Punjab Flood: ਗੁਰਦੁਆਰਾ ਸਾਹਿਬ ‘ਚ ਦਾਖਲ ਹੋਇਆ ਪਾਣੀ, ਲਾਲਜੀਤ ਸਿੰਘ ਭੁੱਲਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਸਿਰ ‘ਤੇ ਚੁੱਕ ਕੇ ਸੁਰੱਖਿਅਤ ਥਾਂ ‘ਤੇ ਪਹੁੰਚਾਇਆ

Updated On: 

13 Jul 2023 14:02 PM

ਪੱਟੀ ਹਲਕੇ ਦੇ ਪਿੰਡ ਗਦਾਈਕੇ ਦੇ ਗੁਰਦੁਆਰਾ ਸਾਹਿਬ ਚ ਪਾਣੀ ਆ ਗਿਆ ਸੀ। ਜਿਸਤੇ ਕੈਬਨਿਟ ਮੰਤਰੀ ਨੇ ਖੁਦ ਪਹੁੰਚਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਵਰੂਪ ਸਿਰ ਤੇ ਚੁੱਕੇ ਸੁਰੱਖਿਅਤ ਥਾਂ ਦੇ ਲਿਆਂਦਾ। ਇਸਤੋਂ ਇਲਾਵਾ ਮੰਤਰੀ ਦਰਿਆ ਵਿੱਚ ਫਸੇ ਪਰਿਵਾਰਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਖੁਦ ਕਿਸ਼ਤੀ ਲੈ ਕੇ ਪਹੁੰਚੇ ਤੇ ਕਈ ਲੋਕਾਂ ਨੂੰ ਬਚਾਇਆ।

Punjab Flood: ਗੁਰਦੁਆਰਾ ਸਾਹਿਬ ਚ ਦਾਖਲ ਹੋਇਆ ਪਾਣੀ, ਲਾਲਜੀਤ ਸਿੰਘ ਭੁੱਲਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਸਿਰ ਤੇ ਚੁੱਕ ਕੇ ਸੁਰੱਖਿਅਤ ਥਾਂ ਤੇ ਪਹੁੰਚਾਇਆ
Follow Us On

ਪੰਜਾਬ ਨਿਊਜ। ਪਿਛਲੇ ਦੋ ਦਿਨਾਂ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਸੇਵਾ ਕਰ ਰਹੇ ਕੈਬਨਿਟ ਮੰਤਰੀ (Cabinet Minister) ਲਾਲਜੀਤ ਸਿੰਘ ਭੁੱਲਰ ਨੇ ਪਿੰਡ ਗਦਾਈਕੇ ਦੇ ਗੁਰਦੁਆਰਾ ਸਾਹਿਬ ‘ਚ ਪਾਣੀ ਦਾਖਲ ਹੋਣ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਆਪਣੇ ਸਿਰ ‘ਤੇ ਚੁੱਕ ਕੇ ਸੁਰੱਖਿਅਤ ਥਾਂ ‘ਤੇ ਪਹੁੰਚਾਇਆ।

ਇਸ ਤੋਂ ਇਲਾਵਾ ਪਾਣੀ ਵਿੱਚ ਫਸੇ ਪਰਿਵਾਰਾਂ ਨੂੰ ਬਚਾਉਣ ਲਈ ਭੁੱਲਰ ਇੱਕ ਕਿਸ਼ਤੀ ਵਿੱਚ ਪੁੱਜੇ ਅਤੇ ਪਿੰਡ ਘਦੂਮ ਅਤੇ ਬਸਤੀ ਲਾਲ ਸਿੰਘ ਤੋਂ 6 ਪਰਿਵਾਰਾਂ ਨੂੰ ਬਚਾਇਆ। ਲਾਲਜੀਤ ਸਿੰਘ ਭੁੱਲਰ (Laljit Singh Bhullar) ਤੁਸੀਂ ਸਤਲੁਜ ਦਰਿਆ ਦੇ ਹੇਠਲੇ ਹਿੱਸੇ ਵਿੱਚ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਲਈ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹੋ ਜੋ ਕਿ ਬਹੁਤ ਜ਼ਿਆਦਾ ਪਾਣੀ ਦੀ ਮਾਰ ਹੇਠ ਹੈ।

