Modi Govt ਨੇ ਜਾਰੀ ਨਹੀਂ ਕੀਤਾ ਪੰਜਾਬ ਨੂੰ RDF ਦਾ 3622 ਕਰੋੜ ਦਾ ਫੰਡ, ਪੰਜਾਬ ਸਰਕਾਰ ਵਿਧਾਨਸਭਾ ‘ਚ ਲਿਆਏਗੀ ਕੇਂਦਰ ਖਿਲਾਫ ਨਿੰਦਾ ਪ੍ਰਸਤਾਵ

Updated On: 

20 Jun 2023 11:49 AM

ਕੇਂਦਰ ਸਰਕਾਰ ਨੇ ਪੰਜਾਬ ਦਾ RDF ਦਾ 3622 ਕਰੋੜ ਦਾ ਫੰਡ ਰੋਕ ਦਿੱਤਾ ਹੈ, ਜਿਸ ਕਾਰਨ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਆਹਮੋ ਸਾਹਮਣੇ ਹੋ ਗਏ ਨੇ। ਤੇ ਹੁਣ ਪੰਜਾਬ ਸਰਕਾਰ ਕੇਂਦਰ ਦੇ ਖਿਲਾਫ ਵਿਧਾਨਸਭਾ ਵਿੱਚ ਨਿੰਦਾ ਪ੍ਰਸਤਾਵ ਲਿਆਏਗੀ। ਸੀਐੱਮ ਕਈ ਵਾਰੀ ਮੰਤਰੀਆਂ ਨੂੰ ਪੱਤਰ ਲਿਖ ਚੁੱਕੇ ਹਨ ਪਰ ਹਾਲੇ ਤੱਕ ਇਹ ਫੰਡ ਜਾਰੀ ਨਹੀਂ ਕੀਤਾ ਗਿਆ।

Modi Govt ਨੇ ਜਾਰੀ ਨਹੀਂ ਕੀਤਾ ਪੰਜਾਬ ਨੂੰ RDF ਦਾ 3622 ਕਰੋੜ ਦਾ ਫੰਡ, ਪੰਜਾਬ ਸਰਕਾਰ ਵਿਧਾਨਸਭਾ ਚ ਲਿਆਏਗੀ ਕੇਂਦਰ ਖਿਲਾਫ ਨਿੰਦਾ ਪ੍ਰਸਤਾਵ

ਪੰਜਾਬ ਵਿਧਾਨ ਸਭਾ

Follow Us On

ਪੰਜਾਬ ਨਿਊਜ। ਪੰਜਾਬ ਸਰਕਾਰ ਵਿਧਾਨਸਭਾ ਵਿੱਚ ਕੇਂਦਰ ਸਰਕਾਰ ਦੇ ਖਿਲਾਫ ਨਿੰਦਾ ਪ੍ਰਸਤਾਵ ਲਿਆਏਗੀ, ਕਿਉਂਕਿ ਕੇਂਦਰ ਸਰਾਕਰ ਨੇ ਪੰਜਾਬ ਦਾ RDF ਦਾ 3622 ਕਰੋੜ ਰੁਪਏ ਦਾ ਫੰਡ ਰੋਕ ਦਿੱਤਾ ਹੈ। ਜਿਸ ਕਾਰਨ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ (Punjab Govt) ਇੱਕ ਵਾਰ ਮੁੜ ਆਹਮੋ ਸਾਹਮਣੇ ਹੋ ਗਏ ਨੇ। ਪੰਜਾਬ ਸਰਕਾਰ ਨੇ ਕਈ ਵਾਰੀ ਕੇਂਦਰ ਤੋਂ ਆਪਣਾ ਫੰਡ ਮੰਗਿਆ ਪਰ ਹਾਲੇ ਤੱਕ ਇਹ ਪੈਸਾ ਸੂਬਾ ਸਰਕਾਰ ਨੂੰ ਜਾਰੀ ਨਹੀਂ ਕੀਤਾ ਗਿਆ।

