AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸਾਂਝਾ ਮੋਰਚਾ ਜ਼ੀਰਾ ਦੀ ਹਮਾਇਤ ਲਈ ਭਾਕਿਯੂ ਸਿੱਧੂਪੁਰ ਦਾ ਜੱਥਾ ਹੋਇਆ ਰਵਾਨਾ

ਸਾਂਝਾ ਮੋਰਚਾ ਜ਼ੀਰਾ ਦੀ ਹਮਾਇਤ ਲਈ ਭਾਕਿਯੂ ਸਿੱਧੂਪੁਰ ਦਾ ਜੱਥਾ ਹੋਇਆ ਰਵਾਨਾ ਮਾਨਸਾ ਪਿਛਲੇ 174 ਦਿਨਾਂ ਤੋਂ ਮਾਲਬਰੋਜ਼ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਨੂੰ ਲੈ ਕੇ ਚੱਲ ਰਹੇ ਸਾਂਝਾ ਮੋਰਚਾ ਜ਼ੀਰਾ ਦੀ ਹਮਾਇਤ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਦਾ ਕਰੀਬ 100 ਕਿਸਾਨਾਂ ਦਾ ਜੱਥਾ ਜਿਲਾ ਸੀਨੀਅਰ ਮੀਤ ਪ੍ਰਧਾਨ ਜਗਦੇਵ ਸਿੰਘ ਭੈਣੀ ਬਾਘਾ ਦੀ ਅਗਵਾਈ ਵਿੱਚ ਰਵਾਨਾ ਹੋ ਗਿਆ ਹੈ ।

ਸਾਂਝਾ ਮੋਰਚਾ ਜ਼ੀਰਾ ਦੀ ਹਮਾਇਤ ਲਈ ਭਾਕਿਯੂ ਸਿੱਧੂਪੁਰ ਦਾ ਜੱਥਾ ਹੋਇਆ ਰਵਾਨਾ
bhupinder-singh-mansa
| Published: 17 Jan 2023 11:30 AM IST
Share
ਸਾਂਝਾ ਮੋਰਚਾ ਜ਼ੀਰਾ ਦੀ ਹਮਾਇਤ ਲਈ ਭਾਕਿਯੂ ਸਿੱਧੂਪੁਰ ਦਾ ਜੱਥਾ ਹੋਇਆ ਰਵਾਨਾ ਮਾਨਸਾ ਪਿਛਲੇ 174 ਦਿਨਾਂ ਤੋਂ ਮਾਲਬਰੋਜ਼ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਨੂੰ ਲੈ ਕੇ ਚੱਲ ਰਹੇ ਸਾਂਝਾ ਮੋਰਚਾ ਜ਼ੀਰਾ ਦੀ ਹਮਾਇਤ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਦਾ ਕਰੀਬ 100 ਕਿਸਾਨਾਂ ਦਾ ਜੱਥਾ ਜਿਲਾ ਸੀਨੀਅਰ ਮੀਤ ਪ੍ਰਧਾਨ ਜਗਦੇਵ ਸਿੰਘ ਭੈਣੀ ਬਾਘਾ ਦੀ ਅਗਵਾਈ ਵਿੱਚ ਰਵਾਨਾ ਹੋ ਗਿਆ ਹੈ ।

ਮਾਲਬਰੋਜ਼ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਲਈ ਚੱਲ ਰਿਹਾ ਮੋਰਚਾ ਜ਼ੀਰਾ

