AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਗੁਰਦਾਸਪੁਰ ‘ਚ ਪੁਲਿਸ-ਕਿਸਾਨਾਂ ਵਿਚਾਲੇ ਤਨਾਅ, ਕਬਜ਼ਾ ਲੈਣ ਲਈ ਭਾਰੀ ਫੋਰਸ ਤਾਇਨਾਤ

ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਜ਼ਬਰਦਸਤੀ ਦਾ ਸਹਾਰਾ ਲੈ ਰਹੀ ਹੈ। ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦੇ ਬਹੁਤ ਘੱਟ ਭਾਅ ਮਿਲ ਰਹੇ ਹਨ, ਜਿਸਦਾ ਕਿਸਾਨ ਵਿਰੋਧ ਕਰ ਰਹੇ ਹਨ, ਪਰ ਕੀਮਤ ਦੇਣ ਦੀ ਬਜਾਏ, ਸਰਕਾਰ ਹਰ ਰੋਜ਼ ਉਨ੍ਹਾਂ 'ਤੇ ਲਾਠੀਚਾਰਜ ਕਰ ਰਹੀ ਹੈ।

ਗੁਰਦਾਸਪੁਰ 'ਚ ਪੁਲਿਸ-ਕਿਸਾਨਾਂ ਵਿਚਾਲੇ ਤਨਾਅ, ਕਬਜ਼ਾ ਲੈਣ ਲਈ ਭਾਰੀ ਫੋਰਸ ਤਾਇਨਾਤ
avtar-singh
| Updated On: 03 May 2025 23:53 PM IST

Gurdaspur Land Acquisition: ਅੱਜ ਸਵੇਰੇ ਪ੍ਰਸ਼ਾਸਨ ਵੱਲੋਂ ਰਾਸ਼ਟਰੀ ਰਾਜਮਾਰਗ ਪ੍ਰੋਜੈਕਟ ਲਈ ਚੀਮਾ ਖੁਦੀ ਪਿੰਡ ਵਿੱਚ ਜ਼ਮੀਨ ਦਾ ਕਬਜ਼ਾ ਲੈਣ ਲਈ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ। ਜਦੋਂ ਕਿਸਾਨਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੀ ਜ਼ਮੀਨ ‘ਤੇ ਮਸ਼ੀਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ, ਤਾਂ ਉਹ ਤੁਰੰਤ ਵਿਰੋਧ ਕਰਨ ਲਈ ਇੱਕਜੁੱਟ ਹੋ ਗਏ। ਇਸ ਦੌਰਾਨ ਪੁਲਿਸ ਅਤੇ ਕਿਸਾਨਾਂ ਵਿਚਕਾਰ ਤਣਾਅ ਵਧ ਗਿਆ ਜਿਸ ਕਾਰਨ ਉਨ੍ਹਾਂ ਨੂੰ ਲਾਠੀਚਾਰਜ ਕਰਨਾ ਪਿਆ। ਇਸ ਸਮੇਂ ਦੌਰਾਨ ਬਹੁਤ ਸਾਰੇ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਵੱਡੀ ਗਿਣਤੀ ਵਿੱਚ ਮਹਿਲਾ ਕਿਸਾਨਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਅਤੇ ਵੱਖ-ਵੱਖ ਥਾਣਿਆਂ ਵਿੱਚ ਲਿਜਾਇਆ ਗਿਆ।

ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਜ਼ਬਰਦਸਤੀ ਦਾ ਸਹਾਰਾ ਲੈ ਰਹੀ ਹੈ। ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦੇ ਬਹੁਤ ਘੱਟ ਭਾਅ ਮਿਲ ਰਹੇ ਹਨ, ਜਿਸਦਾ ਕਿਸਾਨ ਵਿਰੋਧ ਕਰ ਰਹੇ ਹਨ, ਪਰ ਕੀਮਤ ਦੇਣ ਦੀ ਬਜਾਏ, ਸਰਕਾਰ ਹਰ ਰੋਜ਼ ਉਨ੍ਹਾਂ ‘ਤੇ ਲਾਠੀਚਾਰਜ ਕਰ ਰਹੀ ਹੈ। ਇੱਕ ਪਾਸੇ ਕਿਸਾਨਾਂ ਨੂੰ ਕਾਤਲ ਕਹਿਣਾ ਅਤੇ ਦੂਜੇ ਪਾਸੇ ਹਰ ਰੋਜ਼ ਬਜ਼ੁਰਗ ਔਰਤਾਂ ਅਤੇ ਬਜ਼ੁਰਗ ਕਿਸਾਨਾਂ ‘ਤੇ ਲਾਠੀਚਾਰਜ ਕਰਨਾ, ਇਹ ਕਿਹੋ ਜਿਹਾ ਇਨਸਾਫ਼ ਹੈ?

ਅੱਜ 80 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਭਾਰੀ ਦਬਾਅ ਹੇਠ ਇੱਕ ਦੂਰ-ਦੁਰਾਡੇ ਇਲਾਕੇ ਵਿੱਚ ਲਿਜਾਇਆ ਗਿਆ ਜਿੱਥੇ ਇਸ ਪ੍ਰਕਿਰਿਆ ਦੌਰਾਨ, ਇੱਕ ਕਿਸਾਨ ਪੁਲਿਸ ਬੱਸ ਦੀ ਲਪੇਟ ਵਿੱਚ ਆ ਗਿਆ। ਇਸ ਦੌਰਾਨ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ।

ਮਹਿਲਾ ਕਿਸਾਨਾਂ ਨੇ ਇਲਜ਼ਾਮ ਲਗਾਇਆ ਕਿ ਪੁਲਿਸ ਨੇ ਉਨ੍ਹਾਂ ਨਾਲ ਦੁਰਵਿਵਹਾਰ ਕੀਤਾ ਅਤੇ ਮਹਿਲਾ ਪੁਲਿਸ ਅਧਿਕਾਰੀਆਂ ਨੇ ਉਨ੍ਹਾਂ ਨੂੰ ਧੱਕਾ ਦਿੱਤਾ ਅਤੇ ਕੁੱਟਿਆ।

ਇਸ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਵੱਲੋਂ ਅਜੇ ਤੱਕ ਕੋਈ ਬਿਆਨ ਨਹੀਂ ਆਇਆ। ਐਕਸਪ੍ਰੈਸਵੇਅ ਲਈ ਕਿਸਾਨਾਂ ਦੀ ਜ਼ਮੀਨਜ਼ਿਲ੍ਹਾ ਪ੍ਰਸ਼ਾਸਨ ਐਕੁਆਇਰ ਕਰ ਰਿਹਾ ਹੈ। ਇਸ ਕਾਰਨ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ।

Follow Us
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ......
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ...