Scholarship Scam ਨੂੰ ਲੈ ਕੇ ਵੱਡੀ ਕਾਰਵਾਈ, ਇੱਕ ਅਧਿਕਾਰੀ ਦੀ ਪੈਨਸ਼ਨ ਰੋਕੀ ਤੇ ਦੂਜੇ ਨੂੰ ਬਰਖਾਸਤ ਕਰਨ ਦੀ ਸਿਫਾਰਿਸ਼

lalit-kumar
Updated On: 

05 Jun 2023 15:27 PM

ਮਾਨ ਸਰਕਾਰ ਭ੍ਰਿਸ਼ਟਾਚਾਰ ਕਰਨ ਵਾਲਿਆਂ ਦੇ ਖਿਲਾਫ ਲਗਾਤਾਰ ਐਕਸ਼ਨ ਲੈ ਰਹੀ ਹੈ। ਤੇ ਹੁਣ ਤੱਕ ਕਈ ਅਧਿਕਾਰੀਆਂ 'ਤੇ ਕਾਰਵਾਈ ਹੋ ਚੁੱਕੀ ਹੈ। ਪੰਜਾਬ ਦੇ ਸੀਐੱਮ ਮਾਨ ਨੇ ਸਕਾਲਰਸ਼ਿਪ ਘੋਟਾਲਾ ਨੂੰ ਲੈ ਕੇ ਵੀ ਵੱਡੀ ਕਾਰਵਾਈ ਕੀਤੀ ਹੈ। ਇਹ ਕਰੀਬ 63 ਕਰੋੜ ਦਾ ਘੋਟਾਲਾ ਪਿਛਲੀ ਕਾਂਗਰਸ ਸਰਕਾਰ ਦੌਰਾਨ ਹੋਇਆ ਸੀ। ਉਸ ਸਮੇਂ ਦੇ ਮੰਤਰੀ ਸਾਧੂ ਸਿੰਘ ਧਰਮਸੋਤ 'ਤੇ ਵੀ ਵੱਡੇ ਇਲਜ਼ਾਮ ਲੱਗੇ ਸਨ।

Scholarship Scam ਨੂੰ ਲੈ ਕੇ ਵੱਡੀ ਕਾਰਵਾਈ, ਇੱਕ ਅਧਿਕਾਰੀ ਦੀ ਪੈਨਸ਼ਨ ਰੋਕੀ ਤੇ ਦੂਜੇ ਨੂੰ ਬਰਖਾਸਤ ਕਰਨ ਦੀ ਸਿਫਾਰਿਸ਼
Follow Us On

ਪੰਜਾਬ ਨਿਊਜ। ਭਗਵੰਤ ਮਾਨ ਸਰਕਾਰ (Maan Govt) ਨੇ ਭ੍ਰਿਸ਼ਟਾਚਾਰ ਕਰਨ ਵਾਲੇ ਦੋ ਹੋਰ ਅਫਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਹੈ। ਇਹ ਕਾਰਵਾਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੋਟਾਲੇ ਦੇ ਮੁਲਜ਼ਮਾਂ ਖਿਲਾਫ ਕੀਤੀ ਗਈ ਹੈ। ਇਸਦੇ ਤਹਿਤ ਸੇਵਾਮੁਕਤ ਡਿਪਟੀ ਕੰਟਰੋਲਰ (ਵਿੱਤ ਤੇ ਲੇਖਾ) ਚਰਨਜੀਤ ਸਿੰਘ ਦੀ ਸਰਕਾਰ ਨੇ ਪੈਨਸ਼ਨ ਅਤੇ ਹੋਰ ਵਿੱਤੀ ਲਾਭ ਬੰਦ ਕਰ ਦਿੱਤੇ ਹਨ।