ਪੱਤਰਕਾਰਾਂ ਨੂੰ ਮੁਖ਼ਾਤਿਬ ਹੁੰਦਿਆਂ ਜਿਲਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਨੇ ਕਿਹਾ ਕਿ ਪਾਣੀ, ਹਵਾ ਅਤੇ ਧਰਤੀ ਨੂੰ ਬਚਾਉਣ ਲਈ ਵਿੱਢੇ ਸਾਂਝੇ ਸੰਘਰਸ਼ ਨੂੰ ਜਿੱਤਣ ਲਈ ਜੱਥੇਬੰਦੀ ਵੱਲੋਂ ਵਰਕਰਾਂ ਨੂੰ ਹਰ ਵਕਤ ਤਤਪਰ ਰਹਿਣ ਲਈ ਕਿਹਾ ਗਿਆ ਹੈ ਕਿਉਂਕਿ ਸੂਬਾ ਸਰਕਾਰ ਹੁਣ ਆਪਣੀ ਢੀਠਤਾਈ ਦੀ ਹੱਦ ਪਾਰ ਕਰ ਚੁੱਕੀ ਹੈ ਅਤੇ ਵੋਟਾਂ ਬਟੋਰ ਕੇ ਮੱਕਾਰੀ ਕਰਨ ਵਾਲੀ ਸਰਕਾਰ ਤੋਂ ਲੋਕ ਅੱਕ ਚੁੱਕੇ ਹਨ । ਮਾਲਬਰੋਜ਼ ਸ਼ਰਾਬ ਫੈਕਟਰੀ ਅੱਗੇ ਇਨਸਾਫ਼ ਦੀ ਤਾਕ ਵਿੱਚ ਕਰੀਬ ਸੱਤ ਮਹੀਨਿਆਂ ਤੋਂ ਬੈਠੇ ਲੋਕਾਂ ਦੀ ਆਵਾਜ ਨੂੰ ਛਿੱਕੇ ਟੰਗ ਕੇ ਉਨ੍ਹਾਂ ਦੇ ਟੈਕਸ ਦਾ ਕਰੀਬ 20 ਕਰੋੜ ਰੁਪਏ ਕਾਰਪੋਰੇਟ ਦੀਆਂ ਜੇਬਾਂ ਵਿੱਚ ਪਾ ਕੇ ਸਰਕਾਰ ਨੇ ਲੋਕਦੋਖੀ ਹੋਣ ਦਾ ਸਬੂਤ ਦੇ ਦਿੱਤਾ ਹੈ ਪਰ ਆਏ ਦਿਨ ਫੈਕਟਰੀ ਦੇ ਪ੍ਰਦੂਸ਼ਣ ਕਾਰਨ ਲੋਕਾਂ ਦੀਆਂ ਜਾਨਾਂ ਆਜਾਈ ਜਾ ਰਹੀਆਂ ਹਨ ਅਤੇ ਸਰਕਾਰ ਠੋਸ ਸਬੂਤਾਂ ਦਾ ਹਵਾਲਾ ਦੇ ਕੇ ਠੋਸ ਕਦਮ ਚੁੱਕਣ ਤੋਂ ਦੂਰੀ ਬਣਾਈ ਬੈਠੀ ਹੈ ।

ਸੰਘਰਸ਼ਾਂ ਤੇ ਟੇਕ ਰੱਖਣੀ ਚਾਹੀਦੀ ਹੈ

ਉਨ੍ਹਾਂ ਨੇ ਅੱਗੇ ਬੋਲਦਿਆਂ ਕਿਹਾ ਕਿ ਲੋਕਾਂ ਨੂੰ ਇੰਨਾਂ ਗੁੰਮਰਾਹਕੁੰਨ ਸਰਕਾਰਾਂ ਦਾ ਪਿੱਛਾ ਛੱਡ ਕੇ ਸੰਘਰਸ਼ਾਂ ਤੇ ਟੇਕ ਰੱਖਣੀ ਚਾਹੀਦੀ ਹੈ । ਲੋਕਾਂ ਦੇ ਸਾਂਝਾ ਮੋਰਚਾ ਜ਼ੀਰਾ ਵਿੱਚ ਲੜਨ ਦੇ ਜਜ਼ਬੇ ਨੂੰ ਦੇਖਦੇ ਹੋਏ ਉਹ ਦਿਨ ਦੂਰ ਨਹੀ ਜਦ ਕਿਰਤੀ ਵਰਗ ਦਾ ਸੂਰਜ ਉਠੇਗਾ ਅਤੇ ਇਸ ਹਨੇਰ ਗਰਦੀ ਨੂੰ ਉੱਡਾ ਕੇ ਲੈ ਜਾਵੇਗਾ । ਇਸ ਮੌਕੇ ਬਲਾਕ ਮਾਨਸਾ ਆਗੂ ਰੂਪ ਸਿੰਘ ਖਿਆਲਾ ਕਲਾਂ ਸਮੇਤ ਬੂਟਾ ਸਿੰਘ ਅਕਲੀਆ, ਸੁਖਵਿੰਦਰ ਸਿੰਘ ਅਤਲਾ ਖੁਰਦ, ਮੱਖਣ ਸਿੰਘ ਅਤਲਾ ਕਲਾਂ, ਕਾਕਾ ਸਿੰਘ ਭੈਣੀ ਬਾਘਾ ਮੌਜੂਦ ਰਹੇ। Input: ਭੁਪਿੰਦਰ ਸਿੰਘ ਮਾਨਸਾ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...