AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ਪੁਲਿਸ ਦੇ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਨੂੰ ਅੱਜ ਸਜ਼ਾ ਸੁਣਾਏਗੀ CBI ਕੋਰਟ, 34 ਸਾਲ ਬਾਅਦ ਅਦਾਲਤ ਨੇ ਠਹਿਰਾਇਆ ਆਰੋਪੀ

Gurmeet Singh Randhawa: ਪੰਜਾਬ ਪੁਲਿਸ ਦੇ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਨਾਲ ਜੁੜੇ 34 ਸਾਲ ਪੁਰਾਣੇ ਅਗਵਾ ਮਾਮਲੇ ਵਿੱਚ ਅੱਜ ਅਹਿਮ ਫੈਸਲਾ ਆਉਣ ਜਾ ਰਿਹਾ ਹੈ। ਮੋਹਾਲੀ ਦੀ ਸਪੈਸ਼ਲ CBI ਕੋਰਟ ਨੇ 11 ਨਵੰਬਰ ਨੂੰ ਰੰਧਾਵਾ ਨੂੰ ਲੁਧਿਆਣਾ ਦੇ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਆਰੋਪੀ ਕਰਾਰ ਦਿੱਤਾ ਸੀ।

ਪੰਜਾਬ ਪੁਲਿਸ ਦੇ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਨੂੰ ਅੱਜ ਸਜ਼ਾ ਸੁਣਾਏਗੀ CBI ਕੋਰਟ, 34 ਸਾਲ ਬਾਅਦ ਅਦਾਲਤ ਨੇ ਠਹਿਰਾਇਆ ਆਰੋਪੀ
ਪੰਜਾਬ ਪੁਲਿਸ ਦੇ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਨੂੰ ਅੱਜ ਸਜ਼ਾ ਸੁਣਾਏਗੀ CBI ਕੋਰਟ
tv9-punjabi
| Updated On: 12 Nov 2026 08:04 AM IST
Share

ਪੰਜਾਬ ਪੁਲਿਸ ਦੇ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਨੂੰ ਅੱਜ ਮੋਹਾਲੀ ਦੀ ਸਪੈਸ਼ਲ CBI ਕੋਰਟ ਸਜ਼ਾ ਸੁਣਾਏਗੀ। ਅਦਾਲਤ ਨੇ ਬੀਤੇ ਦਿਨ (11 ਨਵੰਬਰ) ਰੰਧਾਵਾ ਨੂੰ ਲੁਧਿਆਣਾ ਦੇ ਇੱਕ ਟਰਾਂਸਪੋਰਟਰ ਦੇ ਸਾਲੇ ਨੂੰ ਵਿਆਹ ਸਮਾਗਮ ਤੋਂ ਅਗਵਾ ਕਰਨ ਦੇ ਮਾਮਲੇ ਵਿੱਚ ਆਰੋਪੀ ਕਰਾਰ ਦਿੱਤਾ ਸੀ। ਇਹ ਫੈਸਲਾ ਕਰੀਬ 34 ਸਾਲਾਂ ਬਾਅਦ ਆਇਆ ਹੈ। ਜਿਸ ਸਮੇਂ ਅਗਵਾ ਦੀ ਵਾਰਦਾਤ ਹੋਈ ਸੀ, ਉਸ ਵੇਲੇ ਰੰਧਾਵਾ DSP ਦੇ ਅਹੁਦੇ ‘ਤੇ ਤਾਇਨਾਤ ਸੀ। ਕੇਸ ਦੀ ਸੁਣਵਾਈ ਜਾਰੀ ਰਹੀ ਅਤੇ ਇਸ ਦੌਰਾਨ ਉਹ ਤਰੱਕੀ ਕਰਕੇ SSP ਦੇ ਅਹੁਦੇ ਤੱਕ ਪਹੁੰਚ ਗਿਆ। ਉੱਥੇ ਹੀ ਅਗਵਾ ਦੀ ਸਾਜ਼ਿਸ਼ ਦੇ ਮਾਸਟਰਮਾਈਂਡ ਤਤਕਾਲੀ SSP ਦੀ ਕੇਸ ਦੀ ਸੁਣਵਾਈ ਦੌਰਾਨ ਹੀ ਮੌਤ ਹੋ ਗਈ।

