Arvind Kejriwal in Sangrur: ਧੂਰੀ 'ਚ ਰੈਲੀ, ਮੁੱਖ ਮੰਤਰੀ ਤੀਰਥ ਯਾਤਰਾ ਤੇ ਘਰ-ਘਰ ਆਟਾ ਦਾਲ ਸਕੀਮ ਦੀ ਵੀ ਸ਼ੁਰੂਆਤ Punjabi news - TV9 Punjabi

Maan Kejriwal in Sangrur: ਧੂਰੀ ‘ਚ ਰੈਲੀ, ਮੁੱਖ ਮੰਤਰੀ ਤੀਰਥ ਯਾਤਰਾ ਤੇ ਘਰ-ਘਰ ਆਟਾ ਦਾਲ ਸਕੀਮ ਦੀ ਵੀ ਸ਼ੁਰੂਆਤ

Updated On: 

27 Nov 2023 16:06 PM

CM Teerath Yatra & Aata Daal Scheme: ਯਾਤਰਾ 'ਤੇ ਜਾਣ ਵਾਲੇ ਲੋਕਾਂ ਨੂੰ ਏਸੀ ਧਰਮਸ਼ਾਲਾਵਾਂ 'ਚ ਠਹਿਰਾਇਆ ਜਾਵੇਗਾ। ਭੋਜਨ ਅਤੇ ਸ਼ਰਧਾਲੂ ਕਿੱਟ ਵੀ ਪ੍ਰਦਾਨ ਕੀਤੀ ਜਾਵੇਗੀ। ਵੱਡੀ ਗੱਲ ਇਹ ਹੈ ਕਿ ਜਦੋਂ ਸ਼ਰਧਾਲੂ ਕਿਸੇ ਵੀ ਧਾਰਮਿਕ ਸਥਾਨ 'ਤੇ ਪਹੁੰਚਣਗੇ ਹਨ ਤਾਂ ਉਥੇ ਤਾਇਨਾਤ ਗਾਈਡ ਉਨ੍ਹਾਂ ਦੀ ਭਾਸ਼ਾ ਵਿਚ ਵਿਸਥਾਰਪੂਰਵਕ ਜਾਣਕਾਰੀ ਦੇਵੇਗਾ। ਇਸ ਤੋਂ ਇਲਾਵਾ ਯਾਤਰਾ ਨੂੰ ਸਫ਼ਲ ਬਣਾਉਣ ਲਈ ਅਧਿਕਾਰੀਆਂ ਦੀ ਡਿਊਟੀ ਵੀ ਲਗਾਈ ਗਈ ਹੈ।

Maan Kejriwal in Sangrur: ਧੂਰੀ ਚ ਰੈਲੀ, ਮੁੱਖ ਮੰਤਰੀ ਤੀਰਥ ਯਾਤਰਾ ਤੇ ਘਰ-ਘਰ ਆਟਾ ਦਾਲ ਸਕੀਮ ਦੀ ਵੀ ਸ਼ੁਰੂਆਤ
Follow Us On

