AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਔਰਤਾਂ ਲਈ ਫਰੀ ਬੱਸ ਸਫ਼ਰ ਦੀ ਸਹੂਲਤ ਪੰਜਾਬ ਰੋਡਵੇਜ਼ ਨੂੰ ਡੋਬਣ ਦਾ ਕੰਮ!

ਦਿਨ ਰਾਤ ਮਿਹਨਤ ਕਰਨ ਦੇ ਬਾਵਜੂਦ ਵੀ ਪੀ, ਆਰ, ਟੀ,ਸੀ ਦੇ ਸਮੂਹ ਵਰਕਰਾਂ ਨੂੰ ਇਸ ਮਹੀਨੇ ਨਹੀਂ ਮਿਲੀ ਤਨਖਾਹ - ਹਰਕੇਸ਼ ਵਿੱਕੀ

ਔਰਤਾਂ ਲਈ ਫਰੀ ਬੱਸ ਸਫ਼ਰ ਦੀ ਸਹੂਲਤ ਪੰਜਾਬ ਰੋਡਵੇਜ਼ ਨੂੰ ਡੋਬਣ ਦਾ ਕੰਮ!
sukhjinder-sahota-faridkot
| Published: 12 Feb 2023 09:15 AM IST
Share
ਪੰਜਾਬ ਰੋਡਵੇਜ਼/ਪਨਬਸ/ਪੀ. ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਦੇ ਸੂਬਾ ਆਗੂਆਂ ਦੀ ਮੀਟਿੰਗ ਸੂਬਾ ਸੀਨੀਅਰ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ ਦੀ ਅਗਵਾਈ ਵਿੱਚ ਹੋਈ। ਹਰਕੇਸ਼ ਕੁਮਾਰ ਵਿੱਕੀ ਨੇ ਕਿਹਾ ਕਿ ਪੰਜਾਬ ਸਰਕਾਰ ਆਪਣਾ ਵੋਟ ਬੈਂਕ ਬਣਾਉਣ ਲਈ ਔਰਤਾਂ ਨੂੰ ਪੀ. ਆਰ. ਟੀ. ਸੀ. ਅਤੇ ਪਨ ਬੱਸ ਦੇ ਵਿੱਚ ਫਰੀ ਸਫ਼ਰ ਸਹੂਲਤ ਦੇ ਰਹੀ ਹੈ ਪਰ ਸਹੀ ਸਮੇਂ ਤੇ ਪੈਸਾ ਰਲੀਜ਼ ਨਹੀਂ ਕੀਤਾ ਜਾ ਰਿਹਾ ਜੇਕਰ ਇਹ ਹਾਲ ਰਿਹਾ ਉਹ ਦਿਨ ਦੂਰ ਨਹੀਂ ਜਦੋਂ ਪੀ. ਆਰ. ਟੀ. ਸੀ. ਅਤੇ ਪੰਨ ਬੱਸ ਦਾ ਭੁੱਠਾ ਗੁਲ ਹੋ ਜਾਵੇਗਾ ਅਤੇ ਇਹਨਾਂ ਦੋਹਾਂ ਵਿਭਾਗਾਂ ਨੂੰ ਤਾਲੇ ਲੱਗ ਜਾਣਗੇ। ਸਰਕਾਰ ਸਰਕਾਰੀ ਵਿਭਾਗਾਂ ਨੂੰ ਖਤਮ ਕਰ ਦੇਣਾ ਚਾਹੁੰਦੀ ਹੈ ਅਤੇ ਪ੍ਰਾਈਵੇਟ ਘਰਾਣਿਆਂ ਨੂੰ ਫਾਇਦਾ ਦੇਣਾ ਚਹੁੰਦੀ ਹੈ । ਪੈਸੇ ਦੀ ਘਾਟ ਕਾਰਨ ਵਰਕਸ਼ਾਪ ਦੇ ਵਿੱਚ ਸਹੀ ਸਮੇਂ ਤੇ ਸਪੇਅਰ ਪਾਰਟ ਨਹੀਂ ਆ ਰਹੇ ਜਿਸ ਕਾਰਨ ਬੱਸਾਂ ਕਈ ਦਿਨਾਂ ਤੱਕ ਖੜੀਆਂ ਰਹਿਦੀਆਂ ਹਨ।

