ਤੇਗਬੀਰ ਸਿੰਘ ਦਾ ਸ੍ਰੀ ਅਕਾਲ ਸਾਹਿਬ ਵਿਖੇ ਸਨਮਾਨ, ਰੂਸ-ਯੂਰੋਪ ਦੀ ਸੱਭ ਤੋਂ ਉੱਚੀ ਚੋਟ ਮਾਊਂਟ ਐਲਬ੍ਰਸ ਨੂੰ ਕੀਤਾ ਸੀ ਸਰ

Updated On: 

03 Jul 2025 19:23 PM IST

Tejbir Singh Honored: ਇਸ ਤੋਂ ਪਹਿਲਾਂ ਤੇਗ਼ਬੀਰ ਸਿੰਘ 5 ਸਾਲ ਦੀ ਉਮਰ ਵਿੱਚ ਅਪ੍ਰੈਲ 2024 ਵਿੱਚ ਮਾਊਂਟ ਐਵਰੈਸਟ ਬੇਸ ਕੈਂਪ ਨੇਪਾਲ ਪਹੁੰਚਣ ਵਾਲਾ ਸਭ ਤੋਂ ਛੋਟੀ ਉਮਰ ਦਾ ਬੱਚਾ ਹੈ। ਅਗਸਤ 2024 ਵਿੱਚ ਮਾਊਂਟ ਕਿਲਿਮੰਜਾਰੋ (ਅਫ਼ਰੀਕਾ ਮਹਾਦੀਪ ਦੀ ਸਭ ਤੋਂ ਉੱਚੀ ਚੋਟੀ) ਨੂੰ ਸਭ ਤੋਂ ਘੱਟ ਉਮਰ ਵਿੱਚ ਸਰ ਕਰਨ ਵਾਲਾ ਭਾਰਤੀ ਤੇ ਏਸ਼ੀਆ ਖੇਤਰ ਦਾ ਬੱਚਾ ਹੈ।

ਤੇਗਬੀਰ ਸਿੰਘ ਦਾ ਸ੍ਰੀ ਅਕਾਲ ਸਾਹਿਬ ਵਿਖੇ ਸਨਮਾਨ, ਰੂਸ-ਯੂਰੋਪ ਦੀ ਸੱਭ ਤੋਂ ਉੱਚੀ ਚੋਟ ਮਾਊਂਟ ਐਲਬ੍ਰਸ ਨੂੰ ਕੀਤਾ ਸੀ ਸਰ
Follow Us On

ਰੂਸ ਤੇ ਯੂਰਪ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਲਬ੍ਰਸ ਨੂੰ ਸਰ ਕਰਨ ਵਾਲੇ 6 ਸਾਲ ਦੇ ਤੇਗ਼ਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ ਤੇ ਸ੍ਰੀ ਸਾਹਿਬ ਦੇ ਕੇ ਸਨਮਾਨ ਦਿੱਤਾ ਗਿਆ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਵੀ ਮੌਜੂਦ ਰਹੇ ਹਨ। ਬੀਤੀ 28 ਜੂਨ 2025 ਨੂੰ ਉਨ੍ਹਾਂ ਇਹ ਰਿਕਾਰਡ ਬਣਾਇਆ ਸੀ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਤੇਗ਼ਬੀਰ ਸਿੰਘ 5 ਸਾਲ ਦੀ ਉਮਰ ‘ਚ ਵੀ ਰਿਕਾਰਡ ਕਾਇਮ ਕੀਤਾ ਸੀ। ਉਨ੍ਹਾਂ ਨੇ ਅਪ੍ਰੈਲ 2024 ‘ਚ ਮਾਊਂਟ ਐਵਰੈਸਟ ਬੇਸ ਕੈਂਪ ਨੇਪਾਲ ਪਹੁੰਚਣ ਵਾਲਾ ਸਭ ਤੋਂ ਛੋਟੀ ਉਮਰ ਦਾ ਬੱਚਾ ਬਣ ਗਿਆ ਸੀ। ਇਸ ਤੋਂ ਬਾਅਦ ਅਗਸਤ 2024 ‘ਚ ਮਾਊਂਟ ਕਿਲਿਮੰਜਾਰੋ (ਅਫ਼ਰੀਕਾ ਮਹਾਦੀਪ ਦੀ ਸਭ ਤੋਂ ਉੱਚੀ ਚੋਟੀ) ਨੂੰ ਸਭ ਤੋਂ ਘੱਟ ਉਮਰ ‘ਚ ਸਰ ਕੀਤਾ ਸੀ। ਉਹ ਅਜਿਹਾ ਕਰਨ ਵਾਲਾ ਭਾਰਤ ਤੇ ਏਸ਼ੀਆ ਖੇਤਰ ਦਾ ਸਭ ਤੋਂ ਛੋਟਾ ਬੱਚਾ ਸੀ।

