Scholarship Scam ਨੂੰ ਲੈ ਕੇ ਵੱਡੀ ਕਾਰਵਾਈ, ਇੱਕ ਅਧਿਕਾਰੀ ਦੀ ਪੈਨਸ਼ਨ ਰੋਕੀ ਤੇ ਦੂਜੇ ਨੂੰ ਬਰਖਾਸਤ ਕਰਨ ਦੀ ਸਿਫਾਰਿਸ਼
ਮਾਨ ਸਰਕਾਰ ਭ੍ਰਿਸ਼ਟਾਚਾਰ ਕਰਨ ਵਾਲਿਆਂ ਦੇ ਖਿਲਾਫ ਲਗਾਤਾਰ ਐਕਸ਼ਨ ਲੈ ਰਹੀ ਹੈ। ਤੇ ਹੁਣ ਤੱਕ ਕਈ ਅਧਿਕਾਰੀਆਂ 'ਤੇ ਕਾਰਵਾਈ ਹੋ ਚੁੱਕੀ ਹੈ। ਪੰਜਾਬ ਦੇ ਸੀਐੱਮ ਮਾਨ ਨੇ ਸਕਾਲਰਸ਼ਿਪ ਘੋਟਾਲਾ ਨੂੰ ਲੈ ਕੇ ਵੀ ਵੱਡੀ ਕਾਰਵਾਈ ਕੀਤੀ ਹੈ। ਇਹ ਕਰੀਬ 63 ਕਰੋੜ ਦਾ ਘੋਟਾਲਾ ਪਿਛਲੀ ਕਾਂਗਰਸ ਸਰਕਾਰ ਦੌਰਾਨ ਹੋਇਆ ਸੀ। ਉਸ ਸਮੇਂ ਦੇ ਮੰਤਰੀ ਸਾਧੂ ਸਿੰਘ ਧਰਮਸੋਤ 'ਤੇ ਵੀ ਵੱਡੇ ਇਲਜ਼ਾਮ ਲੱਗੇ ਸਨ।

ਪੰਜਾਬ ਨਿਊਜ। ਭਗਵੰਤ ਮਾਨ ਸਰਕਾਰ (Maan Govt) ਨੇ ਭ੍ਰਿਸ਼ਟਾਚਾਰ ਕਰਨ ਵਾਲੇ ਦੋ ਹੋਰ ਅਫਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਹੈ। ਇਹ ਕਾਰਵਾਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੋਟਾਲੇ ਦੇ ਮੁਲਜ਼ਮਾਂ ਖਿਲਾਫ ਕੀਤੀ ਗਈ ਹੈ। ਇਸਦੇ ਤਹਿਤ ਸੇਵਾਮੁਕਤ ਡਿਪਟੀ ਕੰਟਰੋਲਰ (ਵਿੱਤ ਤੇ ਲੇਖਾ) ਚਰਨਜੀਤ ਸਿੰਘ ਦੀ ਸਰਕਾਰ ਨੇ ਪੈਨਸ਼ਨ ਅਤੇ ਹੋਰ ਵਿੱਤੀ ਲਾਭ ਬੰਦ ਕਰ ਦਿੱਤੇ ਹਨ।
ਇਸ ਦੇ ਨਾਲ ਹੀ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਨੇ ਸੈਕਸ਼ਨ ਅਫਸਰ ਮੁਕੇਸ਼ ਨੂੰ ਬਰਖਾਸਤ ਕਰਨ ਦੀ ਸਿਫ਼ਾਰਸ਼ ਕੀਤੀ ਹੈ।ਸੈਕਸ਼ਨ ਅਫਸਰ ਮੁਕੇਸ਼ ਕੁਮਾਰ ਦੇ ਨਾਲ ਸੇਵਾਮੁਕਤ ਹੋਏ ਚਰਨਜੀਤ ਸਿੰਘ ਨੂੰ ਸਾਲ 2021 ਵਿੱਚ ਕਾਂਗਰਸ ਦੇ ਰਾਜ ਦੌਰਾਨ 63.91 ਕਰੋੜ ਦੇ ਵਜ਼ੀਫ਼ਾ ਘੁਟਾਲੇ (Scholarship Scam) ਵਿੱਚ ਚਾਰਜਸ਼ੀਟ ਕੀਤਾ ਗਿਆ ਸੀ। ਉਸ ਸਮੇਂ ਮੰਤਰਾਲੇ ਦਾ ਚਾਰਜ ਸਾਧੂ ਸਿੰਘ ਧਰਮਸੋਤ ਕੋਲ ਸੀ।