ਬੰਦੀ ਸਿੰਘਾਂ ਦੀ ਰਿਹਾਈ ਲਈ ਉਪਰਾਲੇ ਤੇਜ਼, ਐੱਸਜੀਪੀਸੀ ਦੇ ਵਫਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

Updated On: 

16 Nov 2023 21:14 PM

ਬੰਦੀ ਸਿੰਘਾਂ ਦੀ ਰਿਹਾਈ ਲਈ 26 ਲੱਖ ਲੋਕਾਂ ਦੀ ਅਵਾਜ਼ ਰਾਸ਼ਟਰਪਤੀ ਤੱਕ ਪਹੁੰਚਾਉਣ ਲਈ ਰਾਜਪਾਲ ਪੰਜਾਬ ਨਾਲ ਸ਼੍ਰੋਮਣੀ ਕਮੇਟੀ ਵਫ਼ਦ ਨੇ ਮੁਲਾਕਾਤ ਕੀਤੀ। ਇਸ ਦੌਰਾਨ ਕੀਤੀ ਐੱਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਈ ਰਾਜੋਆਣਾ ਦੀ ਸਜ਼ਾ ਫਾਂਸੀ ਤੋਂ ਉਮਰ ਕੈਦ ਚ ਬਦਲਣ ਦਾ ਆਪਣਾ ਨੋਟੀਫਿਕੇਸ਼ਨ ਕੇਂਦਰ ਨੂੰ ਲਾਗੂ ਕਰਨਾ ਚਾਹੀਦਾ ਹੈ। ਇਸ ਦੌਰਾਨ ਵਫਦ ਨੇ 9 ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਚੁੱਕਿਆ।

ਬੰਦੀ ਸਿੰਘਾਂ ਦੀ ਰਿਹਾਈ ਲਈ ਉਪਰਾਲੇ ਤੇਜ਼, ਐੱਸਜੀਪੀਸੀ ਦੇ ਵਫਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
Follow Us On

ਪੰਜਾਬ ਨਿਊਜ। ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਐੱਸਜੀਪੀਸੀ ਨੇ ਯਤਨ ਤੇਜ਼ ਕਰ ਦਿੱਤੇ ਹਨ। ਇਸਦੇ ਤਹਿਦ ਪ੍ਰਧਾਨ ਧਾਮੀ ਦੀ ਅਗਵਾਈ ਵਿੱਚ ਐੱਸਜੀਪੀਸੀ (SGPC) ਦੇ ਇੱਕ ਵਫਦ ਰਾਜਪਾਲ ਨਾਲ ਮੁਲਾਕਾਤ ਕੀਤੀ। ਵਫਦ ਨੇ ਰਾਜਪਾਲ ਦੇ ਸਾਹਮਣੇ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਰੱਖਿਆ ਤੇ ਨਾਲ ਅਪੀਲ ਕੀਤੀ ਪੰਜਾਬ ਸਰਕਾਰ ਨੇ ਜਿਹੜੀ ਸਿੱਖ ਐਕਟ ਨਾਲ ਛੇੜਛਾੜ ਕੀਤੀ ਹੈ ਉਸ ਬਾਰੇ ਵੀ ਗੰਭੀਰ ਵਿਚਾਰ ਕੀਤਾ ਜਾਵੇ। ਵਫਦ ਨੇ ਇਸ ਦੌਰਾਨ ਐੱਸਜੀਪੀਸੀ ਨੇ ਦਸਖਤ ਮੁਹਿੰਮ ਤਹਿਤ ਸੰਗਤ ਵੱਲੋਂ ਭਰੇ ਡਿਜੀਟਲ ਪ੍ਰੋਫਾਰਮਿਆਂ ਸਮੁੱਚਾ ਮੰਗ ਪੱਤਰ ਰਾਜਪਾਲ ਨੂੰ ਸੌਂਪਿਆ।

ਬਿੱਟੂ ਨੇ ਧਾਮੀ ‘ਤੇ ਸਾਧਿਆ ਨਿਸ਼ਾਨਾ

ਪੰਜਾਬ ਦੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ (Ravneet Singh Bittu) ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ‘ਤੇ ਨਾਰਾਜ਼ ਹੋ ਗਏ। ਬਿੱਟੂ ਨੇ ਕਿਹਾ ਕਿ ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦਾ ਸ਼ਹੀਦੀ ਦਿਹਾੜਾ ਹੈ ਪਰ ਅੱਜ ਸ਼ਹੀਦਾਂ ਦੀ ਕੁਰਬਾਨੀ ਨੂੰ ਅੱਖੋਂ ਪਰੋਖੇ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਬਲਵੰਤ ਸਿੰਘ ਰਾਜੋਆਣਾ ਵਰਗੇ ਦੇਸ਼ ਵਿਰੋਧੀ ਦੋਸ਼ੀਆਂ ਦੀ ਰਿਹਾਈ ਲਈ ਰਾਜਪਾਲ ਕੋਲ ਜਾਅਲੀ ਦਸਤਖਤ ਲੈ ਕੇ ਜਾ ਰਹੇ ਹਨ।