ਇਸ ਦੇ ਨਾਲ ਹੀ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਨੇ ਸੈਕਸ਼ਨ ਅਫਸਰ ਮੁਕੇਸ਼ ਨੂੰ ਬਰਖਾਸਤ ਕਰਨ ਦੀ ਸਿਫ਼ਾਰਸ਼ ਕੀਤੀ ਹੈ।ਸੈਕਸ਼ਨ ਅਫਸਰ ਮੁਕੇਸ਼ ਕੁਮਾਰ ਦੇ ਨਾਲ ਸੇਵਾਮੁਕਤ ਹੋਏ ਚਰਨਜੀਤ ਸਿੰਘ ਨੂੰ ਸਾਲ 2021 ਵਿੱਚ ਕਾਂਗਰਸ ਦੇ ਰਾਜ ਦੌਰਾਨ 63.91 ਕਰੋੜ ਦੇ ਵਜ਼ੀਫ਼ਾ ਘੁਟਾਲੇ (Scholarship Scam) ਵਿੱਚ ਚਾਰਜਸ਼ੀਟ ਕੀਤਾ ਗਿਆ ਸੀ। ਉਸ ਸਮੇਂ ਮੰਤਰਾਲੇ ਦਾ ਚਾਰਜ ਸਾਧੂ ਸਿੰਘ ਧਰਮਸੋਤ ਕੋਲ ਸੀ।

‘ਵਿਭਾਗ ਨੂੰ ਹੋਇਆ ਸੀ 24.91 ਕਰੋੜ ਦਾ ਨੁਕਸਾਨ’

ਇਸ ਘੁਟਾਲੇ ਦੀ ਜਾਂਚ ਸਮਾਜਿਕ ਨਿਆਂ ਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਦੇ ਤਤਕਾਲੀ ਮੁੱਖ ਸਕੱਤਰ ਕ੍ਰਿਪਾ ਸ਼ੰਕਰ ਸਰੋਜਲ ਨੇ ਕੀਤੀ ਸੀ। ਉਨ੍ਹਾਂ ਨੇ ਆਪਣੀ ਰਿਪੋਰਟ (Report) ਵਿੱਚ ਖੁਲਾਸਾ ਕੀਤਾ ਸੀ ਕਿ 16.91 ਕਰੋੜ ਰੁਪਏ ਗਲਤ ਤਰੀਕੇ ਨਾਲ ਪ੍ਰਾਈਵੇਟ ਅਦਾਰਿਆਂ ਨੂੰ ਜਾਰੀ ਕੀਤੇ ਗਏ ਸਨ। ਜਦਕਿ ਆਡਿਟ ਕਰਵਾ ਕੇ ਉਨ੍ਹਾਂ ਤੋਂ 8 ਕਰੋੜ ਰੁਪਏ ਵਸੂਲ ਕੀਤੇ ਜਾਣੇ ਸਨ ਪਰ ਇਸ ਘਪਲੇ ਨੂੰ ਛੁਪਾਉਣ ਲਈ ਨਵੇਂ ਆਡਿਟ ਦੇ ਹੁਕਮ ਕਿਸ ਨੇ ਦਿੱਤੇ ਸਨ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਇਸ ਕਾਰਨ ਵਿਭਾਗ ਨੂੰ 24.91 ਕਰੋੜ ਦਾ ਨੁਕਸਾਨ ਹੋਇਆ ਹੈ।

‘ਕਾਂਗਰਸ ਸਰਕਾਰ ਨੇ ਮੁਲਜ਼ਮਾਂ ਨੂੰ ਕੀਤਾ ਸੀ ਚਾਰਜਸ਼ੀਟ’

ਹਾਲਾਂਕਿ ਸਰਕਾਰ ਨੇ ਇਸ ਮਾਮਲੇ ਵਿੱਚ ਕਾਰਵਾਈ ਬਹੁਤ ਲੇਟ ਕੀਤੀ ਹੈ ਇਹ ਘੋਟਾਲਾ ਸਾਲ 2020 ਵਿੱਚ ਸਮਾਜਿਕ ਨਿਆਂ ਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਵਿੱਚ ਵਜ਼ੀਫੇ ਦੇ ਨਾਂ ਤੇ 63.91 ਕਰੋੜ ਰੁਪਏ ਦਾ ਘਪਲਾ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਤਤਕਾਲੀ ਕਾਂਗਰਸ ਸਰਕਾਰ ਨੇ ਮਾਮਲੇ ਦੀ ਜਾਂਚ ਕਰਵਾ ਕੇ ਸਾਲ 2021 ਦੇ ਅੰਤ ‘ਚ ਦੋਸ਼ੀਆਂ ਨੂੰ ਚਾਰਜਸ਼ੀਟ ਕਰ ਦਿੱਤਾ ਸੀ ਪਰ ਹੁਣ ਆਮ ਆਦਮੀ ਪਾਰਟੀ ਨੇ 3 ਸਾਲ ਬਾਅਦ ਇਸ ਘਪਲੇ ‘ਚ ਕਾਰਵਾਈ ਕੀਤੀ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