ਪੰਜਾਬ ਰੋਡਵੇਜ਼ ਵੱਲੋਂ ਤਿੱਖਾ ਸੰਘਰਸ਼

ਉਹਨਾਂ ਦੱਸਿਆ ਕਿ ਸਰਕਾਰ ਸਰਕਾਰੀ ਵਿਭਾਗਾਂ ਦੇ ਵੱਲ ਧਿਆਨ ਦੇਵੇ ਤਾਂ ਜ਼ੋ ਪੰਜਾਬ ਦੀ ਨੌਜਵਾਨ ਜ਼ੋ ਵਿਦੇਸ਼ਾਂ ਨੂੰ ਜਾ ਰਹੇ ਹਨ ਉਹਨਾਂ ਨੂੰ ਪੰਜਾਬ ਦੇ ਵਿੱਚ ਹੀ ਪੱਕਾ ਰੁਜ਼ਗਾਰ ਦੇਵੇ। ਪੰਜਾਬ ਸਰਕਾਰ ਦੇ ਟਰਾਂਸਪੋਰਟ ਮੰਤਰੀ ਵਲੋਂ ਜਾਰੀ ਅੰਕੜਿਆਂ ਮੁਤਾਬਿਕ ਪਿਛਲੀ ਸਰਕਾਰ ਨਾਲੋਂ ਟਰਾਂਸਪੋਰਟ ਵਿਭਾਗ ਨੂੰ ਮੁਨਾਫ਼ੇ ਦੇ ਵਿੱਚ ਦੱਸ ਰਹੇ ਨੇ ਪਰ ਸਰਕਾਰ ਵੱਲੋਂ ਸਮੇਂ ਸਿਰ ਪੈਸਾ ਰਲੀਜ਼ ਨਹੀਂ ਕੀਤਾ ਜਾ ਰਿਹਾ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਟਰਾਂਸਪੋਰਟ ਵਿਭਾਗ ਨੂੰ ਪਿੱਛਲੀ ਸਰਕਾਰ ਨਾਲੋਂ 41% ਵਾਧੇ ਦੇ ਵਿੱਚ ਦੱਸ ਰਹੇ ਹਨ ਪਰ ਫਿਰ ਵੀ ਵਰਕਰਾਂ ਨੂੰ ਤਨਖਾਹਾਂ ਸਮੇਂ ਸਿਰ ਨਹੀ ਦਿੱਤੀਆਂ ਜਾ ਰਹੀਆਂ। 1 ਮਾਰਚ 2020 ਤੋਂ ਬਣਦਾ ਬਕਾਇਆ ਅੱਜ ਲਗਭਗ 2 ਸਾਲ ਬੀਤ ਚੁੱਕੇ ਨੇ ਹੁਣ ਤੱਕ ਵਿਭਾਗ ਨੇ ਕੱਚੇ ਮੁਲਾਜ਼ਮਾਂ ਦਾ ਨਹੀਂ ਦਿੱਤਾ ਜਿਸ ਦੀ ਮੰਗ ਵਾਰ-ਵਾਰ ਕਰਨ ਤੇ ਵੀ ਨਹੀਂ ਦਿੱਤਾ ਜਾ ਰਿਹਾ ।