ਕੈਬਨਿਟ ਮੰਤਰੀ ਭੁੱਲਰ ਜ਼ਿਲ੍ਹਾ ਤਰਨਤਾਰਨ (Tarn Taran) ਦੀ ਡਿਪਟੀ ਕਮਿਸ਼ਨਰ ਬਲਦੀਪ ਕੌਰ ਅਤੇ ਐਸਐਸਪੀ ਗੁਰਮੀਤ ਸਿੰਘ ਚੌਹਾਨ ਦੇ ਨਾਲ ਦੇਰ ਰਾਤ ਤੋਂ ਲਗਾਤਾਰ ਹਰੀਕੇ ਹੈੱਡਵਰਕਸ ਅਤੇ ਧੁੱਸੀ ਡੈਮ ਦਾ ਦੌਰਾ ਕਰਕੇ ਪਾਣੀ ਦੇ ਪੱਧਰ ਦਾ ਜਾਇਜ਼ਾ ਲੈ ਰਹੇ ਹਨ ਅਤੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰ ਰਹੇ ਹਨ।

ਰਾਹਤ ਕਾਰਜਾਂ ਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼

ਧੁੱਸੀ ਬੰਨ੍ਹ ਨੂੰ ਨੁਕਸਾਨ ਹੋਣ ਦੀ ਸੂਚਨਾ ਮਿਲਦਿਆਂ ਹੀ ਲਾਲਜੀਤ ਸਿੰਘ ਭੁੱਲਰ ਤੁਰੰਤ ਮੌਕੇ ਤੇ ਪੁੱਜੇ ਅਤੇ ਅਧਿਕਾਰੀਆਂ ਨੂੰ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਲੋਕਾਂ ਦੇ ਸਹਿਯੋਗ ਸਦਕਾ ਇਸ ਬੰਨ੍ਹ ਨੂੰ ਟੁੱਟਣ ਤੋਂ ਬਚਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਵਚਨਬੱਧ ਹੈ।

ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ-ਭੁੱਲਰ

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪਿੰਡ ਕੋਟ ਬੁੱਢਾ, ਮੁਠਿਆਂਵਾਲਾ, ਸੀਤੋ ਮਾਹੀ ਝੁੱਗੀਆਂ, ਰਾਧੇਕੇ, ਭੰਗਾਲਾ, ਤੂਤ, ਝੁੱਗੀਆਂ ਪੀਰ ਬਖਸ਼, ਰਾਮ ਸਿੰਘ ਵਾਲਾ, ਝੁੱਗੀਆਂ ਨੱਥਾ ਸਿੰਘ ਅਤੇ ਝੁੱਗੀਆਂ ਨੂਰ ਮੁਹੰਮਦ, ਡੁਮਣੀ ਵਾਲਾ, ਜੱਲੋਕੇ, ਬਾਉਵਾਲ, ਬੱਲੜ ਦਾ ਦੌਰਾ ਕੀਤਾ।

ਰਸੂਲਪੁਰ, ਤਲਵੰਡੀ ਮੋਹਰ ਸਿੰਘ, ਕਿਲਾ ਪੱਤੀ, ਬੰਗਲਾ ਰਾਏ ਆਦਿ ਪਿੰਡਾਂ ਦਾ ਦੌਰਾ ਕੀਤਾ ਅਤੇ ਸੇਮ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਅਤੇ ਕਿਸਾਨਾਂ ਦੀ ਹਰ ਪੱਖੋਂ ਹਰ ਤਰ੍ਹਾਂ ਦੀ ਮਦਦ ਯਕੀਨੀ ਬਣਾਉਣ ਲਈ ਵੀ ਕਿਹਾ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