ਪੀਐੱਮ ਮੋਦੀ ਨੂੰ ਲਾਲ ਕਿਲ੍ਹਾ ਵਿਖੇ ਨਾ ਲਹਿਰਾਉਣ ਦਿੱਤਾ ਜਾਵੇ ਤਿਰੰਗਾ, ਅੱਤਵਾਦੀ ਪੰਨੂ ਦੀ ਕਸ਼ਮੀਰੀ ਮੁਸਲਮਾਨਾਂ ਨੂੰ ਭੜਕਾਉਣ ਦੀ ਕੋਸ਼ਿਸ਼
ਗੁਰਪਤਵੰਤ ਪੰਨੂ ਨੇ ਹੁਣ ਕਸ਼ਮੀਰੀ ਮੁਸਲਮਾਨਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਹੈ। ਇਸ ਸਬੰਧ ਵਿੱਚ ਪੰਨੂ ਨੇ ਇੱਕ ਵੀਡੀਓ ਵੀ ਜਾਰੀ ਕੀਤੀ ਹੈ। ਜਿਸ ਵਿੱਚ ਉਸਨੇ ਕਿਹਾ ਪੀਐੱਮ ਮੋਦੀ ਨੂੰ ਲਾਲ ਕਿਲ੍ਹੇ ਤੇ ਤਿਰੰਗਾ ਨਹੀਂ ਲਹਿਰਾਉਣ ਦਿੱਤਾ ਜਾਵੇ।

ਪੰਜਾਬ ਨਿਊਜ। ਖਾਲਿਸਤਾਨੀ ਅੱਤਵਾਦੀ ਸਿੱਖ ਫਾਰ ਜਸਟਿਸ (SFJ) ਦੇ ਗੁਰਪਤਵੰਤ ਸਿੰਘ ਪੰਨੂ ਨੇ ਹੁਣ ਕਸ਼ਮੀਰੀ ਮੁਸਲਮਾਨਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਹੈ। ਪੰਨੂ ਦੀ ਕੋਸ਼ਿਸ਼ 15 ਅਗਸਤ ਨੂੰ ਦੇਸ਼ ਵਿੱਚ ਮਾਹੌਲ ਖ਼ਰਾਬ ਕਰਨ ਦੀ ਹੈ। ਵੀਡੀਓ ਜਾਰੀ ਕਰਕੇ ਪੰਨੂ ਨੇ ਕਸ਼ਮੀਰੀ ਮੁਸਲਮਾਨਾਂ ਨੂੰ ਦਿੱਲੀ ਆਉਣ ਲਈ ਕਿਹਾ ਹੈ। ਉਹ ਲੋਕਾਂ ਨੂੰ 15 ਅਗਸਤ ਨੂੰ ਦਿੱਲੀ ਦੇ ਲਾਲ ਕਿਲ੍ਹੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤਿਰੰਗਾ ਲਹਿਰਾਉਣ ਦੀ ਇਜਾਜ਼ਤ ਨਾ ਦੇਣ ਲਈ ਭੜਕਾ ਰਿਹਾ ਹੈ। ਪੰਨੂ ਦਾ ਕਹਿਣਾ ਹੈ ਕਿ ਖਾਲਿਸਤਾਨੀ ਸਮਰਥਕ ਇਸ ਦੀ ਤਿਆਰੀ ਕਰ ਚੁੱਕੇ ਹਨ।
ਇੰਨਾ ਹੀ ਨਹੀਂ ਪੰਨੂ ਕਸ਼ਮੀਰ (Kashmir) ਦੇ ਹਾਲਾਤ ਬਾਰੇ ਗਲਤ ਜਾਣਕਾਰੀ ਦੇ ਕੇ ਮੁਸਲਿਮ ਭਾਈਚਾਰੇ ਨੂੰ ਵੀ ਭੜਕਾ ਰਿਹਾ ਹੈ। ਪੰਨੂ ਨੇ ਪਿਛਲੇ ਦਿਨੀਂ ਗੁਰੂਗ੍ਰਾਮ ‘ਚ ਮਸਜਿਦ ‘ਤੇ ਹੋਏ ਹਮਲੇ ਅਤੇ ਨੂਹ ਕਾਂਡ ਤੋਂ ਬਾਅਦ ਇਮਾਮ ਦੀ ਹੱਤਿਆ ‘ਤੇ ਵੀ ਸਵਾਲ ਚੁੱਕੇ ਹਨ।