਿੱਚ, ਡਾਕਟਰਾਂ ਤੋਂ ਘਟਨਾ ਬਾਰੇ ਪੁੱਛਿਆ ਗਿਆ ਹੈ।
ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਹ ਇੱਕ ਦੁਖਦਾਈ ਘਟਨਾ ਹੈ। ਉਨ੍ਹਾਂ ਕਿਹਾ ਕਿ ਘਟਨਾ ਦੇ ਪਿੱਛੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ । ਇਹ ਵੀ ਯਕੀਨੀ ਬਣਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਕਿ ਅਜਿਹੀ ਘਟਨਾ ਦੁਬਾਰਾ ਨਾ ਵਾਪਰੇ। ਮੋਹਿੰਦਰ ਭਗਤ ਨੇ ਕਿਹਾ ਕਿ ਲਾਪਰਵਾਹੀ ਵਰਤਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ। ਉਨ੍ਹਾਂ ਨੇ ਇਸ ਘਟਨਾ ਨੂੰ ਰਾਜਨੀਤਿਕ ਰੰਗ ਨਾ ਦੇਣ ਦੀ ਅਪੀਲ ਕੀਤੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਡਾਇਰੈਕਟਰ ਸਮੇਤ ਇੱਕ ਟੀਮ ਚੰਡੀਗੜ੍ਹ ਤੋਂ ਆਈ ਹੈ। ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਕੈਬਨਿਟ ਮੰਤਰੀ ਨੇ ਵਿਰੋਧੀ ਧਿਰ ਦੇ ਆਗੂਆਂ ਵੱਲੋਂ ਇਸ ਘਟਨਾ ਸਬੰਧੀ ਲਗਾਏ ਗਏ ਇਲਜ਼ਾਮਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ।
ਇਹ ਵੀ ਪੜ੍ਹੋ
ਦੱਸ ਦੇਈਏ ਕਿ ਕੱਲ੍ਹ ਸਿਵਲ ਹਸਪਤਾਲ ਪਹੁੰਚੇ ਸਿਹਤ ਮੰਤਰੀ ਨੇ ਕਿਹਾ ਹੈ ਸੀ ਕਿ ਮਾਮਲੇ ਦੀ ਜਾਂਚ ਲਈ ਚੰਡੀਗੜ੍ਹ ਤੋਂ ਸਿਹਤ ਨਿਰਦੇਸ਼ਕ ਅਤੇ ਉਨ੍ਹਾਂ ਦੀ ਟੀਮ ਸਿਵਲ ਹਸਪਤਾਲ ਵਿੱਚ ਘਟਨਾ ਦਾ ਮੁਆਇਨਾ ਕਰੇਗੀ। ਟੀਮ ਵੱਲੋਂ ਸੌਂਪੀ ਗਈ ਰਿਪੋਰਟ ਦੇ ਆਧਾਰ ‘ਤੇ ਹੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਲਈ ਇੱਕ ਕਮੇਟੀ ਬਣਾਈ ਗਈ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਆਕਸੀਜਨ ਸਪਲਾਈ ਬਦਲਣ ਦੌਰਾਨ ਕੰਪ੍ਰੈਸਰ ਹੌਲੀ ਹੋ ਗਿਆ ਸੀ। ਤਿੰਨ ਮਰੀਜ਼ਾਂ ਵਿੱਚੋਂ, ਦੋ ਦਾ ਮਲਟੀ-ਆਰਗਨ ਫੇਲ੍ਹ ਹੋਇਆ ਸੀ ਅਤੇ ਉਹ ਵੈਂਟੀਲੇਟਰ ‘ਤੇ ਸਨ। ਤਿੰਨਾਂ ਮਰੀਜ਼ਾਂ ਦੀ ਮੌਤ ਦੇ ਸਮੇਂ ਵਿੱਚ ਫ਼ਰਕ ਹੈ। ਉਨ੍ਹਾਂ ਕਿਹਾ ਕਿ ਤਿੰਨੋਂ ਮਰੀਜ਼ਾਂ ਦੀ ਮੌਤ ਦੀ ਜਾਂਚ ਕੀਤੀ ਜਾਵੇਗੀ ਅਤੇ ਜੋ ਵੀ ਇਸ ਲਾਪਰਵਾਹੀ ‘ਚ ਜਿੰਮੇਵਾਰ ਹੈ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।ਸਿਹਤ ਮੰਤਰੀ ਨੇ ਕਿਹਾ ਕਿ ਸਹੀ ਕਾਰਨ ਦਾ ਪਤਾ ਲਗਾਇਆ ਜਾ ਰਿਹਾ ਹੈ।