ਸਗੋਂ ਕੇਂਦਰੀ ਮੰਤਰੀ ਨੇ ਬੀਤੇ ਦਿਨਾਂ ਇਹ ਤਰਕ ਦਿੱਤਾ ਕਿ ਯੋਜਨਾ ਬੰਦ ਤੇ ਫੰਡ ਵੀ ਬੰਦ। ਇਸ ਕਾਰਨ ਕੇਂਦਰ ਸਰਕਾਰ ਦੇ ਖਿਲਾਫ ਪੰਜਾਬ ਸਰਕਾਰ ਹੁਣ ਵਿਧਾਨਸਭਾ ਵਿੱਚ ਨਿੰਦਾ ਪ੍ਰਸਤਾਵ ਲਿਆਏਗੀ। ਇਹ ਫੰਡ ਜਾਰੀ ਨਹੀਂ ਹੋਣ ਕਾਰਨ ਪੰਜਾਬ ਸਰਕਾਰ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮੰਤਰੀਆਂ ਨੂੰ ਮਿਲ ਚੁੱਕੇ ਹਨ ਸੀਐੱਮ ਮਾਨ

ਪੰਜਾਬ (Punjab) ਦੇ ਵਿੱਤ ਵਿਭਾਗ ਨੇ ਸਰਕਾਰ ਨੂੰ ਰਿਪੋਰਟ ਸੌਂਪ ਦਿੱਤੀ ਹੈ। ਇਸ ਵਿੱਚ ਕੇਂਦਰ ਸਰਕਾਰ ਕੋਲ ਪੰਜਾਬ ਦੇ ਹਿੱਸੇ ਦੀ ਬਕਾਇਆ ਰਕਮ ਦੱਸੀ ਗਈ ਹੈ। ਨਾਲ ਹੀ ਇਹ ਵੀ ਦੱਸਿਆ ਗਿਆ ਹੈ ਕਿ ਇਹ ਫੰਡ ਕਿੰਨੇ ਸਮੇਂ ਤੋਂ ਬਕਾਇਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਖ-ਵੱਖ ਕੇਂਦਰੀ ਮੰਤਰੀਆਂ ਨੂੰ ਮਿਲ ਕੇ ਬਕਾਇਆ ਫੰਡ ਜਾਰੀ ਕਰਨ ਦੀ ਮੰਗ ਕਰ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਇਸ ਸਬੰਧੀ ਕੇਂਦਰੀ ਮੰਤਰੀ ਨੂੰ ਪੱਤਰ ਵੀ ਲਿਖਿਆ ਹੈ। ਇਸ ਦੇ ਬਾਵਜੂਦ ਪੰਜਾਬ ਨੂੰ ਕੇਂਦਰ ਸਰਕਾਰ ਦਾ ਸਹਿਯੋਗ ਨਹੀਂ ਮਿਲ ਰਿਹਾ।

ਕੇਂਦਰੀ ਮੰਤਰੀ ਨੇ ਕਿਹਾ-ਯੋਜਨਾ ਬੰਦ ਤਾਂ ਫੰਡ

ਹਾਲ ਹੀ ਵਿੱਚ ਕੇਂਦਰੀ ਸਿਹਤ ਮੰਤਰੀ (Union Health Minister) ਮਨਸੁਖ ਮਾਂਡਵੀਆ ਨੇ ਚੰਡੀਗੜ੍ਹ-ਪੰਚਕੂਲਾ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਐਨ.ਐਚ.ਐਮ ਅਧੀਨ ਤੰਦਰੁਸਤੀ ਕੇਂਦਰਾਂ ਲਈ ਪੰਜਾਬ ਨੂੰ ਫੰਡ ਦਿੱਤੇ ਹਨ। ਉਂਝ, ਪੰਜਾਬ ਸਰਕਾਰ ਨੇ ਕੇਂਦਰੀ ਸਕੀਮ ਦਾ ਪੈਸਾ ਰਾਜ ਸਕੀਮ ਤਹਿਤ ਆਪਣੇ ਮੁਹੱਲਾ ਕਲੀਨਿਕਾਂ ਤੇ ਖਰਚ ਕੀਤਾ। ਉਨ੍ਹਾਂ ਸਪੱਸ਼ਟ ਕਿਹਾ ਕਿ ਜਦੋਂ ਕੇਂਦਰੀ ਸਕੀਮ ਪੰਜਾਬ ਨੇ ਹੀ ਬੰਦ ਕਰ ਦਿੱਤੀ ਹੈ ਤਾਂ ਫਿਰ ਫੰਡ ਕਿਉਂ ਜਾਰੀ ਕੀਤੇ ਜਾਣ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