ਕੁਲਤਾਰ ਸੰਧਵਾਂ ਦੀ ਅਗਵਾਈ ‘ਚ 17 ਵਿਧਾਇਕਾਂ ਦਾ ਜੱਥਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾ ਲਈ ਲਈ ਰਵਾਨਾ
ਸਪੀਕਰ ਕੁਲਤਾਰ ਸਿੰਘ ਸੰਧਵਾ ਦੀ ਅਗਵਾਈ ਵਿੱਚ 17 ਵਿਧਾਇਕਾਂ ਦਾ ਜੱਥਾ ਸ੍ਰੀ ਕਰਤਾਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਇਆ। ਇਹ ਜੱਥਾ ਪਾਕਿਸਤਾਨ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਤੋਂ ਇਲਾਵਾ ਹੋਰ ਗੁਰੂਧਾਮਾਂ ਦੇ ਦਰਸ਼ਨ ਕਰੇਗਾ। ਇਸ ਦੌਰਾਨ ਪਾਕਿਸਤਾਨ ਦੇ ਗੁਰਦੁਆਰਾ ਸਾਹਿਬ ਨੇੜੇ ਹੋਈ ਪਾਰਟੀ 'ਤੇ ਵੀ ਸੰਧਵਾਂ ਨੇ ਪ੍ਰਤੀਕਿਰਿਆ ਦਿੱਤੀ ਜਿਸ ਵਿੱਚ ਮਾਸ ਅਤੇ ਸ਼ਰਾਬ ਦੀ ਵਰਤਾਇਆ ਗਿਆ ਸੀ। ਸੰਧਵਾਂ ਨੇ ਕਿਹਾ ਕਿ ਦੋਹਾਂ ਸਰਕਾਰਾਂ ਨੂੰ ਗੁਰੂ ਘਰ ਦੀਆਂ ਮਰਿਯਾਦਾ ਨੂੰ ਕਾਇਮ ਰੱਖਣਾ ਚਾਹੀਦਾ ਹੈ।
ਪੰਜਾਬ ਨਿਊਜ। ਪੰਜਾਬ ਸਰਕਾਰ ਵੱਲੋਂ ਪਹਿਲੇ ਸੈਸ਼ਨ ਵਿੱਚ ਫੈਸਲਾ ਲੈ ਲਿਆ ਗਿਆ ਸੀ ਕਿ ਸਾਰੇ ਪੰਜਾਬ ਵਿਧਾਨ ਸਭਾ ਦੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਸਰਕਾਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਲਈ ਲੈਕੇ ਜਾਵੇਗੀ। ਉਸਦੇ ਤਹਿਤ ਸੋਮਵਾਰ ਨੂੰ 17 ਵਿਧਾਇਕਾ ਦਾ ਜੱਥਾ ਸਪੀਕਰ ਕੁਲਤਾਰ ਸਿੰਘ ਸੰਧਵਾਂ (Speaker Kultar Singh Sandhwan) ਦੀ ਅਗਵਾਈ ਵਿੱਚ ਕਰਤਾਰਪੁਰ ਸਾਹਿਬ ਦੇ ਲਈ ਰਵਾਨਾ ਹੋ ਗਿਆ। ਇਸ ਦੌਰਾਨ ਸਪੀਕਰ ਨੇ ਕਿਹਾ ਕਿ ਸਰਕਾਰਾਂ ਨੂੰ ਗੁਰੂ ਘਰਾਂ ਦੀਆਂ ਮਰਿਯਾਵਾਂ ਨੂੰ ਕਾਇਮ ਰੱਖਣਾ ਚਾਹੀਦਾ ਹੈ।
ਸੰਧਵਾ ਪਿਛਲੇ ਦਿਨੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਦੇ ਕੰਪਲੈਕਸ ਵਿੱਚ ਹੋਈ ਪਾਰਟੀ ਦੇ ਬੋਲ ਰਹੇ ਸਨ ਜਿਸ ਵਿੱਚ ਸ਼ਰਾਬ ਅਤੇ ਮਾਸ ਵਰਾਤ ਕੇ ਮਰਿਯਾਦਾ ਦਾ ਉਲੰਘਣ ਕੀਤਾ ਗਿਆ ਸੀ। ਸਪੀਕਰ ਨੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਪਾਕਿਸਤਾਨ ਵਿੱਚ ਕਿਸੇ ਜਿੰਮੇਵਾਰ ਅਥਾਰਟੀ ਨਾਲ ਗੱਲ ਜਰੂਰ ਕਰਨਗੇ।
‘ਭਾਗਾਂ ਨਾਲ ਮਿਲਦਾ ਹੈ ਇਸ ਧਰਤੀ ਦੇ ਦਰਸ਼ਨ ਕਰਨ ਦਾ ਮੌਕਾ’
ਇਸ ਮੌਕੇ ਤੇ ਉਹਨਾਂ ਕਿਹਾ ਕਿ ਉਹ ਆਪਣੇ ਆਪ ਨੂੰ ਵੱਡਭਾਗੇ ਮੰਨਦੇ ਹਨ ਜੋ ਉਹਨਾਂ ਨੂੰ ਪਾਕਿਸਤਾਨ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਇਸ ਮੌਕੇ ਤੇ ਉਹਨਾਂ ਦੇ ਨਾਲ ਹੋਰ ਵਿਧਾਇਕ ਵੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਏ ਜਿਨ੍ਹਾਂ ਵਿਚ ਚੇਤਨ ਸਿੰਘ ਜੋੜਾ ਮਾਜਰਾ, ਦੇਵ ਮਾਨ, ਮੰਤਰੀ ਲਾਲ ਚੰਦ ਕਟਾਰੂਚੱਕ, (Minister Lal Chand Kataruchak) ਵਿਧਾਨਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋੜ੍ਹੀ, ਅਜੀਤ ਸਿੰਘ ਕੋਹਲੀ ,ਜਗਦੀਪ ਕੰਬੋਜ ਗੋਲਡੀ, ਮਦਨ ਲਾਲ ਬੱਗਾ ਅਤੇ ਹਰਦੀਪ ਸਿੰਘ ਮੁਡੀਆਂ ਸਣੇ ਕੁੱਲ 17 ਐਮ ਐਲ ਏ ਆਪਣੇ ਪਰਿਵਾਰਾਂ ਨਾਲ ਨਤਮਸਤਕ ਹੋਣ ਲਈ ਕਰਤਾਰਪੁਰ ਕੋਰੀਡੋਰ ਰਾਹੀ ਪਾਕਿਸਤਾਨ ਲਈ ਰਵਾਨਾ ਹੋਏ।