ਅਗਵਾ ਕਰਨ ਆਏ ਤਿੰਨ ਮੁਲਜ਼ਮ ਪੁਲਿਸ ਮੁਲਾਜ਼ਮਾਂ ਦੀ ਵੀ ਮੌਤ ਹੋ ਗਈ। ਹਾਲਾਂਕਿ, ਕੇਸ ਚੱਲਦਾ ਰਿਹਾ ਅਤੇ ਆਖ਼ਰਕਾਰ 34 ਸਾਲਾਂ ਬਾਅਦ ਟਰਾਂਸਪੋਰਟਰ ਦੇ ਪਰਿਵਾਰ ਨੂੰ ਇਨਸਾਫ਼ ਮਿਲਣ ਜਾ ਰਿਹਾ ਹੈ।

ਸਿਲਸਿਲੇਵਾਰ ਢੰਗ ਨਾਲ ਜਾਣੋ ਪੂਰੇ ਮਾਮਲੇ ਦੀ ਕਹਾਣੀ

1992 ਵਿੱਚ ਟਰਾਂਸਪੋਰਟਰ ਨੂੰ ਅਗਵਾ ਕਰਕੇ ਕੀਤਾ ਲਾਪਤਾ

ਅਮਰੀਕ ਸਿੰਘ ਸਕਰੀ ਲੁਧਿਆਣਾ ਦੇ ਟਰਾਂਸਪੋਰਟਰ ਸਨ। 25 ਨਵੰਬਰ 1992 ਨੂੰ ਉਹ ਆਪਣੇ ਸਾਲੇ ਦੀ ਧੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਹੋਟਲ ਅਮਲਤਾਸ ਪਹੁੰਚੇ ਸਨ। ਇਸੇ ਦੌਰਾਨ ਤਰਨਤਾਰਨ ਪੁਲਿਸ ਦੀ ਟੀਮ ਉਨ੍ਹਾਂ ਨੂੰ ਆਪਣੇ ਨਾਲ ਲੈ ਗਈ। ਇਸ ਤੋਂ ਬਾਅਦ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਮਿਲਿਆ।

CBI ਜਾਂਚ ਮੁਤਾਬਕ, ਅਮਰੀਕ ਸਿੰਘ ਨੂੰ ਚੁੱਕੇ ਜਾਣ ਦੀ ਸੂਚਨਾ ਟੈਲੀਗ੍ਰਾਮ ਰਾਹੀਂ ਤਤਕਾਲੀ ਸੀਨੀਅਰ ਅਧਿਕਾਰੀਆਂ ਨੂੰ ਦਿੱਤੀ ਗਈ ਸੀ। ਉਨ੍ਹਾਂ ਦੀ ਰਿਹਾਈ ਲਈ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਸਮੇਤ ਕਈ ਸੀਨੀਅਰ ਅਧਿਕਾਰੀਆਂ ਨਾਲ ਸੰਪਰਕ ਕੀਤਾ ਗਿਆ, ਪਰ ਕੋਈ ਫਾਇਦਾ ਨਹੀਂ ਹੋਇਆ।

ਅਮਰੀਕ ਸਿੰਘ ਦੇ ਭਤੀਜੇ ਦਿਲਬਾਗ ਸਿੰਘ ਨੇ ਵੀ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਤਤਕਾਲੀ SSP ਅਜੀਤ ਸਿੰਘ ਸੰਧੂ, DSP ਗੁਰਮੀਤ ਸਿੰਘ ਰੰਧਾਵਾ ਸਮੇਤ ਛੇ ਪੁਲਿਸ ਅਧਿਕਾਰੀਆਂ ਨੇ ਅਮਰੀਕ ਸਿੰਘ ਨੂੰ ਚੁੱਕਿਆ ਸੀ।

ਦਿਲਬਾਗ ਸਿੰਘ ਅਗਲੇ ਦਿਨ ਤਰਨਤਾਰਨ ਵਿੱਚ ਅਮਰੀਕ ਸਿੰਘ ਨੂੰ ਮਿਲਿਆ ਵੀ ਸੀ, ਪਰ ਬਾਅਦ ਵਿੱਚ ਉਨ੍ਹਾਂ ਦੀ ਮੁਲਾਕਾਤ ਕਰਵਾਉਣ ਵਾਲੇ DSP ਨੂੰ ਧਮਕਾਇਆ ਗਿਆ।

