Cabinet Meeting: ਵਿਸਾਖੀ ਤੋਂ ਪਹਿਲਾਂ ਕਿਸਾਨਾਂ ਦੇ ਬੈਂਕ ਖਾਤਿਆਂ ‘ਚ ਆਵੇਗੀ ਮੁਆਵਜੇ ਦੀ ਰਾਸ਼ੀ
Chief Minister Bhagwant Maan ਦੀ ਅਗਵਾਈ ਹੇਠ ਹੋਈ ਪੰਜਾਬ ਕੈਬਿਨੇਟ ਦੀ ਬੈਠਕ,, ਜਿਸ ਵਿੱਚ ਪੰਜਾਬ ਦੇ ਕਈ ਮਸਲਿਆਂ ਤੇ ਚਰਚਾ ਕੀਤੀ ਗਈ। ਖਾਸ ਕਰਕੇ ਬੇਮੌਸਮੀ ਬਰਸਾਤ ਦੇ ਕਾਰਨ ਜਿਹੜੀ ਕਣਕ ਦੀ ਫਸਲ ਖਰਾਬ ਹੋਈ ਹੈ ਉਸ ਸਬੰਧ ਵਿੱਚ ਕਿਸਾਨਾਂ ਨੂੰ ਮੁਆਵਜਾ ਦੇਣ 'ਤੇ ਚਰਚਾ ਕੀਤੀ ਗਈ। ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਵਿਸਾਖੀ ਤੱਕ ਕਿਸਾਨਾਂ ਨੂੰ ਮੁਆਵਜਾ ਦੇ ਦਿੱਤਾ ਜਾਵੇਗਾ।

ਵਿਸਾਖੀ ਤੋਂ ਪਹਿਲਾਂ ਕਿਸਾਨਾਂ ਦੇ ਬੈਂਕ ਖਾਤਿਆਂ ਚ ਆਵੇਗੀ ਮੁਆਵੇਜੀ ਦੀ ਰਾਸ਼ੀ।
ਪੰਜਾਬ ਨਿਊਜ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਿਨੇਟ ਦੀ ਬੈਠਕ ਵਿੱਚ ਬੇਮੌਸਮੀ ਮੀਂਹ ਅਤੇ ਗੜੇਮਾਰੀ ਕਰਕੇ ਖਰਾਬ ਹੋਈ ਕਣਕ ਦੀ ਫਸਲ ਦੇ ਮੁਆਵਜੇ ਤੇ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਮੀਟਿੰਗ ਵਿੱਚ ਕਈ ਹੋਰ ਵੱਡੇ ਫੈਸਲਿਆਂ ‘ਤੇ ਵੀ ਮੋਹਰ ਲਗਾਈ ਜਾ ਸਕਦੀ ਹੈ। ਬੈਠਕ ਤੋਂ ਬਾਅਦ ਕੈਬਿਨੇਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਨੂੰ ਵਿਸਾਖੀ ਤੱਕ ਮੁਆਵਜਾ ਵੰਡ ਦਿੱਤਾ ਜਾਵੇਗਾ।