Sandeep Ambia murder case :ਸੀਐੱਮ ਦੀ ਪਤਨੀ ਦੀ ਬਦੌਲਤ ਮੇਰੇ ਪਤੀ ਦੇ ਕਤਲ ਦਾ ਮਾਸਟਰਮਾਈਂਡ ਹੋਇਆ ਗ੍ਰਿਫਤਾਰ -ਅੰਬੀਆ ਦੀ ਪਤਨੀ
ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਭਗਵੰਤ ਮਾਨ ਦੀ ਪਤਨੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਹਾਲੇ ਤੱਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਿਆ ਪਰ ਹੁਣ ਇਨਸਾਫ ਮਿਲਣ ਦੀ ਉਮੀਦ ਹੋਈ ਹੈ।
ਡਰੱਗ ਇੰਸਪੈਕਟਰ ਸ਼ਿਸ਼ਨ ਮਿੱਤਲ ਦੇ ਟਿਕਾਣਿਆਂ ‘ਤੇ STF ਦੀ ਛਾਪੇਮਾਰੀ, 13 ਥਾਵਾਂ ਤੇ ਪਈ ਰੇਡ
ਪੰਜਾਬ ਨਿਊਜ। ਪੰਜਾਬ ਦੇ ਜਲੰਧਰ (Jalandhar) ਵਿੱਚ ਮਾਰੇ ਗਏ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੀ ਪਤਨੀ ਰੁਪਿੰਦਰ ਕੌਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ: ਗੁਰਪ੍ਰੀਤ ਕੌਰ ਦਾ ਧੰਨਵਾਦ ਕੀਤਾ ਹੈ। ਸ਼ੁੱਕਰਵਾਰ ਨੂੰ ਜਲੰਧਰ ‘ਚ ਰੁਪਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਦੀ ਬਦੌਲਤ ਹੀ ਕਾਤਲ ਸਲਾਖਾਂ ਪਿੱਛੇ ਹਨ।
ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਇਸ ਕਤਲ ਵਿੱਚ ਸ਼ਾਮਿਲ ਹੋਰ ਵੀ ਕਈ ਲੋਕ ਹਾਲੇ ਵੀ ਸ਼ਰੇਆਮ ਘੁੰਮ ਰਹੇ ਹਨ। ਅਜੇ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ, ਹਾਲਾਂਕਿ ਇਨਸਾਫ਼ ਮਿਲਣ ਦੀ ਉਮੀਦ ਹੈ।