ਆਮ ਆਦਮੀ ਪਾਰਟੀ (AAP) ਦੇ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਇੱਕ ਵਾਰ ਫਿਰ ਪੰਜਾਬ ਦੌਰੇ ‘ਤੇ ਹਨ। ਉਨ੍ਹਾਂ ਵੱਲੋਂ ਸੰਗਰੂਰ ਅਧੀਨ ਪੈਂਦੇ ਧੂਰੀ ਵਿੱਚ ਜਨ ਸਭਾ ਦਾ ਪ੍ਰਬੰਧ ਕੀਤਾ ਗਿਆ। ਉਨ੍ਹਾਂ ਦੇ ਨਾਲ ਸੀਐਮ ਭਗਵੰਤ ਮਾਨ ਵੀ ਧੂਰੀ ਪਹੁੰਚੇ। ਕੇਜਰੀਵਾਲ ਤੇ ਸੀਐਮ ਮਾਨ ਨੇ ਮੁੱਖ ਮੰਤਰੀ ਤੀਰਥ ਯਾਤਰਾ ਅਤੇ ਘਰ-ਘਰ ਆਟਾ ਦਾਲ ਸਕੀਮ ਦੀ ਸ਼ੁਰੂਆਤ ਕੀਤੀ। ਪੰਜ ਬਜ਼ੁਰਗਾਂ ਨੂੰ ਪਾਸ ਦੇ ਕੇ ਇਸ ਸਕੀਮ ਦੀ ਸ਼ੁਰੂ ਕੀਤੀ ਗਈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ‘ਤੇ ਪਹਿਲੀ ਰੇਲ ਗੱਡੀ ਅੰਮ੍ਰਿਤਸਰ ਤੋਂ ਨਾਂਦੇੜ ਲਈ ਰਵਾਨਾ ਹੋ ਰਹੀ ਹੈ। ਇਸ ਟਰੇਨ ਵਿੱਚ 1040 ਸ਼ਰਧਾਲੂ ਜਾ ਰਹੇ ਹਨ। ਜਿਸਦੇ ਲਈ ਟਰੇਨ ਵਿੱਚ ਹਰ ਸਹੂਲਤ ਉਪਲਬਧ ਹੈ। ਖਾਣ-ਪੀਣ ਤੋਂ ਇਲਾਵਾ ਟਰੇਨ ‘ਚ ਇਕ ਡਾਕਟਰ ਵੀ ਹੋਵੇਗਾ, ਤਾਂ ਜੋ ਕਿਸੇ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਦੇ ਨਾਲ ਹੀ ਅੱਜ ਆਟਾ ਦਾਲ ਸਕੀਮ ਸ਼ੁਰੂ ਕਰਨ ਦੀ ਵੀ ਗੱਲ ਹੋਈ ਹੈ। ਉਨ੍ਹਾਂ ਕਿਹਾ ਕਿ ਹੁਣ ਆਟਾ-ਦਾਲ ਸਕੀਮ ਦਾ ਰਾਸ਼ਨ ਲੋਕਾਂ ਦੇ ਘਰਾਂ ਤੱਕ ਪੁੱਜਣਾ ਸ਼ੁਰੂ ਹੋ ਜਾਵੇਗਾ। ਰਾਸ਼ਨ ਡਿਲੀਵਰ ਕਰਨ ਤੋਂ ਪਹਿਲਾਂ ਲਾਭਪਾਤਰੀਆਂ ਨੂੰ ਫੋਨ ਕਰਕੇ ਕੇ ਸਮਾਂ ਪੁੱਛਿਆ ਜਾਵੇਗਾ। ਇਸ ਸਬੰਧੀ ਪੂਰੀ ਤਿਆਰੀ ਵੀ ਕਰ ਲਈ ਗਈ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ- ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ। ਦਿੱਲੀ-ਪੰਜਾਬ ‘ਚ ਆਮ ਆਦਮੀ ਪਾਰਟੀ ਗੁਰੂ ਸਾਹਿਬ ਦੇ ਸੰਦੇਸ਼ ਅਤੇ ਬਚਨਾਂ ‘ਤੇ ਸਰਕਾਰ ਚਲਾ ਰਹੀ ਹੈ। ਸਭ ਤੋਂ ਵੱਡਾ ਸੰਦੇਸ਼ ਇਹ ਸੀ ਕਿ ਅਸੀਂ ਦੁਖੀ ਲੋਕਾਂ ਦੀ ਸੇਵਾ ਕਰਨੀ ਹੈ। ਜਿਸ ਵਿੱਚ ਗਰੀਬਾਂ ਨੂੰ ਚੰਗੀ ਸਿੱਖਿਆ ਦੇਣੀ, ਉਨ੍ਹਾਂ ਦਾ ਇਲਾਜ ਕਰਵਾਉਣਾ ਅਤੇ ਉਨ੍ਹਾਂ ਨੂੰ ਤੀਰਥ ਯਾਤਰਾ ‘ਤੇ ਲੈ ਕੇ ਜਾਣਾ ਸਭ ਤੋਂ ਵੱਡਾ ਪੁੰਨ ਹੈ। ‘ਆਪ’ ਸਰਕਾਰ ਵੀ ਇਹੀ ਕੰਮ ਕਰ ਰਹੀ ਹੈ।

ਖੁਸ਼ੀ ਹੈ ਕਿ ਅੱਜ ਪੰਜਾਬ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ। ਅਸੀਂ ਦਿੱਲੀ ਵਿੱਚ 80 ਹਜ਼ਾਰ ਲੋਕਾਂ ਨੂੰ ਯਾਤਰਾ ਪ੍ਰਦਾਨ ਕੀਤੀ ਹੈ। ਹੁਣ ਇਹ ਯਾਤਰਾ ਪੰਜਾਬ ਵਿੱਚ ਵੀ ਸ਼ੁਰੂ ਹੋ ਗਈ ਹੈ। ਅੰਮ੍ਰਿਤਸਰ ਤੋਂ 300, ਜਲੰਧਰ ਤੋਂ 200 ਅਤੇ ਧੂਰੀ ਤੋਂ ਕਰੀਬ 500 ਯਾਤਰੀ ਰੇਲ ਗੱਡੀ ਰਾਹੀਂ ਹਜ਼ੂਰ ਸਾਹਿਬ ਨਾਂਦੇੜ ਲਈ ਜਾ ਰਹੇ ਹਨ।

ਵਾਰਾਣਸੀ-ਵ੍ਰਿੰਦਾਵਨ ਲਈ ਜਾਣਗੀਆਂ ਤਿੰਨ-ਤਿੰਨ ਟਰੇਨਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨਾਂਦੇੜ ਲਈ ਚਾਰ ਟਰੇਨਾਂ ਜਾਣਗੀਆਂ। ਇਸੇ ਤਰ੍ਹਾਂ ਤਿੰਨ ਟਰੇਨਾਂ ਵ੍ਰਿੰਦਾਵਨ, ਤਿੰਨ ਵਾਰਾਣਸੀ ਅਤੇ ਇਕ ਟਰੇਨ ਮਲੇਰਕੋਟਲਾ ਤੋਂ ਅਜਮੇਰ ਸ਼ਰੀਫ ਲਈ ਜਾਵੇਗੀ। ਇਹ ਸਾਰੀਆਂ ਏਸੀ ਟਰੇਨਾਂ ਹੋਣਗੀਆਂ ਅਤੇ ਇਨ੍ਹਾਂ ਦੀ ਸਮਰੱਥਾ 1040 ਸ਼ਰਧਾਲੂਆਂ ਦੀ ਹੋਵੇਗੀ।

ਇਸੇ ਤਰ੍ਹਾਂ ਏਸੀ ਬੱਸਾਂ ਵੀ ਚੱਲਣਗੀਆਂ। ਇਹ ਬੱਸਾਂ ਅੰਮ੍ਰਿਤਸਰ ਸਾਹਿਬ, ਤਲਵੰਡੀ ਸਾਬੋ, ਸ੍ਰੀ ਆਨੰਦਪੁਰ ਸਾਹਿਬ, ਮਾਤਾ ਜਵਾਲਾ ਜੀ, ਚਿੰਤਪੁਰਨੀ ਦੇਵੀ, ਨੈਣਾ ਦੇਵੀ, ਮਾਤਾ ਵੈਸ਼ਨੋ ਦੇਵੀ, ਸਾਲਾਸਰ ਬਾਲਾਜੀ ਧਾਮ ਅਤੇ ਖਾਟੂ ਸ਼ਿਆਮ ਧਾਮ ਆਦਿ ਲਈ ਰਵਾਨਾ ਹੋਣਗੀਆਂ।

ਕਾਂਗਰਸ ‘ਤੇ ਲਾਇਆ ਨਿਸ਼ਾਨਾ

ਸੀਐਮ ਮਾਨ ਨੇ ਕਿਹਾ ਕਿ ਉਹ ਅੱਜ ਰਾਜਨੀਤੀ ਦੀ ਗੱਲ ਨਹੀਂ ਕਰਨਾ ਚਾਹੁੰਦੇ। 1 ਨਵੰਬਰ ਨੂੰ ਬੁਲਾਇਆ ਪਰ ਕੋਈ ਨਹੀਂ ਆਇਆ। ਹੁਣ ਤਾਂ ਲੋਕਾਂ ਨੇ ਵਿਰੋਧੀਆਂ ਨੂੰ ਵੀ ਟੋਕਣਾ ਸ਼ੁਰੂ ਕਰ ਦਿੱਤਾ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਹਨ, ਜਿਨ੍ਹਾਂ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਕੈਮਰਾ ਉਨ੍ਹਾਂ ‘ਤੇ ਫੋਕਸ ਨਹੀਂ ਹੁੰਦਾ।

ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ ਕਿ ਜਦੋਂ ਉਹ ਵਿਧਾਨ ਸਭਾ ਵਿੱਚ ਪਹੁੰਚਦੇ ਹਨ ਤਾਂ ਵਿਰੋਧੀ ਧਿਰ ਵਾਕਆਊਟ ਕਰ ਦਿੰਦੀ ਹੈ। ਅਜਿਹੇ ‘ਚ ਉਨ੍ਹਾਂ ‘ਤੇ ਕੈਮਰੇ ਕਿਵੇਂ ਫੋਕਸ ਕੀਤੇ ਜਾਣ?

ਵੱਡੀ ਗਿਣਤੀ ‘ਚ ਪਹੁੰਚੇ ‘ਆਪ’ ਸਮਰਥਕ

ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਨੂੰ ਸੁਣਨ ਲਈ ਵੱਡੀ ਗਿਣਤੀ ‘ਚ ‘ਆਪ’ ਸਮਰਥਕ ਧੂਰੀ ਪਹੁੰਚੇ ਹਨ। ਇਸ ਦੌਰਾਨ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਪਿਛਲੇ ਢਾਈ ਸਾਲਾਂ ਵਿੱਚ ਕੀਤੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਉਂਦੇ ਹੋਏ ਨਵੀਂ ਵਿਉਂਤਬੰਦੀ ਬਾਰੇ ਵੀ ਜਾਣਕਾਰੀ ਦੇ ਰਹੇ ਹਨ। ਉਨ੍ਹਾਂ ਦਾ ਨਿਸ਼ਾਨਾ ਲੋਕ ਸਭਾ ਚੋਣਾਂ 2024 ਹੈ। ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਪੰਜਾਬ ਦੀਆਂ ਸਾਰੀਆਂ 13 ਸੀਟਾਂ ਤੋਂ ਇਲਾਵਾ ‘ਆਪ’ ਇਸ ਸਾਲ ਲੋਕ ਸਭਾ ਚੋਣਾਂ ਦੌਰਾਨ ਚੰਡੀਗੜ੍ਹ ਸੀਟ ਵੀ ਜਿੱਤੇਗੀ।

Exit mobile version