Kisan-Police Tussle: ਬਠਿੰਡਾ ‘ਚ ਪੁਲਿਸ ਤੇ ਕਿਸਾਨਾਂ ‘ਚ ਝੱੜਪ, ਛੱਡੇ ਹੰਝੂ ਗੈਸ ਦੇ ਗੋਲੇ

Updated On: 

22 Nov 2024 18:19 PM

Farmers Protest: ਪੰਜਾਬ ਦੇ ਬਠਿੰਡਾ 'ਚ ਸ਼ੁੱਕਰਵਾਰ ਨੂੰ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਕਿਸਾਨ ਅਤੇ ਪੁਲfਸ ਆਹਮੋ-ਸਾਹਮਣੇ ਹੋ ਗਏ। ਪ੍ਰਦਰਸ਼ਨ ਕਰ ਰਹੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ। ਇਸ ਤੋਂ ਬਾਅਦ ਪੁਲਿਸ ਨੂੰ ਕਿਸਾਨਾਂ ਨੂੰ ਖਦੇੜਨ ਲਈ ਤਾਕਤ ਦੀ ਵਰਤੋਂ ਕਰਨੀ ਪਈ। ਪੁਲਿਸ ਨੇ ਕਿਸਾਨਾਂ 'ਤੇ ਲਾਠੀਚਾਰਜ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਵੀ ਛੱਡੇ ਹਨ।

Kisan-Police Tussle: ਬਠਿੰਡਾ ਚ ਪੁਲਿਸ ਤੇ ਕਿਸਾਨਾਂ ਚ ਝੱੜਪ, ਛੱਡੇ ਹੰਝੂ ਗੈਸ ਦੇ ਗੋਲੇ

ਕਿਸਾਨਾਂ ਨੇ ਖੋਲ੍ਹਿਆ ਪ੍ਰਸ਼ਾਸਨ ਖਿਲਾਫ਼ ਮੋਰਚਾ

Follow Us On

Farmers Protest: ਬਠਿੰਡਾ ਦੇ ਪਿੰਡ ਦੁੱਨੇਵਾਲਾ ‘ਚ ਸ਼ੁੱਕਰਵਾਰ ਨੂੰ ਮੁੜ ਤੋਂ ਕਿਸਾਨਾਂ ਨੇ ਪ੍ਰਸ਼ਾਸਨ ਖਿਲਾਫ਼ ਮੋਰਚਾ ਖੋਲ੍ਹ ਦਿੱਤਾ। ਦਰਅਸਲ, ਧਰਨਾ ਦੇ ਰਹੇ ਕਿਸਾਨਾਂ ਨੂੰ ਹਟਾਉਣ ਲਈ ਪੁਲਿਸ ਪਹੁੰਚੀ ਸੀ। ਇਸ ਦੌਰਾਨ ਕਿਸਾਨ ਭੜਕ ਗਏ। ਕਿਸਾਨਾਂ ਅਤੇ ਪੁਲਿਸ ਦੰ ਆਹਮੋ-ਸਾਹਮਣੇ ਹੋਣ ਕਾਰਨ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪੁਲਿਸ ਨੂੰ ਕਿਸਾਨਾਂ ਨੂੰ ਖਦੇੜਨ ਲਈ ਤਾਕਤ ਦੀ ਵਰਤੋਂ ਕਰਨੀ ਪਈ। ਪੁਲਿਸ ਨੇ ਕਿਸਾਨਾਂ ‘ਤੇ ਲਾਠੀਚਾਰਜ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਵੀ ਛੱਡੇ ਹਨ। ਮੌਕੇ ‘ਤੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਪੁਲਿਸ ਵਿਭਾਗ ਦੇ ਉੱਚ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ।

ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਨੇ ਕੱਲ੍ਹ ਪਿੰਡ ਦੁੱਨੇਵਾਲਾ, ਸ਼ੇਰਗੜ੍ਹ ਅਤੇ ਭਗਵਾਨਗੜ੍ਹ ਦੀ 8 ਕਿਲੋਮੀਟਰ ਜ਼ਮੀਨ ਆਪਣੇ ਕਬਜ਼ੇ ਵਿੱਚ ਲੈ ਲਈ ਸੀ। ਕਿਸਾਨ ਇਸ ਲਈ 70 ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕਰ ਰਹੇ ਹਨ। ਜਦੋਂਕਿ ਪ੍ਰਸ਼ਾਸਨ ਨੇ ਕਿਹਾ ਹੈ ਕਿ ਉਸ ਨੂੰ 47 ਲੱਖ ਰੁਪਏ ਦਿੱਤੇ ਜਾਣਗੇ। ਅੱਜ ਪੁਲੀਸ ਕਾਰਵਾਈ ਕਰ ਕੇ ਵੱਡੀ ਗਿਣਤੀ ਵਿੱਚ ਕਿਸਾਨਾਂ ਤੋਂ ਜ਼ਮੀਨ ਛੁਡਵਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪੁਲਿਸ ਇਸ ਨੂੰ ਲੈ ਕੇ ਪਿੰਡ ਦੁੱਨੇਵਾਲਾ ਪਹੁੰਚ ਗਈ ਹੈ। ਉਨ੍ਹਾਂ ਨੂੰ ਇੱਥੋਂ ਹਟਾਉਣ ਲਈ ਪੁਲਿਸ ਉਨ੍ਹਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡ ਰਹੀ ਹੈ ਅਤੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ।

ਕਿਸਾਨਾਂ ਦੇ ਪ੍ਰਸ਼ਾਸਨ ‘ਤੇ ਇਲਜ਼ਾਮ

ਕਿਸਾਨ ਆਗੂ ਨੇ ਦੋਸ਼ ਲਾਇਆ ਕਿ ਇਸ ਕੌਮੀ ਮਾਰਗ ਲਈ ਕਿਸਾਨਾਂ ਦੀ ਜ਼ਮੀਨ ਐਕੁਆਇਰ ਕੀਤੀ ਗਈ ਹੈ, ਪਰ ਜ਼ਮੀਨ ਦੇ ਮਾਲਕ ਕਿਸਾਨਾਂ ਨੂੰ ਬਹੁਤ ਘੱਟ ਮੁਆਵਜ਼ਾ ਦਿੱਤਾ ਗਿਆ ਹੈ। ਇਸ ਕਾਰਨ ਕਿਸਾਨ ਆਪਣੀ ਕੀਮਤੀ ਜ਼ਮੀਨ ਦਾ ਕਬਜ਼ਾ ਪ੍ਰਸ਼ਾਸਨ ਨੂੰ ਨਹੀਂ ਦੇ ਰਹੇ ਸਨ, ਪਰ ਅੱਜ ਪ੍ਰਸ਼ਾਸਨ ਨੇ ਪੁਲਿਸ ਫੋਰਸ ਦੀ ਮਦਦ ਨਾਲ ਕਿਸਾਨਾਂ ਤੋਂ ਜਬਰੀ ਉਨ੍ਹਾਂ ਦੀ ਜ਼ਮੀਨ ਦਾ ਕਬਜ਼ਾ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਮਿਲਦਾ ਤਾਂ ਉਹ ਖੁਦ ਆਪਣੀ ਐਕੁਆਇਰ ਕੀਤੀ ਜ਼ਮੀਨ ਦਾ ਕਬਜ਼ਾ ਪ੍ਰਸ਼ਾਸਨ ਨੂੰ ਸੌਂਪ ਦਿੰਦੇ। ਕਿਸਾਨਾਂ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਪੁਲਿਸ ਦੀ ਮਦਦ ਨਾਲ ਇਸ ਤਰ੍ਹਾਂ ਜ਼ਮੀਨਾਂ ਤੇ ਕਬਜ਼ਾ ਕਰ ਲੈਂਦਾ ਹੈ ਤਾਂ ਕਿਸਾਨ ਵੀ ਚੁੱਪ ਨਹੀਂ ਬੈਠਣਗੇ।

Exit mobile version