Sri Guru Granth Sahib ਦੀ ਪਵਿੱਤਰ ਬਾਣੀ ਦੇ ਪ੍ਰਸਾਰਣ ਦਾ ਹੱਕ ਸਿਰਫ ਇੱਕ ਚੈਨਲ ਨੂੰ ਹੀ ਕਿਉਂ, ਸੀਐੱਮ ਭਗਵੰਤ ਮਾਨ ਨੇ ਚੁੱਕੇ ਸਵਾਲ
ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਦਾ ਅਧਿਕਾਰ ਸਿਰਫ਼ ਇੱਕ ਚੈਨਲ ਨੂੰ ਦੇਣ ਦੇ ਮੁੱਦੇ 'ਤੇ ਸੀਐਮ ਭਗਵੰਤ ਮਾਨ ਨੇ ਇੱਕ ਵਾਰ ਫਿਰ ਸਵਾਲ ਖੜ੍ਹੇ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਗੁਰਬਾਣੀ ਬਰਾਬਰੀ ਦੀ ਪ੍ਰਤੀਕ ਹੈ ਅਤੇ ਸਰਬੱਤ ਦੇ ਭਲੇ ਲਈ ਹੈ। ਪੰਜਾਬ ਸਰਕਾਰ ਸ੍ਰੀ ਦਰਬਾਰ ਸਾਹਿਬ 'ਚ ਆਧੁਨਿਕ ਉਪਕਰਨਾਂ ਲਗਾਉਣ ਦਾ ਸਾਰਾ ਖਰਚ ਕਰਨ ਨੂੰ ਤਿਆਰ ਹੈ।
ਪੰਜਾਬ ਨਿਊਜ। ਮੁੱਖ ਮੰਤਰੀ ਨੇ ਕਿਹਾ ਕਿ ਸਰਬੱਤ ਦਾ ਭਲਾ ਦੇ ਵਿਸ਼ਵ-ਵਿਆਪੀ ਸੰਦੇਸ਼ ਨੂੰ ਫੈਲਾਉਣ ਦੇ ਉਦੇਸ਼ ਨਾਲ ਇਸ ਦਾ ਵਿਸ਼ਵ ਪੱਧਰ ਤੇ ਪ੍ਰਚਾਰ ਕਰਨਾ ਸਮੇਂ ਦੀ ਮੁੱਖ ਲੋੜ ਹੈ। ਗੁਰਬਾਣੀ ਸਾਰੇ ਸੰਸਾਰ ਵਿੱਚ ਹੈ। ਬੜੀ ਹੈਰਾਨੀ ਦੀ ਗੱਲ ਹੈ ਕਿ ਹਰਿਮੰਦਰ ਸਾਹਿਬ (Harmandir Sahib) ਤੋਂ ਗੁਰਬਾਣੀ ਪ੍ਰਸਾਰਣ ਦਾ ਅਧਿਕਾਰ ਸਿਰਫ਼ ਇੱਕ ਚੈਨਲ ਨੂੰ ਦਿੱਤਾ ਗਿਆ ਹੈ।
ਸਾਂਝੀਵਾਲਤਾ ਦੀ ਪ੍ਰਤੀਕ ਅਤੇ ਸਰਬੱਤ ਦਾ ਭਲਾ ਮੰਗਣ ਵਾਲੀ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਹੱਕ ਸਿਰਫ ਇੱਕ ਖਾਸ ਚੈਨਲ ਨੂੰ ਹੀ ਕਿਉੰ ਦਿੱਤੇ ਜਾਂਦੇ ਨੇ? ਸਾਰੇ ਚੈਨਲਾਂ ਨੂੰ ਗੁਰਬਾਣੀ ਟੈਲੀਕਾਸਟ ਲਈ ਮੁਫਤ ਅਧਿਕਾਰ ਮਿਲਣੇ ਚਾਹੀਦੇ ਨੇ..ਪੰਜਾਬ ਸਰਕਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਅਤਿ ਆਧੁਨਿਕ ਉਪਕਰਨਾਂ ਦਾ ਸਾਰਾ ਖ਼ਰਚਾ ਕਰਨ ਨੂੰ ਤਿਆਰ ਹੈ..
— Bhagwant Mann (@BhagwantMann) May 21, 2023
ਭਗਵੰਤ ਮਾਨ (Bhagwant Maan) ਨੇ ਕਿਹਾ ਕਿ ਇੱਕ ਚੈਨਲ ਤੱਕ ਸੀਮਤ ਰਹਿਣ ਦੀ ਬਜਾਏ ਇਹ ਅਧਿਕਾਰ ਸਾਰੇ ਚੈਨਲਾਂ ਨੂੰ ਮੁਫਤ ਦਿੱਤੇ ਜਾਣ। ਮੁੱਖ ਮੰਤਰੀ ਨੇ ਕਿਹਾ ਕਿ ਇਸ ਉਪਰਾਲੇ ਨਾਲ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਘਰਾਂ ਵਿਚ ਬੈਠ ਕੇ ਗੁਰਬਾਣੀ ਕੀਰਤਨ ਦਾ ਆਨੰਦ ਮਾਨਣ ਦਾ ਮੌਕਾ ਮਿਲੇਗਾ। ਟੀਵੀ ਰਾਹੀਂ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰ ਸਕਣਗੇ।
ਇਹ ਵੀ ਪੜ੍ਹੋ
‘ਗੁਰਬਾਣੀ ਨੂੰ ਹਰ ਕੋਨੇ ਤੱਕ ਪਹੁੰਚਾਉਣਾ ਸਮੇਂ ਦੀ ਲੋੜ’
ਮੁੱਖ ਮੰਤਰੀ (Chief Minister) ਨੇ ਅੱਗੇ ਕਿਹਾ ਕਿ ਗੁਰਬਾਣੀ ਦੇ ਸੰਦੇਸ਼ ਨੂੰ ਦੁਨੀਆਂ ਦੇ ਕੋਨੇ-ਕੋਨੇ ਤੱਕ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ ਹੈ। ਗੁਰਬਾਣੀ ਦੀ ਪਹੁੰਚ ਨੂੰ ਇੱਕ ਮਾਧਿਅਮ ਤੱਕ ਸੀਮਤ ਕਰਨ ਦੀ ਬਜਾਏ ਹਰ ਚੈਨਲ ਨੂੰ ਮੁਫਤ ਪ੍ਰਸਾਰਣ ਦੀ ਇਜਾਜ਼ਤ ਦਿੱਤੀ ਜਾਵੇ।
ਸਾਰਾ ਖਰਚਾ ਚੁੱਕਣ ਲਈ ਤਿਆਰ ਹੈ ਪੰਜਾਬ ਸਰਕਾਰ
ਪੰਜਾਬ ਸਰਕਾਰ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਦੇ ਪ੍ਰਸਾਰਣ ਲਈ ਆਧੁਨਿਕ ਕੈਮਰਿਆਂ ਅਤੇ ਲੋੜੀਂਦੇ ਪ੍ਰਸਾਰਣ ਉਪਕਰਣਾਂ ਸਮੇਤ ਨਵੀਨਤਮ ਬੁਨਿਆਦੀ ਢਾਂਚਾ ਅਤੇ ਤਕਨਾਲੋਜੀ ਮੁਹੱਈਆ ਕਰਵਾਉਣ ਦਾ ਸਾਰਾ ਖਰਚਾ ਚੁੱਕਣ ਲਈ ਤਿਆਰ ਹੈ।