ਵਰਕਰਾਂ ‘ਚ ਭਾਰੀ ਰੋਸ

ਸੂਬਾ ਮੀਤ ਪ੍ਰਧਾਨ ਹਰਪ੍ਰੀਤ ਸੋਢੀ ਨੇ ਕਿਹਾ ਕਿ ਜੇਕਰ ਸਰਕਾਰ ਨੇ ਪੀ.ਆਰ.ਟੀ. ਸੀ. ਮੁਲਾਜਮਾਂ ਦਾ ਬਣਦਾ ਬਕਾਇਆ ਜਲਦੀ ਰਲੀਜ਼ ਨਾ ਕੀਤਾ ਤਾਂ ਪੰਜਾਬ ਰੋਡਵੇਜ਼/ਪਨਬਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ ਯੂਨੀਅਨ ਨੂੰ ਸੰਘਰਸ਼ ਦੇ ਰਾਹ ਤੁਰਨਾ ਪਵੇਗਾ ਕਿਉਂਕਿ ਕੱਚੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਪਹਿਲਾਂ ਹੀ ਬਹੁਤ ਘੱਟ ਹਨ ਜਿਸ ਦੇ ਨਾਲ ਘਰਾਂ ਦੇ ਗੁਜਾਰੇ ਮੁਸ਼ਕਲ ਨਾਲ ਚੱਲ ਰਹੇ ਹਨ। ਅੱਜ ਦੀ ਮਹਿਗਾਈ ਦੇ ਸਮੇਂ ਦੇ ਵਿੱਚ 12/15 ਹਜ਼ਾਰ ਨਾਲ ਘਰ ਨਹੀਂ ਚੱਲ ਸਕਦਾ ਜਿਸ ਦੇ ਕਾਰਨ ਵਰਕਰਾਂ ਦੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

16 ਫਰਵਰੀ ਨੂੰ ਬੱਸ ਸਟੈਂਡ ਹੋ ਸਕਦੇ ਨੇ ਬੰਦ

ਉਹਨਾਂ ਕਿਹਾ ਕਿ ਦੂਜੇ ਪਾਸੇ ਰੈਗੂਲਰ ਮੁਲਾਜ਼ਮ ਅਤੇ ਪੈਨਸ਼ਨਰਾਂ ਨੂੰ ਵੀ ਸਮੇਂ ਸਿਰ ਤਨਖਾਹ ਨਹੀਂ ਮਿਲ ਰਹੀ ਤੇ 20%ਪਿਛਲੀ ਤਨਖਾਹ ਵੀ ਨਹੀਂ ਦਿੱਤੀ ਗਈ। ਜੇਕਰ ਸਰਕਾਰ ਨੇ ਸਮੇਂ ਸਿਰ ਮੁਫ਼ਤ ਸਫ਼ਰ ਦਾ ਪੈਸਾ ਨਾ ਦਿੱਤਾ ਤੇ ਵਰਕਰਾਂ ਦੀਆਂ ਤਨਖਾਹਾਂ ਨਾ ਜਾਰੀ ਕੀਤੀਆਂ ਗਈਆ ਤਾਂ ਆਉਣ ਵਾਲੀ 16 ਫਰਵਰੀ ਨੂੰ ਪੀ.ਆਰ.ਟੀ.ਸੀ. ਦੇ ਬੱਸ ਸਟੈਂਡ 2 ਘੰਟੇ ਮੁਕੰਮਲ ਬੰਦ ਕੀਤੇ ਜਾਣਗੇ । ਉਹਨਾਂ ਕਿਹਾ ਕਿ ਜੇਕਰ ਫਿਰ ਵੀ ਮਸਲਾ ਹੱਲ ਨਾ ਹੋਇਆ ਤਾਂ ਫਿਰ (ਤਨਖਾਹ ਨਹੀਂ ਤਾਂ ਕੰਮ ਨਹੀਂ) ਦੀ ਅਵਾਜ਼ ਬੁਲੰਦ ਕੀਤੀ ਜਾਵੇਗੀ। ਇਸ ਮੌਕੇ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਕੁਲਵੰਤ ਸਿੰਘ ਮਨੇਸ, ਗੁਰਪ੍ਰੀਤ ਸਿੰਘ ਪੰਨੂ, ਰੋਹੀ ਰਾਮ , ਰਮਨਦੀਪ ਸਿੰਘ ਕੈਸ਼ੀਅਰ , ਜਤਿੰਦਰ ਸਿੰਘ ਦੀਦਾਰਗੜ੍ਹ , ਰਣਧੀਰ ਸਿੰਘ ਰਾਣਾ , ਰਣਜੀਤ ਸਿੰਘ ਬਾਵਾ ਆਦਿ ਆਗੂ ਸ਼ਾਮਲ ਹੋਏ ਸਾਰੇ ਆਗੂ ਸਾਹਿਬਾਨਾਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...