ਸ੍ਰੀ ਫਤਿਹਗੜ੍ਹ ਸਾਹਿਬ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਦੋ ਦੀ ਮੌਤ, ਚਾਰ ਜ਼ਖਮੀ

Updated On: 

03 May 2023 16:16 PM

ਜ਼ਿਲੇ ਦੇ ਨਬੀਪੁਰ ਨਜ਼ਦੀਕ ਇੱਕ ਇਹ ਸੜਕਾ ਹਾਦਸਾ ਵਾਪਰਿਆ ਗਿਆ, ਜਿਸ ਵਿੱਚ ਪੰਜਾਬ ਪੁਲਿਸ ਦੇ ਇੱਕ ਏ ਐਸ ਆਈ ਅਤੇ ਹੋਮਗਾਰਡ ਜਵਾਨ ਦੀ ਮੌਤ ਅਤੇ ਫੌਜ ਦੇ 4 ਜਵਾਨ ਜਖ਼ਮੀ ਗਏ।

ਸ੍ਰੀ ਫਤਿਹਗੜ੍ਹ ਸਾਹਿਬ ਚ ਵਾਪਰਿਆ ਭਿਆਨਕ ਸੜਕ ਹਾਦਸਾ, ਦੋ ਦੀ ਮੌਤ, ਚਾਰ ਜ਼ਖਮੀ

ਸ੍ਰੀ ਫਤਿਹਗੜ੍ਹ ਸਾਹਿਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਮੌਤ ਚਾਰ ਜ਼ਖਮੀ।

Follow Us On

ਸ੍ਰੀ ਫਤਿਹਗੜ੍ਹ ਸਾਹਿਬ। ਜਿਲੇ ਵਿੱਚ ਮੰਦਭਾਗੀ ਖਬਰ ਵਾਪਰਨ ਦੀ ਸੂਚਨਾ ਮਿਲੀ ਹੈ। ਇੱਥੋਂ ਤੇ ਨਬੀਪੁਰ ਨੇੜੇ ਇੱਕ ਭਿਆਨਕ ਸੜਕੀ ਹਾਦਸਾ ਵਪਰ ਗਿਆ,, ਜਿਸ ਵਿੱਚ ਪੰਜਾਬ ਪੁਲਿਸ (Punjab Police) ਦੇ ਇੱਕ ਏਐੱਸਆਈ ਅਤੇ ਹੋਮ ਗਾਰਡ ਦੇ ਜਵਾਨ ਦੀ ਮੌਤ ਹੋ ਗਈ ਜਦਕਿ ਫੌਜ ਦੇ ਚਾਰ ਜਵਾਨ ਜ਼ਖਮੀ ਵੀ ਹੋ ਗਏ। ਡੀ ਐਸ ਪੀ ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਨਬੀਪੁਰ ਵਿਖੇ ਜਦੋਂ ਫੌਜ ਦੀਆਂ ਗੱਡੀਆਂ ਦਾ ਕਾਫਲਾ ਜਾ ਰਿਹਾ ਸੀ ਤਾਂ ਇੱਕ ਬੱਸ ਨੇ ਫੌਜ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ।

ਟਰੱਕ ਡਰਾਈਵਰ ਨੇ ਮਾਰੀ ਟੱਕਰ

ਸੜਕ ਹਾਦਸੇ ਦੀ ਜਾਂਚ ਕਰਨ ਲਈ ਨਬੀਪੁਰ ਚੌਕੀ ਤੋਂ ਏ ਐਸ ਆਈ ਨਾਜਰ ਸਿੰਘ ਅਤੇ ਹੋਮ ਗਾਰਡ ਜਵਾਨ ਕੁਲਦੀਪ ਸਿੰਘ ਮੌਕੇ ਤੇ ਗਏ ਸੀ। ਬੱਸ ਅੱਗੇ ਖੜ੍ਹੇ ਹੋ ਕੇ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਸੀ। ਇਸੇ ਦੌਰਾਨ ਪਿੱਛੋਂ ਤੇਜ ਰਫਤਾਰ ਟਰੱਕ ਆਇਆ ਜਿਸਨੂੰ ਰੁਕਣ ਦਾ ਪੁਲਿਸ ਮੁਲਾਜ਼ਮਾਂ ਨੇ ਇਸ਼ਾਰਾ ਵੀ ਕੀਤਾ ਗਿਆ ਸੀ। ਪ੍ਰੰਤੂ ਇਸ ਟਰੱਕ ਡਰਾਈਵਰ (Truck Driver) ਨੇ ਲਾਪਰਵਾਹੀ ਨਾਲ ਲਿਆ ਕੇ ਟਰੱਕ ਬੱਸ ਵਿੱਚ ਮਾਰਿਆ। ਜਿਸ ਨਾਲ ਬੱਸ ਦੇ ਅੱਗੇ ਖੜੇ ਏ ਐਸ ਆਈ ਨਾਜਰ ਸਿੰਘ ਅਤੇ ਹੋਮ ਗਾਰਡ ਜਵਾਨ ਕੁਲਦੀਪ ਸਿੰਘ ਉਪਰ ਚੜ੍ਹ ਗਈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