Amit Shah ਨਾਲ ਜਲਦ ਮਿਲੇਗਾ ਐੱਸਜੀਪੀਸੀ ਦਾ ਵਫਦ, ਸਿੱਖ ਗੁਰਦੁਆਰਾ ਐਕਟ 1925 ‘ਚ ਸੋਧ ਕਰਨ ਦਾ ਮਾਮਲਾ

Published: 

30 Jun 2023 09:02 AM

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਨੁਸਾਰ ਸਿੱਖ ਗੁਰਦੁਆਰਾ ਐਕਟ 1925 ਵਿੱਚ ਪ੍ਰਬੰਧਕ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਕੋਈ ਸੋਧ ਨਹੀਂ ਕੀਤੀ ਜਾ ਸਕਦੀ, ਜਦਕਿ ਪੰਜਾਬ ਸਰਕਾਰ ਨੇ ਵਿਧਾਨਸਭਾ ਵਿੱਚ ਸਿੱਖ ਗੁਰਦੁਆਰਾ ਐਕਟ 1925 ਵਿੱਚ ਸੋਧ ਕਰ ਦਿੱਤੀ ਹੈ।

Amit Shah ਨਾਲ ਜਲਦ ਮਿਲੇਗਾ ਐੱਸਜੀਪੀਸੀ ਦਾ ਵਫਦ, ਸਿੱਖ ਗੁਰਦੁਆਰਾ ਐਕਟ 1925 ਚ ਸੋਧ ਕਰਨ ਦਾ ਮਾਮਲਾ
Follow Us On

ਪੰਜਾਬ ਨਿਊਜ। ਪੰਜਾਬ ਸਰਕਾਰ ਨੇ ਵਿਧਾਨਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਜਿਹੜੀ ਸਿੱਖ ਗੁਰਦੁਆਰਾ ਐਕਟ 1925 ਵਿੱਚ ਸੋਧ ਕੀਤੀ ਹੈ ਉਸਦਾ ਐੱਸਜੀਪੀਸੀ (SGPC) ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਤੇ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦਾ ਇੱਕ ਵਫਤ ਜਲਦ ਹੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ। ਇਸ ਦੇ ਲਈ ਸਮਕਾਲੀ ਜਥੇਬੰਦੀਆਂ ਦੀ ਰਾਏ ਲਈ ਜਾ ਰਹੀ ਹੈ ਅਤੇ ਉਨਾਂ ਨੂੰ ਇਕੱਠਾ ਕੀਤਾ ਜਾ ਰਿਹਾ ਹੈ। ਐਸਜੀਪੀਸੀ ਗ੍ਰਹਿ ਮੰਤਰੀ ਸ਼ਾਹ ਨੂੰ ਮਿਲ ਕੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਪਾਸ ਕੀਤੇ ਸਿੱਖ ਗੁਰਦੁਆਰਾ ਐਕਟ 1925 ਸੋਧ ਬਿੱਲ ਵਿੱਚ ਦਖ਼ਲ ਦੇਣ ਦੀ ਮੰਗ ਕਰੇਗੀ।

ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਪੰਜਾਬ ਸਰਕਾਰ (Punjab Govt) ਨੇ ਸਿੱਖ ਗੁਰਦੁਆਰਾ ਐਕਟ 1925 ਸੋਧ ਐਕਟ ਨੂੰ ਪ੍ਰਵਾਨਗੀ ਦਿੱਤੀ ਸੀ। ਪਰ ਸ਼੍ਰੋਮਣੀ ਕਮੇਟੀ ਨੇ ਇਸ ਦਾ ਵਿਰੋਧ ਦਰਜ ਕਰਵਾਇਆ ਅਤੇ ਇਸ ਨੂੰ ਸਿੱਖ ਗੁਰਦੁਆਰਾ ਐਕਟ 1925 ਦੀ ਉਲੰਘਣਾ ਕਰਾਰ ਦਿੱਤਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਨੁਸਾਰ ਸਿੱਖ ਗੁਰਦੁਆਰਾ ਐਕਟ 1925 ਵਿੱਚ ਪ੍ਰਬੰਧਕ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਕੋਈ ਸੋਧ ਨਹੀਂ ਕੀਤੀ ਜਾ ਸਕਦੀ।

26 ਜੂਨ ਨੂੰ ਬੁਲਾਇਆ ਗਿਆ ਸੀ ਜਨਰਲ ਇਜਲਾਸ

ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਪਾਸ ਕੀਤੇ ਐਕਟ ਵਿਰੁੱਧ ਸ਼੍ਰੋਮਣੀ ਕਮੇਟੀ ਨੇ 26 ਜੂਨ ਨੂੰ ਵਿਸ਼ੇਸ਼ ਜਨਰਲ ਇਜਲਾਸ ਬੁਲਾਇਆ ਗਿਆ ਸੀ। ਇਸ ਵਿੱਚ ਸ਼੍ਰੋਮਣੀ ਕਮੇਟੀ ਨੇ ਪੰਜਾਬ ਅਸੈਂਬਲੀ ਵਿੱਚ ਪਾਸ ਕੀਤੇ ਐਕਟ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ (Banwarilal Purohit) ਨੂੰ ਵੀ ਮਿਲੇ। ਜਿੱਥੇ ਰਾਜਪਾਲ ਪੁਰੋਹਿਤ ਨੇ ਪ੍ਰਧਾਨ ਧਾਮੀ ਨੂੰ ਭਰੋਸਾ ਦਿੱਤਾ ਕਿ ਉਹ ਨਿਯਮਾਂ ਅਨੁਸਾਰ ਕਦਮ ਚੁੱਕਣਗੇ।

UCC ਦਾ ਵੀ ਕੀਤਾ ਵਿਰੋਧ

ਐਡਵੋਕੇਟ ਧਾਮੀ ਨੇ ਵੀ ਯੂਨੀਫਾਰਮ ਸਿਵਲ ਕੋਡ (ਯੂਸੀਸੀ) ਦਾ ਵਿਰੋਧ ਕੀਤਾ ਹੈ। ਐਡਵੋਕੇਟ ਧਾਮੀ ਨੇ ਘੱਟ ਗਿਣਤੀਆਂ ਦੀਆਂ ਪਰੰਪਰਾਵਾਂ, ਸੱਭਿਆਚਾਰ ਅਤੇ ਵਿਲੱਖਣ ਪਛਾਣ ਦੇ ਸੰਭਾਵੀ ਨੁਕਸਾਨ ਬਾਰੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਵਾਨੀ ਜ਼ਾਬਤੇ ਵਿਰੁੱਧ ਸਖ਼ਤ ਸਟੈਂਡ ਲੈਂਦਿਆਂ ਇਸ ਦਾ ਵਿਰੋਧ ਕੀਤਾ ਜਾਵੇਗਾ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version