ਪਤਨੀ ਪਹੁੰਚੀ ਸੁਪਰੀਮ ਕੋਰਟ, ਸਰਕਾਰ ਨੇ ਕਿਹਾ- ਹੋ ਚੁੱਕੀ ਹੈ ਮੌਤ

1996 ਵਿੱਚ ਅਮਰੀਕ ਸਿੰਘ ਦੀ ਪਤਨੀ ਨੇ ਸੁਪਰੀਮ ਕੋਰਟ ਵਿੱਚ ਬੰਦੀ ਪ੍ਰਤੱਖੀਕਰਨ (ਹੈਬੀਅਸ ਕਾਰਪਸ) ਪਟੀਸ਼ਨ ਦਾਇਰ ਕੀਤੀ। ਇਸ ਦੀ ਸੁਣਵਾਈ ਦੌਰਾਨ ਸੂਬਾ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਅਮਰੀਕ ਸਿੰਘ ਦੀ ਮੌਤ ਹੋ ਚੁੱਕੀ ਹੈ। ਸਰਕਾਰ ਨੇ ਉਨ੍ਹਾਂ ਦੇ ਭੋਗ ਨਾਲ ਸਬੰਧਤ ਇਸ਼ਤਿਹਾਰ ਵੀ ਰਿਕਾਰਡ ‘ਤੇ ਪੇਸ਼ ਕੀਤੇ। ਹਾਲਾਂਕਿ, ਪਰਿਵਾਰ ਨੇ ਸਰਕਾਰ ਦੇ ਇਸ ਦਾਅਵੇ ਨੂੰ ਖਾਰਜ ਕਰ ਦਿੱਤਾ। ਇਸੇ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਪੁਲਿਸ ਵੱਲੋਂ ਅਣਪਛਾਤੀਆਂ ਅਤੇ ਲਾਵਾਰਿਸ ਲਾਸ਼ਾਂ ਦੱਸ ਕੇ ਕੀਤੇ ਗਏ ਸਸਕਾਰ ਦੇ ਮਾਮਲਿਆਂ ਦੀ CBI ਜਾਂਚ ਦੇ ਹੁਕਮ ਦਿੱਤੇ। ਅਮਰੀਕ ਸਿੰਘ ਦਾ ਮਾਮਲਾ ਵੀ ਜਾਂਚ ਦੇ ਘੇਰੇ ਵਿੱਚ ਆ ਗਿਆ।

CBI ਨੇ 5 ਮੁਲਜ਼ਮਾਂ ਖ਼ਿਲਾਫ਼ ਦਰਜ ਕੀਤੀ FIR, ਤਤਕਾਲੀ SSP ਦੀ ਹੋਈ ਮੌਤ

CBI ਨੇ ਜਨਵਰੀ 1999 ਵਿੱਚ ਇਸ ਮਾਮਲੇ ਦੀ ਮੁੱਢਲੀ ਜਾਂਚ ਸ਼ੁਰੂ ਕੀਤੀ। ਇਸ ਤੋਂ ਬਾਅਦ ਫਰਵਰੀ 2000 ਵਿੱਚ ਅਗਵਾ, ਗੈਰ-ਕਾਨੂੰਨੀ ਹਿਰਾਸਤ, ਰਿਕਾਰਡ ਵਿੱਚ ਹੇਰਾਫੇਰੀ ਅਤੇ ਅਪਰਾਧਿਕ ਸਾਜ਼ਿਸ਼ ਦੇ ਆਰੋਪਾਂ ਤਹਿਤ ਨਿਯਮਤ ਕੇਸ ਦਰਜ ਕੀਤਾ ਗਿਆ।

2001 ਵਿੱਚ CBI ਨੇ ਤਤਕਾਲੀ DSP (D) ਤਰਨਤਾਰਨ ਗੁਰਮੀਤ ਸਿੰਘ ਰੰਧਾਵਾ, ਤਤਕਾਲੀ SHO ਇੰਸਪੈਕਟਰ ਸੂਬਾ ਸਿੰਘ, SI ਸੁਰਿੰਦਰ ਸਿੰਘ, ਕਾਂਸਟੇਬਲ ਪਰਮਿੰਦਰਜੀਤ ਸਿੰਘ ਉਰਫ਼ ਬੱਬੂ ਅਤੇ ASI ਜਸਵੰਤ ਸਿੰਘ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ।

ਚਾਰਜਸ਼ੀਟ ਵਿੱਚ ਤਤਕਾਲੀ SSP ਅਜੀਤ ਸਿੰਘ ਸੰਧੂ ਨੂੰ ਅਗਵਾ ਦੀ ਸਾਜ਼ਿਸ਼ ਦਾ ਮੁੱਖ ਮੁਲਜ਼ਮ ਦੱਸਿਆ ਗਿਆ ਸੀ। ਹਾਲਾਂਕਿ, ਜਾਂਚ ਦੌਰਾਨ ਹੀ ਉਨ੍ਹਾਂ ਦੀ ਮੌਤ ਹੋ ਗਈ ਸੀ।

