ਸੰਕੇਤਕ ਤਸਵੀਰ
ਪੰਜਾਬ ਦੇ ਬਠਿੰਡਾ ਤੋਂ ਇੱਕ ਦਰਦਨਾਕ ਸੜਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ, ਜਿਸ ਵਿੱਚ 5 ਲੋਕਾਂ ਦੀ ਮੌਤ ਹੋ ਗਈ । ਸ਼ਨੀਵਾਰ ਰਾਤ ਬਠਿੰਡਾ-ਫਰੀਦਕੋਟ ਨੈਸ਼ਨਲ ਹਾਈਵੇ ‘ਤੇ ਪਿੰਡ ਜ਼ਿੱਦ ਨੇੜੇ ਦੋ ਕਾਰਾਂ ਵਿਚਾਲੇ ਇੰਨੀ ਜ਼ਬਰਦਸਤ ਟੱਕਰ ਹੋਈ ਕਿ ਦੋਵੇਂ ਕਾਰਾਂ ਦੇ ਪਰਖੱਚੇ ਉਡ ਗਏ।
ਸਹਾਰਾ ਸੇਵਾ ਸੁਸਾਇਟੀ ਦੇ ਮੈਂਬਰ ਸੰਦੀਪ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦਿਆਂ ਹੀ 3 ਐਂਬੂਲੈਂਸਾਂ ਮੌਕੇ ‘ਤੇ ਪਹੁੰਚ ਗਈਆਂ। ਟੱਕਰ ਬਹੁਤ ਭਿਆਨਕ ਸੀ, ਜਿਸ ਕਾਰਨ ਲਾਸ਼ਾਂ ਨੂੰ ਕਾਰ ‘ਚੋਂ ਕੱਢਣ ‘ਚ ਕਾਫੀ ਮੁਸ਼ਕਲ ਆਈ।
ਹਾਦਸੇ ਤੋਂ ਬਾਅਦ ਲਾਸ਼ਾਂ ਨੂੰ ਫਰੀਦਕੋਟ ਦੇ ਹਸਪਤਾਲ ‘ਚ ਰਖਵਾਇਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ।