ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਦੋਸ਼ੀਆਂ ਨੂੰ ਛੇਤੀ ਹੀ ਸਲਾਖਾਂ ਪਿੱਛੇ ਡੱਕਿਆ ਜਾਵੇਗਾ :ਭਗਵੰਤ ਮਾਨ

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਪਾਵਨ ਬਾਣੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਵਿਸ਼ਵ ਨੂੰ ਮਨੁੱਖਤਾ ਦਾ ਮਾਰਗ ਦਿਖਾਇਆ। ਭਗਵੰਤ ਮਾਨ ਨੇ ਕਿਹਾ ਕਿ ਇਹ ਬਾਣੀ ਸਮਾਜ ਨੂੰ ਦਰਪੇਸ਼ ਸਮੱਸਿਆਵਾਂ ਤੋਂ ਮੁਕਤੀ ਦਿਵਾਉਣ ਵਿਚ ਅਹਿਮ ਭੂਮਿਕਾ ਅਦਾ ਕਰ ਸਕਦੀ ਹੈ।

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਦੋਸ਼ੀਆਂ ਨੂੰ ਛੇਤੀ ਹੀ ਸਲਾਖਾਂ ਪਿੱਛੇ ਡੱਕਿਆ ਜਾਵੇਗਾ :ਭਗਵੰਤ ਮਾਨ
Follow Us
tv9-punjabi
| Published: 04 Feb 2023 18:10 PM IST
ਜਲੰਧਰ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਦਰਸਾਏ ਮਾਰਗ ਤੇ ਚੱਲਣ ਦੀ ਅਪੀਲ ਕਰਦਿਆਂ ਸਮਾਜ ਵਿੱਚ ਫੈਲੀਆਂ ਵੱਖ-ਵੱਖ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਸੱਦਾ ਦਿੱਤਾ। ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਪਹਿਲਾਂ ਆਪਣੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਪਾਵਨ ਬਾਣੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਵਿਸ਼ਵ ਨੂੰ ਮਨੁੱਖਤਾ ਦਾ ਮਾਰਗ ਦਿਖਾਇਆ। ਭਗਵੰਤ ਮਾਨ ਨੇ ਕਿਹਾ ਕਿ ਇਹ ਬਾਣੀ ਸਮਾਜ ਨੂੰ ਦਰਪੇਸ਼ ਸਮੱਸਿਆਵਾਂ ਤੋਂ ਮੁਕਤੀ ਦਿਵਾਉਣ ਵਿਚ ਅਹਿਮ ਭੂਮਿਕਾ ਅਦਾ ਕਰ ਸਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਦਿਖਾਏ ਰਸਤੇ ਤੇ ਚੱਲਦਿਆਂ ਸੂਬਾ ਸਰਕਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਅਣਥੱਕ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਅਤੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਵੱਲੋਂ ਦਰਸਾਏ ਬਰਾਬਰੀ ਦੇ ਮਾਰਗ ਅਨੁਸਾਰ ਸੂਬਾ ਸਰਕਾਰ ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਪ੍ਰਮੁੱਖ ਤਰਜੀਹ ਦੇ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਸਕੂਲਾਂ ਨੂੰ ਅਤਿ ਆਧੁਨਿਕ ਬੁਨਿਆਦੀ ਢਾਂਚੇ ਅਤੇ ਮਨੁੱਖੀ ਵਸੀਲਿਆਂ ਨਾਲ ਲੈਸ ਕੀਤਾ ਜਾ ਰਿਹਾ ਹੈ ਤਾਂ ਜੋ ਸਮਾਜ ਦੇ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦਿੱਤੀ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਹੀ ਗਰੀਬੀ ਨੂੰ ਦੂਰ ਕੀਤਾ ਜਾ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਧਿਆਨ ਇਸ ਗੱਲ ਨੂੰ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨੌਕਰੀ ਦੀ ਭਾਲ ਕਰਨ ਵਾਲਿਆਂ ਦੀ ਬਜਾਏ ਨੌਕਰੀ ਦੇਣ ਵਾਲੇ ਬਣਨ। ਮੁੱਖ ਮੰਤਰੀ ਨੇ ਇਸ ਪਵਿੱਤਰ ਮੌਕੇ ਤੇ ਲੋਕਾਂ ਨੂੰ ਵਧਾਈ ਦਿੰਦਿਆਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਦਰਸਾਏ ਮਾਰਗ ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਜੀਵਨ ਅਤੇ ਸਿੱਖਿਆਵਾਂ ਮਨੁੱਖਤਾ ਨੂੰ ਬਰਾਬਰਤਾ ਵਾਲੇ ਸਮਾਜ ਵੱਲ ਸੇਧ ਦਿੰਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀਇੱਕ ਮਹਾਨ ਅਧਿਆਤਮਿਕ ਦੂਤ ਅਤੇ ਸਮਾਜ ਦੇ ਗਰੀਬ ਤੇ ਬੇਸਹਾਰਾ ਤਬਕਿਆਂ ਦੇ ਮਸੀਹਾ, ਨੇ ਸਾਨੂੰ ਨੇਕ ਜੀਵਨ ਜਿਊਣ ਦਾ ਉਪਦੇਸ਼ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਮਹਾਨ ਸੰਦੇਸ਼ ਸਦੀਆਂ ਤੋਂ ਸਮੁੱਚੇ ਸਮਾਜ ਲਈ ਗਿਆਨ ਦਾ ਸਰੋਤ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜੀਵਨ ਅਤੇ ਸਿੱਖਿਆਵਾਂ ਸਾਨੂੰ ਹਮੇਸ਼ਾ ਅਜਿਹੇ ਮਾਨਵਤਾ ਭਰਪੂਰ ਸਮਾਜ ਦੀ ਸਿਰਜਣਾ ਕਰਨ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ ਜਿੱਥੇ ਹਰੇਕ ਵਿਅਕਤੀ ਨੂੰ ਉਸ ਦੀ ਜਾਤ, ਨਸਲ, ਧਰਮ ਜਾਂ ਲਿੰਗ ਦੀ ਪਰਵਾਹ ਕੀਤੇ ਬਿਨਾਂ ਬਣਦਾ ਮਾਣ-ਸਨਮਾਨ ਦਿੱਤਾ ਜਾਂਦਾ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਿੱਤਾ ਗਿਆ ਪਿਆਰ, ਦਇਆ ਅਤੇ ਬਰਾਬਰੀ ਦਾ ਸੰਦੇਸ਼ ਆਉਣ ਵਾਲੇ ਸਮੇਂ ਵਿੱਚ ਵੀ ਸਾਨੂੰ ਸਮਰਪਣ ਅਤੇ ਸ਼ਰਧਾ ਨਾਲ ਮਨੁੱਖਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦਾ ਰਹੇਗਾ।

ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ
ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ...
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ...
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO...
ਡਾ. ਸਿੱਧੂ ਦਾ ਬਿਆਨ ਸਵੀਕਾਰਯੋਗ ਨਹੀਂ, ਹੋਵੇਗਾ ਢੁਕਵਾਂ ਐਕਸ਼ਨ, ਅਵਤਾਰ ਹੈਨਰੀ ਨਾਲ ਖਾਸ ਗੱਲਬਾਤ
ਡਾ. ਸਿੱਧੂ ਦਾ ਬਿਆਨ ਸਵੀਕਾਰਯੋਗ ਨਹੀਂ, ਹੋਵੇਗਾ ਢੁਕਵਾਂ ਐਕਸ਼ਨ, ਅਵਤਾਰ ਹੈਨਰੀ ਨਾਲ ਖਾਸ ਗੱਲਬਾਤ...
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ...
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ...
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਗੰਭੀਰ ਇਲਜਾਮ, ਕਰਨਬੀਰ ਬੁਰਜ ਦਾ ਇਨਕਾਰ, ਜਾਣੋ ਕੀ ਹੈ ਪੂਰਾ ਮਾਮਲਾ?
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਗੰਭੀਰ ਇਲਜਾਮ, ਕਰਨਬੀਰ ਬੁਰਜ ਦਾ ਇਨਕਾਰ, ਜਾਣੋ ਕੀ ਹੈ ਪੂਰਾ ਮਾਮਲਾ?...
Indigo Flights Cancelled: ਕਿਵੇਂ ਢਹਿ-ਢੇਰੀ ਹੋਇਆ ਇੰਡੀਗੋ ਦਾ ਪੂਰਾ ਸਿਸਟਮ?
Indigo Flights Cancelled: ਕਿਵੇਂ ਢਹਿ-ਢੇਰੀ ਹੋਇਆ ਇੰਡੀਗੋ ਦਾ ਪੂਰਾ ਸਿਸਟਮ?...
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਬਿਆਨ ਦੇ ਕੀ ਹਨ ਸਿਆਸੀ ਮਾਇਨੇ?
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਬਿਆਨ ਦੇ ਕੀ ਹਨ ਸਿਆਸੀ ਮਾਇਨੇ?...