Odisha Train Accident: ਮੁੱਖ ਮੰਤਰੀ ਵੱਲੋਂ ਉਡੀਸਾ ਦੇ ਬਾਲਾਸੌਰ ਵਿਖੇ ਵਾਪਰੇ ਰੇਲ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Updated On: 

03 Jun 2023 16:24 PM

ਤਿੰਨ ਰੇਲਗੱਡੀਆਂ ਵਿਚਕਾਰ ਵਾਪਰੇ ਭਿਆਨਕ ਹਾਦਸੇ ਦੌਰਾਨ 230 ਤੋਂ ਵੱਧ ਵਿਅਕਤੀਆਂ ਦੀ ਮੌਤ ਅਤੇ 900 ਤੋਂ ਵੱਧ ਦੇ ਜ਼ਖਮੀ ਹੋਣ 'ਤੇ ਸੀਐੱਮ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Odisha Train Accident: ਮੁੱਖ ਮੰਤਰੀ ਵੱਲੋਂ ਉਡੀਸਾ ਦੇ ਬਾਲਾਸੌਰ ਵਿਖੇ ਵਾਪਰੇ ਰੇਲ ਹਾਦਸੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
Follow Us On

ਪੰਜਾਬ ਨਿਊਜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਅੱਜ ਉੜੀਸਾ ਦੇ ਬਹਾਨਾਗਾ ਬਾਜ਼ਾਰ ਸਟੇਸ਼ਨ ‘ਤੇ ਬਾਲਾਸੌਰ ਜ਼ਿਲ੍ਹੇ ‘ਚ ਤਿੰਨ ਰੇਲਗੱਡੀਆਂ ਵਿਚਕਾਰ ਵਾਪਰੇ ਭਿਆਨਕ ਹਾਦਸੇ ਦੌਰਾਨ 230 ਤੋਂ ਵੱਧ ਵਿਅਕਤੀਆਂ ਦੀ ਮੌਤ ਅਤੇ 900 ਤੋਂ ਵੱਧ ਦੇ ਜ਼ਖਮੀ ਹੋਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇਸ ਭਿਆਨਕ ਹਾਦਸੇ ਵਿੱਚ ਕੀਮਤੀ ਜਾਨਾਂ ਜਾਣ ਦੇ ਸਦਮੇ ਨੂੰ ਅਸਹਿ ਦੱਸਦਿਆਂ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਔਖੀ ਘੜੀ ਵਿਚ ਪਰਿਵਾਰਾਂ ਨੂੰ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version