ਅੱਜ ਤੋਂ ਪੰਜਾਬ ਦੌਰੇ ‘ਤੇ ਕੇਂਦਰੀ ਟੀਮ, ਤਿੰਨ ਦਿਨਾਂ ਤੱਕ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈ ਕੇ ਸਰਕਾਰ ਨੂੰ ਸੌਂਪੇਗੀ ਰਿਪੋਰਟ
ਪੰਜਾਬ ਵਿੱਚ ਹੜ੍ਹਾਂ ਕਾਰਨ ਫਸਲਾਂ ਅਤੇ ਘਰਾਂ ਬਹੁਤ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਕਈ ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਤੇ ਹੁਣ ਕੇਂਦਰ ਸਰਕਾਰ ਨੇ ਪੰਜਾਬ ਵਿੱਚ ਇੱਕ ਟੀਮ ਭੇਜੀ ਹੈ ਜਿਹੜੀ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰੇਗੀ। ਇਹ ਟੀਮ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਰਿਪੋਰਟ ਬਣਾ ਕੇ ਮੋਦੀ ਸਰਕਾਰ ਨੂੰ ਸੌਂਪੇਗੀ ਤਾਂ ਜੋ ਪੰਜਾਬ ਵਿੱਚ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ।
ਪੰਜਾਬ ਨਿਊਜ। ਪੰਜਾਬ ਵਿੱਚ ਬਰਸਾਤ ਅਤੇ ਹੜ੍ਹ ਕਾਰਨ 19 ਜਿਲ੍ਹਿਆਂ ਵਿੱਚ ਹੋਏ ਨੁਕਸਾਨ ਦਾ ਜਾਇਜਾ ਲੈਣ ਲਈ ਕੇਂਦਰੀ ਟੀਮ ਮੰਗਲਵਾਰ ਤੋਂ ਤਿੰਨ ਦਿਨਾਂ ਦਾ ਪੰਜਾਬ ਦੌਰਾ ਕਰ ਰਹੀ ਹੈ। ਕੇਂਦਰੀ ਟੀਮ (Central team) ਇਸ ਦੌਰਾਨ ਪਟਿਆਲਾ, ਸੰਗਰੂਰ, ਜਲੰਧਰ ਸਣੇ ਸੂਬੇ ਦੇ ਹੋਰ ਜਿਲਿਆਂ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜਾ ਲੇਵੇਗੀ। ਇਸ ਸਬੰਧ ਵਿੱਚ ਪੰਜਾਬ ਦੇ ਮੁੱਖ ਸਕੱਤਰ ਨੇ ਜਿਲ੍ਹਾ ਪ੍ਰਸ਼ਸਾਨ ਨੂੰ ਖਾਸ ਨਿਰਦੇਸ਼ ਦੇ ਦਿੱਤੇ ਹਨ। ਪੰਜਾਬ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਤੇ ਸਿਆਸਤ ਵੀ ਗਰਮਾਈ ਹੋਈ ਹੈ।
ਇੱਕ ਪਾਸੇ ਵਿਰੋਧੀ ਧਿਰ ਸੂਬੇ ਵਿੱਚ ਹੜ੍ਹਾਂ ਦੇ ਕਾਰਨ ਹੋਏ ਨੁਕਸਾਨ ਲਈ ਪੰਜਾਬ ਸਰਕਾਰ ਨੂੰ ਜਿੰਮੇਵਾਰ ਠਹਿਰਾ ਰਿਹਾ ਹੈ, ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਕਹਿ ਚੁੱਕੇ ਹਨ ਕਿ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਕਰਨ ਦੇ ਲਈ ਪੰਜਾਬ ਸਰਕਾਰ ਕੇਂਦਰ ਤੋਂ ਮਦਦ ਨਹੀਂ ਮੰਗੇਗੀ। ਹਾਲਾਂਕਿ ਸੀਐੱਮ ਮਾਨ ਦੇ ਇਸ ਬਿਆਨ ਦਾ ਵਿਰੋਧੀ ਪਾਰਟੀਆਂ ਨੇ ਜੰਮਕੇ ਵਿਰੋਧ ਕੀਤਾ। ਪਰ ਹੁਣ ਕੇਂਦਰ ਸਰਕਾਰ ਨੇ ਟੀਮ ਨੇ ਪੰਜਾਬ ਵਿੱਚ ਹੜ੍ਹਾਂ ਦੇ ਹੋਏ ਨੁਕਸਾਨ ਦਾ ਜਾਇਜਾ ਲਈ ਟੀਮ ਭੇਜੀ ਹੈ।


