Independence day: ਸੀਐੱਮ 13 ਸਰਕਾਰੀ ਮੁਲਾਜ਼ਮਾਂ ਨੂੰ ਸ਼ਲਾਘਾਯੋਗ ਕੰਮ ਕਰਨ ‘ਤੇ ਆਜ਼ਾਦੀ ਦਿਵਸ ‘ਤੇ ਪ੍ਰੰਸ਼ਸਾ ਪੱਤਰ ਦੇਕੇ ਕਰਨਗੇ ਸਨਮਾਨਿਤ
ਪੰਜਾਬ ਸਰਕਾਰ ਵਧੀਆ ਸੇਵਾਵਾਂ ਦੇਣ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਸਨਮਾਨਿਤ ਕਰੇਗੀ। ਇਸ ਸਬੰਧ ਵਿੱਚ ਸੀਐੱਮ ਭਗਵੰਤ ਮਾਨ ਆਜ਼ਾਦੀ ਦਿਵਸ ਤੇ ਕਰੀਬ 13 ਲੋਕਾਂ ਨੂੰ ਪ੍ਰਸ਼ੰਸਾ ਪੱਤਰ ਦੇ ਉਨਾਂ ਦੀ ਹੌਸਲਾ ਅਫ਼ਜਾਈ ਕਰਨਗੇ। ਇਨ੍ਹਾਂ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੇ ਸਰਕਾਰੀ ਮੁਲਾਜ਼ਮ ਸ਼ਾਮਿਲ ਹਨ।
ਪੰਜਾਬ ਨਿਊਜ। 15 ਅਗਸਤ ਨੂੰ ਪੰਜਾਬ ਸਰਕਾਰ (Punjab Govt) ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਅਤੇ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਜਾਵੇਗਾ। ਸੂਬੇ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਵਾਲਿਆਂ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਖੁਦ ਸਨਮਾਨਿਤ ਕਰਨਗੇ। ਪੰਜਾਬ ਤੋਂ ਪ੍ਰਸ਼ੰਸਾ ਪੱਤਰ ਪ੍ਰਾਪਤ ਕਰਨ ਵਾਲਿਆਂ ਵਿੱਚ 13 ਲੋਕ ਹਨ।


