ਬੇਅਦਬੀ ਕਰਨ ਵਾਲੇ ‘ਤੇ ਅਦਾਲਤ ਸਖਤ, ਦੋਸ਼ੀ ਨੂੰ ਪੰਜ ਸਾਲ ਦੀ ਸਜ਼ਾ ਤੇ 10 ਹਜ਼ਾਰ ਜ਼ੁਰਮਾਨਾ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੀ ਘਟਨਾ
ਲੁਧਿਆਣਾ ਦੇ ਰਹਿਣ ਵਾਲੇ ਦੋਸ਼ੀ ਪਰਮਜੀਤ ਸਿੰਘ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿੱਚ ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਵਰੂਪ ਨੂੰ ਲਿਆਂਦਾ ਜਾ ਰਿਹਾ ਸੀ ਤਾਂ ਸਿਗਰੇਟ ਜਗਾ ਤੇ ਧੂੰਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਵੱਲ ਕਰਕੇ ਉਨਾਂ ਦੀ ਬੇਅਦਬੀ ਕੀਤੀ। ਐੱਸਜੀਪੀਸੀ ਨੇ ਦੋਸ਼ੀ ਨੂੰ ਸਜ਼ਾ ਦੁਆਉਣ ਲਈ ਕਾਨੂੰਨੀ ਲੜਾਈ ਲੜੀ, ਜਿਸ ਕਾਰਨ ਅਦਾਲਤ ਨੇ ਹੁਣ ਫੈਸਲਾ ਸੁਣਾਇਆ ਹੈ।
ਧਾਰਾ 435 ਜੋੜਕੇ ਕੋਰਟ ਨੇ ਸੁਣਾਇਆ ਫੈਸਲਾ
ਪੁਲਿਸ (Police) ਨੇ ਪਹਿਲਾਂ ਧਾਰਾ 295 ਏ ਤਹਿਤ ਕੇਸ ਦਰਜ ਕੀਤਾ ਸੀ। ਹੁਣ ਅਦਾਲਤ ਨੇ ਇਸ ਮਾਮਲੇ ਵਿੱਚ ਧਾਰਾ 435 ਜੋੜ ਕੇ ਪੰਜ ਸਾਲ ਦੀ ਸਜ਼ਾ ਸੁਣਾਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਦੇਖ-ਰੇਖ ਹੇਠ ਕਾਨੂੰਨੀ ਟੀਮ ਨੇ ਇਸ ਮਾਮਲੇ ਦੀ ਲਗਾਤਾਰ ਪੈਰਵੀ ਕਰਦਿਆਂ ਕਾਨੂੰਨੀ ਲੜਾਈ ਲੜੀ।ਇਹ ਹੈ ਪੂਰਾ ਮਾਮਲਾ
ਦੋਸ਼ੀ ਪਰਮਜੀਤ ਸਿੰਘ ਨੇ ਦਖਤ ਸ੍ਰੀ ਕੇਸਗੜ੍ਹ ਸਾਹਿਬ ਵਿੱਚ ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ (Sri Guru Granth Sahib) ਦੇ ਸਵਰੂਪ ਨੂੰ ਲਿਆਂਦਾ ਜਾ ਰਿਹਾ ਸੀ ਤਾਂ ਸਿਗਰੇਟ ਜਗਾ ਤੇ ਧੂੰਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਵੱਲ ਕਰ ਦਿੱਤਾ। ਇਸ ਤੋਂ ਬਾਅਦ ਜਗਦੀ ਹੋਈ ਸਿਗਰੇਟ ਅਤੇ ਮਾਚਿਸ ਰਾਗੀ ਸਿੰਘਾਂ ਵੱਲ ਸੁੱਟਕੇ ਉਨ੍ਹਾਂ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਪਰ ਸੇਵਾਦਾਰਾਂ ਨੇ ਉਸਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ। ਰੋਪੜ ਬਾਰ ਕੌਂਸਲ ਦੇ ਵਕੀਲਾਂ ਨੇ ਉਸਦਾ ਕੇਸ ਲੜਨ ਤੋਂ ਇਨਕਾਰ ਕਰ ਦਿੱਤਾ, ਜਿਸ ਮਗਰੋਂ ਉਸ ਨੂੰ ਲੀਗਲ ਏਡ ਤੋਂ ਵਕੀਲ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੀ ਤਰਫੋਂ ਜਤਿੰਦਰਪਾਲ ਸਿੰਘ ਢੇਰਅਤੇ ਸਰਕਾਰੀ ਵਕੀਲ ਗੁਰਪ੍ਰੀਤ ਸਿੰਘ ਨੇ ਇਸ ਮਾਮਲੇ ਵਿੱਚ ਕਾਨੂੰਨੀ ਲੜਾਈ ਲੜੀ ਸੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ
Follow Us
