ਮੋਹਾਲੀ: ਕੈਬਨਿਟ ਮੰਤਰੀ ਨੇ ਨਜਾਇਜ਼ ਕਬਜ਼ੇ ਵਾਲੀ ਜ਼ਮੀਨ ‘ਤੇ ਚਲਾਇਆ ਟ੍ਰੈਕਟਰ, ਪੰਚਾਇਤ ਨੂੰ ਸੌਂਪੀ 100 ਏਕੜ ਭੂਮੀ
ਪੰਜਾਬ ਸਰਕਾਰ ਦੀ ਉਨ੍ਹਾਂ ਲੋਕਾਂ ਖਿਲਾਫ ਕਾਰਵਾਈ ਜਾਰੀ ਹੈ ਜਿਨ੍ਹਾਂ ਨੇ ਸਰਕਾਰੀ ਜ਼ਮੀਨਾਂ ਤੇ ਕਬਜ਼ਾ ਕੀਤਾ ਹੋਇਆ ਹੈ। ਤੇ ਹੁਣ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਚ ਮੋਹਾਲੀ ਦੇ ਪਿੰਡ ਸੁੰਦਰਾਂ ਵਿੱਚ ਨਜਾਇਜ਼ ਕਬਜ਼ਿਆਂ ਨੂੰ ਲੈ ਕੇ ਵੱਡੀ ਕਾਰਵਾਈ ਕੀਤੀ ਹੈ। ਭੁੱਲਰ ਨੇ ਇੱਥੇ ਕਰੀਬ 100 ਏਕੜ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੁਡਵਾਇਆ ਤੇ ਇਹ ਜ਼ਮੀਨ ਪਿੰਡ ਦੀ ਪੰਚਾਇਤ ਨੂੰ ਸੌਂਪੀ। ਇਸ ਦੌਰਾਨ ਲਾਲਜੀਤ ਸਿੰਘ ਭੁੱਲਰ ਨੇ ਜ਼ਮੀਨ ਤੇ ਖੁਦ ਟ੍ਰੈਕਟਰ ਵੀ ਚਲਾਇਆ।
ਪੰਜਾਬ ਨਿਊਜ। ਪੰਜਾਬ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਚੰਡੀਗੜ੍ਹ ਦੇ ਨਾਲ ਲੱਗਦੇ ਡੇਰਾਬੱਸੀ, ਮੋਹਾਲੀ ਦੇ ਪਿੰਡ ਸੁੰਦਰਾਂ ਵਿੱਚ ਟਰੈਕਟਰ ਚਲਾ ਕੇ 100 ਏਕੜ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਹੈ। ਉਨ੍ਹਾਂ ਇਸ ਜ਼ਮੀਨ ਦੀ ਕੀਮਤ ਕਰੀਬ 100 ਕਰੋੜ ਰੁਪਏ ਦੱਸੀ ਹੈ। ਉਸ ਨੇ ਜ਼ਮੀਨ ਖਾਲੀ ਕਰਵਾ ਕੇ ਪੰਚਾਇਤ ਨੂੰ ਸੌਂਪ ਦਿੱਤੀ ਹੈ। ਜਿਸ ਨਾਲ ਪੰਚਾਇਤ ਦੀ ਆਮਦਨ ਵਿੱਚ ਵਾਧਾ ਹੋਵੇਗਾ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੀ ਕਾਰਵਾਈ ਜਾਰੀ ਰਹੇਗੀ।ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਜ਼ਮੀਨ ਨੂੰ ਲੈ ਕੇ ਕਈ ਕੇਸ ਅਦਾਲਤ ਵਿੱਚ ਵਿਚਾਰ ਅਧੀਨ ਹਨ।
ਇਸ ਲਈ ਅਧਿਕਾਰੀਆਂ ਨੇ ਲਾਮਬੰਦੀ ਕਰਕੇ ਪੰਚਾਇਤ ਦੇ ਹੱਕ ਵਿੱਚ ਭੁਗਤਿਆ ਹੈ। ਹੁਣ ਸਿਰਫ਼ 12 ਏਕੜ ਜ਼ਮੀਨ ਬਚੀ ਹੈ, ਜਿਸ ‘ਤੇ ਅਦਾਲਤ ਨੇ ਰੋਕ ਲਗਾ ਦਿੱਤੀ ਹੈ। ਜਲਦੀ ਹੀ ਉਸ ਨੂੰ ਵੀ ਪੰਚਾਇਤ ਦੇ ਹਵਾਲੇ ਕਰ ਦਿੱਤਾ ਜਾਵੇਗਾ। ਕੈਬਨਿਟ ਮੰਤਰੀ (Cabinet Minister) ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਜੇਕਰ ਫਿਰ ਵੀ ਇਸ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
12100 ਏਕੜ ਜ਼ਮੀਨ ਤੋਂ ਕਬਜ਼ੇ ਹਟਾਏ
ਮੰਤਰੀ ਭੁੱਲਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦਾ ਕੰਮ ਚੱਲ ਰਿਹਾ ਹੈ। ਇਸ ਲੜੀ ਤਹਿਤ ਹੁਣ ਤੱਕ 12100 ਏਕੜ ਜ਼ਮੀਨ ਤੋਂ ਕਬਜ਼ੇ ਹਟਾਏ ਜਾ ਚੁੱਕੇ ਹਨ। ਜਿਸ ਕਾਰਨ ਗ੍ਰਾਮ ਪੰਚਾਇਤ ਨੂੰ ਕਾਫੀ ਫਾਇਦਾ ਹੋਇਆ ਹੈ। ਭਵਿੱਖ ਵਿੱਚ ਵੀ ਅਜਿਹੀਆਂ ਮੁਹਿੰਮਾਂ ਜਾਰੀ ਰਹਿਣਗੀਆਂ।
ਮੁੜ ਕਬਜ਼ਾ ਕਰਨ ‘ਤੇ ਕਾਰਵਾਈ ਕੀਤੀ ਜਾਵੇਗੀ
ਮੰਤਰੀ ਨੇ ਲੋਕਾਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਨੇ ਮੁੜ ਸਰਕਾਰੀ ਜ਼ਮੀਨ ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਪੰਚਾਇਤ ਅਧਿਕਾਰੀ ਅਜਿਹੇ ਲੋਕਾਂ ‘ਤੇ ਨਜ਼ਰ ਰੱਖ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਜ਼ਮੀਨਾਂ ਕਰਨ ਵਾਲੇ ਲੋਕਾਂ ਦੇ ਖਿਲਾਫ ਸਖਤ ਕਾਰਵਾਈ ਕਰ ਰਹੀ ਹੈ ਤੇ ਇਹ ਕਾਰਵਾਈ ਅੱਗੇ ਵੀ ਜਾਰੀ ਰਹੇਗੀ।