ਬੇਅਦਬੀ ਕਰਨ ਵਾਲੇ ‘ਤੇ ਅਦਾਲਤ ਸਖਤ, ਦੋਸ਼ੀ ਨੂੰ ਪੰਜ ਸਾਲ ਦੀ ਸਜ਼ਾ ਤੇ 10 ਹਜ਼ਾਰ ਜ਼ੁਰਮਾਨਾ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੀ ਘਟਨਾ
ਲੁਧਿਆਣਾ ਦੇ ਰਹਿਣ ਵਾਲੇ ਦੋਸ਼ੀ ਪਰਮਜੀਤ ਸਿੰਘ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿੱਚ ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਵਰੂਪ ਨੂੰ ਲਿਆਂਦਾ ਜਾ ਰਿਹਾ ਸੀ ਤਾਂ ਸਿਗਰੇਟ ਜਗਾ ਤੇ ਧੂੰਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਵੱਲ ਕਰਕੇ ਉਨਾਂ ਦੀ ਬੇਅਦਬੀ ਕੀਤੀ। ਐੱਸਜੀਪੀਸੀ ਨੇ ਦੋਸ਼ੀ ਨੂੰ ਸਜ਼ਾ ਦੁਆਉਣ ਲਈ ਕਾਨੂੰਨੀ ਲੜਾਈ ਲੜੀ, ਜਿਸ ਕਾਰਨ ਅਦਾਲਤ ਨੇ ਹੁਣ ਫੈਸਲਾ ਸੁਣਾਇਆ ਹੈ।
ਪੰਜਾਬ ਨਿਊਜ। ਸ੍ਰੀ ਆਨੰਦਪੁਰ ਸਾਹਿਬ ਸਥਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Takht Sri Kesgarh Sahi) ਵਿਖੇ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਰੋਪੜ ਜ਼ਿਲ੍ਹਾ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ। ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਤਰਫ਼ੋਂ ਕੇਸ ਲੜ ਰਹੇ ਵਕੀਲ ਜਤਿੰਦਰਪਾਲ ਸਿੰਘ ਢੇਰ ਨੇ ਦੱਸਿਆ ਕਿ ਮਾਣਯੋਗ ਸੈਸ਼ਨ ਜੱਜ ਰਮੇਸ਼ ਕੁਮਾਰੀ ਦੀ ਅਦਾਲਤ ਨੇ ਸਖਤ ਫੈਸਲਾ ਸੁਣਾਉਂਦੇ ਹੋਏ ਲੁਧਿਆਣਾ ਦੇ ਮੁਹੱਲਾ ਮੁਹਰਾਜ ਨਗਰ ਦੇ ਰਹਿਣ ਵਾਲੇ ਪਰਮਜੀਤ ਸਿੰਘ ਨੂੰ ਪੰਜ ਸਾਲ ਦੀ ਕੈਦ ਅਤੇ 10,000 ਰੁਪਏ ਜੁਰਮਾਨਾ ਦੇਣ ਦੀ ਸਜ਼ਾ ਸੁਣਾਈ ਹੈ। 2021 ਦਾ ਇਹ ਮਾਮਲਾ ਦੱਸਿਆ ਜਾ ਰਿਹਾ ਹੈ।
ਅਦਾਲਤ ਨੇ ਦੋਸ਼ੀ ਨੂੰ ਧਾਰਾ 295ਏ ਤਹਿਤ ਤਿੰਨ ਸਾਲ ਦੀ ਕੈਦ ਅਤੇ 5,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ, ਜਦਕਿ ਉਸ ਨੂੰ ਆਈਪੀਸੀ ਦੀ ਧਾਰਾ 436 ਅਤੇ 511 ਤਹਿਤ ਬਰੀ ਕਰ ਦਿੱਤਾ ਗਿਆ। ਦੀ ਧਾਰਾ 435 ਤਹਿਤ 5 ਸਾਲ ਦੀ ਕੈਦ ਅਤੇ 5 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਜੁਰਮਾਨਾ ਅਦਾ ਨਾ ਕਰਨ ਦੀ ਸੂਰਤ ਵਿੱਚ 6 ਮਹੀਨੇ ਦੀ ਹੋਰ ਕੈਦ ਕੱਟਣੀ ਪਵੇਗੀ।


