ਦੋ ਕਾਰਾਂ ਵਿਚਾਲੇ ਹੋਈ ਭਿਆਨਕ ਟੱਕਰ, ਪਤੀ ਪਤਨੀ ਦੀ ਮੌਤ, ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਦੀ ਘਟਨਾ

Published: 

15 Dec 2023 11:01 AM

ਗੁਰਦਾਸਪੁਰ ਤੋਂ ਇੱਕ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੋਂ ਦੇ ਸ਼੍ਰੀ ਹਰਗੋਬਿੰਦਪੁਰ ਮੁੱਖ ਮਾਰਗ ਤੇ ਪਿੰਡ ਬੱਬੇਹਾਲੀ ਤੇ ਦੋ ਕਾਰਾਂ ਵਿਚਾਲੇ ਭਿਆਨਕ ਟੱਕਰ ਹੋ ਗਈ, ਜਿਸ ਵਿੱਚ ਪਤੀ ਪਤਨੀ ਦੀ ਮੌਕ ਤੇ ਮੌਤ ਹੋ ਗਈ। ਇਹ ਘਟਨਾ ਸ਼ੁੱਕਰਵਾਰ ਦੇਰ ਰਾਤ ਦੀ ਦੱਸੀ ਜਾ ਰਹੀ ਹੈ। ਮ੍ਰਿਤਕ ਪਤੀ ਪਤਨੀ ਪਠਾਨਕੋਟ ਤੋਂ ਵਿਆਹ ਸਮਾਗਮ ਵੇਖ ਕੇ ਕਾਹਨੂੰਵਾਨ ਵਾਪਸ ਜਾ ਰਹੇ ਸਨ।

ਦੋ ਕਾਰਾਂ ਵਿਚਾਲੇ ਹੋਈ ਭਿਆਨਕ ਟੱਕਰ, ਪਤੀ ਪਤਨੀ ਦੀ ਮੌਤ, ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਦੀ ਘਟਨਾ
Follow Us On

ਪੰਜਾਬ ਨਿਊਜ। ਗੁਰਦਾਸਪੁਰ ਤੋਂ ਸ਼੍ਰੀ ਹਰਗੋਬਿੰਦਪੁਰ ਮੁੱਖ ਮਾਰਗ ਤੇ ਪਿੰਡ ਬੱਬੇਹਾਲੀ ਨੇੜੇ ਸ਼ੁਕਰਵਾਰ ਦੇਰ ਰਾਤ ਦੋ ਕਾਰਾਂ ਦਰਮਿਆਨ ਦਰਦਨਾਕ ਹਾਦਸਾ ਵਾਪਰਿਆ ਹੈ। ਹਾਦਸੇ ਵਿੱਚ ਇੱਕ ਕਾਰ ਵਿੱਚ ਸਵਾਰ ਪਤੀ ਪਤਨੀ ਦੀ ਮੌਕੇ ਤੇ ਹੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਹਨੂੰਵਾਨ ਵਾਸੀ ਪਤੀ ਪਤਨੀ ਆਪਣੀ ਬਰੇਜਾ ਕਾਰ ਤੇ ਵਿਆਹ ਸਮਾਗਮ ਦੇਖ ਕੇ ਪਠਾਨਕੋਟ (Pathankot) ਤੋਂ ਵਾਪਸ ਕਾਹਨੂੰਵਾਨ ਆ ਰਹੇ ਸਨ ਕਿ ਅੱਗੇ ਤੋਂ ਆ ਰਹੇ ਇੱਕ ਤੇਜ਼ ਰਫਤਾਰ ਬੇਕਾਬੂ ਮੋਟਰਸਾਈਕਲ ਸਵਾਰ ਆ ਗਿਆ, ਜਿਸਨੂੰ ਬਚਾਉਂਦਿਆਂ ਕਾਰ ਦਰਖਤਾਂ ਨਾਲ ਟਕਰਾ ਕੇ ਸਾਹਮਣੇ ਤੋਂ ਆਉਂਦੀ ਇਨੋਵਾ ਕਾਰ ਵੀ ਉਨ੍ਹਾਂ ਦੀ ਕਾਰ ਨਾਲ ਟਕਰਾ ਗਈ, ਜਿਸ ਨਾਲ ਦੋਹਾਂ ਪਤੀ ਪਤਨੀ ਦੀ ਮੌਤ ਹੋ ਗਈ।

ਹਾਦਸਾ ਏਨਾ ਭਿਆਨਕ ਸੀ ਕੇ ਦੋਨੋਂ ਕਾਰਾਂ ਬੁਰੀ ਤਰ੍ਹਾਂ ਦੇ ਨਾਲ ਨੁਕਸਾਨੀਆਂ ਗਈਆਂ। ਬ੍ਰੇਜਾ ਕਾਰ ਵਿੱਚ ਸਵਾਰ ਦੋਨੋਂ ਪਤੀ ਪਤਨੀ ਦੀਆਂ ਲਾਸ਼ਾਂ ਨੂੰ ਮੌਕੇ ਤੇ ਮੌਜੂਦ ਲੋਕਾਂ ਨੇ ਬੜੀ ਮੁਸ਼ਕਿਲ ਨਾਲ ਕਾਰ ਵਿੱਚੋਂ ਬਾਹਰ ਕੱਢਿਆ ਪਰ ਉਦੋਂ ਤੱਕ ਦੋਵਾਂ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕਾਂ ਦੀ ਪਛਾਣ ਕੈਪਟਨ ਜਰਨੈਲ ਸਿੰਘ ਅਤੇ ਰਣਜੀਤ ਕੌਰ ਪਤਨੀ ਵਜੋਂ ਹੋਈ ਹੈ। ਜਦਕਿ ਇਨੋਵਾ ਕਾਰ ਵਿੱਚ ਸਵਾਰ ਗੰਭੀਰ ਜ਼ਖਮੀ ਹੋ ਗਏ। ਇਸ ਦੌਰਾਨ ਆਸ-ਪਾਸ ਦੇ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ ਪੁਲਿਸ (Police) ਨੇ ਮੌਕੇ ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।