‘ਕੌਮ ਦਾ ਨਾਮ ਕੀਤਾ ਰੋਸ਼ਨ’

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਕਾਕਾ ਤੇਗ਼ਬੀਰ ਸਿੰਘ ਦਾ ਸਮੁੱਚਾ ਪਰਿਵਾਰ ਗੁਰਸਿੱਖ ਹੈ ਅਤੇ ਬੱਚੇ ਨੇ ਛੋਟੀ ਉਮਰ ਵਿੱਚ ਉੱਚੀ ਚੋਟੀ ਸਰ ਕਰਕੇ ਸਮੁੱਚੀ ਸਿੱਖ ਕੌਮ ਦਾ ਨਾਮ ਦੇਸ਼ ਦੁਨੀਆ ਅੰਦਰ ਰੋਸ਼ਨ ਕੀਤਾ ਹੈ, ਜੋ ਕਿ ਪ੍ਰੇਰਣਾਸਰੋਤ ਹੈ। ਜਥੇਦਾਰ ਗੜਗੱਜ ਨੇ ਕਾਕਾ ਤੇਗ਼ਬੀਰ ਸਿੰਘ ਨੂੰ ਭਵਿੱਖ ਵਿੱਚ ਹੋਰ ਵੀ ਵੱਡੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਮੁੱਚੇ ਪਰਿਵਾਰ ਦੀ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਵੀ ਕੀਤੀ। ਉਨ੍ਹਾਂ ਕਾਕਾ ਤੇਗ਼ਬੀਰ ਸਿੰਘ ਦੇ ਪਰਿਵਾਰ ਨੂੰ ਪ੍ਰੇਰਣਾ ਕੀਤੀ ਕਿ ਬੱਚੇ ਨੂੰ ਇਸੇ ਤਰ੍ਹਾਂ ਇਸ ਖੇਤਰ ਵਿੱਚ ਸਹਿਯੋਗ ਕੀਤਾ ਜਾਵੇ ਤਾਂ ਜੋ ਅਗਾਂਹ ਚੱਲ ਕੇ ਇਹ ਹੋਰ ਉੱਚੀਆਂ ਮੱਲਾਂ ਮਾਰੇ।

ਕਾਕਾ ਤੇਗ਼ਬੀਰ ਸਿੰਘ ਦੇ ਪਿਤਾ ਸੁਖਿੰਦਰ ਦੀਪ ਸਿੰਘ, ਮਾਤਾ ਮਨਪ੍ਰੀਤ ਕੌਰ, ਭੈਣ ਪਵਿਤਜੋਤ ਕੌਰ ਨਾਨਾ ਗੁਰਚਰਨ ਸਿੰਘ ਮੌਜੂਦ ਸਨ। ਇਸ ਤੋਂ ਇਲਾਵਾ ਉਨ੍ਹਾਂ ਦੀ ਦਾਦੀ ਨਰਿੰਦਰਜੀਤ ਕੌਰ, ਪੜਨਾਨੀ ਬੀਬੀ ਬਲਵਿੰਦਰ ਕੌਰ ਨੂੰ ਵੀ ਸਿੰਘ ਸਾਹਿਬਾਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿਰੋਪਾਓ ਪਾਇਆ ਗਿਆ ਅਤੇ ਸਨਮਾਨਿਤ ਕੀਤਾ ।