ਅਦਾਲਤੀ ਰਿਕਾਰਡ ਵਿੱਚੋਂ ਗਾਇਬ ਮਿਲੇ ਅਹਿਮ ਸਬੂਤ

2022 ਵਿੱਚ ਮੁਕੱਦਮੇ ਦੀ ਸੁਣਵਾਈ ਸ਼ੁਰੂ ਹੋਣ ਦੌਰਾਨ CBI ਵੱਲੋਂ ਅਦਾਲਤ ਵਿੱਚ ਪੇਸ਼ ਕੀਤੇ ਗਏ ਕਈ ਅਹਿਮ ਸਬੂਤ ਰਿਕਾਰਡ ਵਿੱਚੋਂ ਗਾਇਬ ਮਿਲੇ। ਇਨ੍ਹਾਂ ਵਿੱਚ ਗਵਾਹਾਂ ਦੇ ਬਿਆਨ, ਵਿਆਹ ਦੀਆਂ ਤਸਵੀਰਾਂ ਅਤੇ ਵੀਡੀਓਜ਼ ਦੇ ਨਾਲ-ਨਾਲ ਮੁਲਜ਼ਮ ਪੁਲਿਸ ਅਧਿਕਾਰੀਆਂ ਦੇ ਵਾਹਨਾਂ ਦੀ ਲੌਗਬੁੱਕ ਵੀ ਸ਼ਾਮਲ ਸੀ।

ਇਸ ਤੋਂ ਬਾਅਦ ਹਾਈਕੋਰਟ ਦੇ ਹੁਕਮਾਂ ‘ਤੇ ਰਿਕਾਰਡ ਮੁੜ ਤਿਆਰ ਕੀਤਾ ਗਿਆ। ਪੀੜਤ ਪਰਿਵਾਰ ਦੇ ਵਕੀਲਾਂ ਸਰਬਜੀਤ ਸਿੰਘ, ਜਗਜੀਤ ਸਿੰਘ ਅਤੇ ਪੁਸ਼ਪਿੰਦਰ ਸਿੰਘ ਨੱਤ ਮੁਤਾਬਕ, ਕਾਨੂੰਨੀ ਕਾਰਵਾਈ ਤੋਂ ਬਚਣ ਲਈ ਕੇਸ ਦਾ ਰਿਕਾਰਡ ਗਾਇਬ ਕਰਵਾਇਆ ਗਿਆ ਸੀ।

Follow Us
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ...
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ...
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ...
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ...
Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ
Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ...
ਦੀਵਾਲੀ ਤੋਂ ਬਾਅਦ ਕਦੋਂ ਮਨਾਈ ਜਾਵੇਗੀ ਗੋਵਰਧਨ ਪੂਜਾ ਅਤੇ ਭਾਈ ਦੂਜ ?
ਦੀਵਾਲੀ ਤੋਂ ਬਾਅਦ ਕਦੋਂ ਮਨਾਈ ਜਾਵੇਗੀ ਗੋਵਰਧਨ ਪੂਜਾ ਅਤੇ ਭਾਈ ਦੂਜ ?...
ਦੀਵਾਲੀ ਤੋਂ ਬਾਅਦ ਦਿੱਲੀ-NCR ਵਿੱਚ ਪ੍ਰਦੂਸ਼ਣ ਨੇ ਮਚਾਈ ਤਬਾਹੀ, ਜ਼ਹਿਰੀਲੀ ਹੋਈ ਹਵਾ
ਦੀਵਾਲੀ ਤੋਂ ਬਾਅਦ ਦਿੱਲੀ-NCR ਵਿੱਚ ਪ੍ਰਦੂਸ਼ਣ ਨੇ ਮਚਾਈ ਤਬਾਹੀ, ਜ਼ਹਿਰੀਲੀ ਹੋਈ ਹਵਾ...
ਬਸਤਰ 'ਚ ਫੌਜੀਆਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ, ਨਕਸਲਵਾਦ 'ਤੇ ਕਹੀ ਵੱਡੀ ਗੱਲ
ਬਸਤਰ 'ਚ ਫੌਜੀਆਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ, ਨਕਸਲਵਾਦ 'ਤੇ ਕਹੀ ਵੱਡੀ ਗੱਲ...
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ...