Punjab flood: ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜਾ ਅਤੇ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਦੇ ਨਿਰਦੇਸ਼, ਮੁੱਖ ਸਕੱਤਰ ਨੇ ਡੀਸੀਜ਼ ਨਾਲ ਕੀਤੀ ਵੀਡੀਓ ਕਾਨਫਰੰਸਿੰਗ

Updated On: 

18 Jul 2023 07:24 AM

ਇਹ ਆਦੇਸ਼ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸਾਰੇ ਜ਼ਿਲਿਆਂ ਦੇ ਡੀਸੀਜ਼ ਨੂੰ ਦਿੱਤੇ। ਉਹ ਉਹ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਮੌਜੂਦਾ ਸਥਿਤੀ ਅਤੇ ਚੱਲ ਰਹੇ ਬਚਾਅ ਕਾਰਜਾਂ ਦਾ ਜਾਇਜ਼ਾ ਲੈ ਰਹੇ ਸਨ। ਉਨ੍ਹਾਂ ਨੇ ਡੀਸੀਜੀ ਨੂੰ ਨਿਰਦੇਸ਼ ਦਿੱਤੇ ਕਿ ਹੜ੍ਹਾਂ ਚ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ 20 ਜੁਲਾਈ ਅਤੇ ਨੁਕਸਾਨੇ ਗਏ ਘਰਾਂ ਦਾ 24 ਜੁਲਾਈ ਤੱਕ ਮੁਆਵਜਾ ਜਾਰੀ ਕੀਤਾ ਜਾਵੇ।

Punjab flood: ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜਾ ਅਤੇ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਦੇ ਨਿਰਦੇਸ਼, ਮੁੱਖ ਸਕੱਤਰ ਨੇ ਡੀਸੀਜ਼ ਨਾਲ ਕੀਤੀ ਵੀਡੀਓ ਕਾਨਫਰੰਸਿੰਗ
Follow Us On

ਪੰਜਾਬ ਨਿਊਜ। ਪੰਜਾਬ ਦੇ ਮੁੱਖ ਸਕੱਤਰ (Chief Secretary) ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸੂਬੇ ਦੇ ਸਾਰੇ ਡੀਸੀਜ਼ ਨਾਲ ਮੀਟਿੰਗ ਕਰਕੇ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਮੌਜੂਦਾ ਸਥਿਤੀ ਅਤੇ ਚੱਲ ਰਹੇ ਬਚਾਅ ਕਾਰਜਾਂ ਦਾ ਜਾਇਜ਼ਾ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਖਾਸ ਆਦੇਸ਼ ਵੀ ਜਾਰੀ ਕੀਤੇ, ਜਿਸਦੇ ਅਨੂਸਾਰ ਹੜ੍ਹ ਵਿੱਚ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ 20 ਜੁਲਾਈ ਅਤੇ ਜਿਨ੍ਹਾਂ ਲੋਕਾਂ ਦੇ ਘਰਾਂ ਦਾ ਹੜ੍ਹਾਂ ਦੇ ਕਾਰਨ ਨੁਕਸਾਨ ਹੋਇਆ ਹੈ ਉਨ੍ਹਾਂ ਨੂੰ 24 ਜੁਲਾਈ ਤੱਕ ਮੁਆਵਜਾ ਦੇਣ ਦੇ ਹੁਕਮ ਜਾਰੀ ਕੀਤਾ। ਇਸ ਦੇ ਨਾਲ ਹੀ ਮੁੱਖ ਸਕੱਤਰ ਨੇ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

ਦੂਜੇ ਪਾਸੇ ਸੂਬੇ ‘ਚ ਹੜ੍ਹ ਦਾ ਖ਼ਤਰਾ ਬਰਕਰਾਰ ਹੈ, ਕਿਉਂਕਿ ਮੌਸਮ ਵਿਭਾਗ (Department of Meteorology) ਨੇ ਮੰਗਲਵਾਰ ਨੂੰ ਵੀ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਬੁੱਧਵਾਰ ਨੂੰ ਛੱਡ ਕੇ 20 ਅਤੇ 21 ਜੁਲਾਈ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਇਸ ਮੁਤਾਬਕ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਮੀਟਿੰਗ ਦੌਰਾਨ ਅਧਿਕਾਰੀਆਂ ਨੇ ਦੱਸਿਆ ਕਿ ਮਾਨਸਾ ਅਤੇ ਸੰਗਰੂਰ ਵਿੱਚ ਐਨਡੀਆਰਐਫ ਦੀਆਂ ਟੀਮਾਂ ਤਾਇਨਾਤ ਹਨ। ਸੂਬੇ ਦੇ 18 ਜ਼ਿਲ੍ਹਿਆਂ ਦੇ 1422 ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਕੁੱਲ 168 ਰਾਹਤ ਕੈਂਪ ਸਥਾਪਤ ਕੀਤੇ ਗਏ ਹਨ। ਸੂਬੇ ‘ਚ ਹੁਣ ਤੱਕ 26250 ਲੋਕਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ।

62.70 ਕਰੋੜ ਰੁਪਏ ਦੇ ਫੰਡ ਕੀਤੇ ਜਾਰੀ

ਪੰਜਾਬ ਸਰਕਾਰ (Punjab Govt) ਨੇ ਵੱਖ-ਵੱਖ ਜ਼ਿਲ੍ਹਿਆਂ ਨੂੰ 62.70 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਹਨ। ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਹਮ ਸ਼ੰਕਰ ਜਿੰਪ ਨੇ ਦੱਸਿਆ ਕਿ ਇਹ ਰਾਸ਼ੀ ਜਲ ਸਪਲਾਈ ਸਕੀਮਾਂ ਦੀ ਮੁਰੰਮਤ, ਹੜ੍ਹਾਂ ਕਾਰਨ ਪ੍ਰਭਾਵਿਤ ਸੜਕਾਂ ਅਤੇ ਪੁਲਾਂ ਦੀ ਮੁਰੰਮਤ, ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ, ਪੀਣ ਵਾਲੇ ਪਾਣੀ ਦੀ ਵਿਵਸਥਾ, ਅਵਾਰਾ ਪਸ਼ੂਆਂ ਨੂੰ ਸੰਭਾਲਣ ਲਈ ਵਰਤੀ ਜਾਵੇਗੀ। ਅਤੇ ਉਨ੍ਹਾਂ ਦੇ ਚਾਰੇ ਦਾ ਪ੍ਰਬੰਧ ਕਰਨ ਲਈ ਦਿੱਤਾ ਗਿਆ।

ਹੜ੍ਹ ਪ੍ਰਭਾਵਿਤ ਸਕੂਲਾਂ ਲਈ 27.77 ਕਰੋੜ ਰੁਪਏ ਜਾਰੀ

ਮੁੱਖ ਸਕੱਤਰ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਆਪਦਾ ਫੰਡ ਵਿੱਚੋਂ 10 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਪੀਣ ਵਾਲੇ ਪਾਣੀ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾਵੇ ਅਤੇ ਅਧਿਕਾਰੀਆਂ ਨੂੰ ਇਸ ਸਬੰਧੀ ਦੋ ਦਿਨਾਂ ਦੇ ਅੰਦਰ ਸਰਟੀਫਿਕੇਟ ਦੇਣਾ ਚਾਹੀਦਾ ਹੈ ਕਿ ਕਿਤੇ ਵੀ ਪਾਣੀ ਦੀ ਪਾਈਪ ਲਾਈਨ ਵਿੱਚ ਕੋਈ ਕਮੀ ਨਹੀਂ ਹੈ ਅਤੇ ਪੀਣ ਵਾਲਾ ਪਾਣੀ ਪੂਰੀ ਤਰ੍ਹਾਂ ਸਾਫ਼ ਹੈ। ਇਸ ਦੇ ਨਾਲ ਹੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਸਕੂਲਾਂ ਲਈ 27.77 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਹਰੇਕ ਸਕੂਲ ਨੂੰ ਲੋੜ ਅਨੁਸਾਰ 5 ਤੋਂ 30 ਹਜ਼ਾਰ ਰੁਪਏ ਤੱਕ ਦੀ ਰਾਸ਼ੀ ਜਾਰੀ ਕੀਤੀ ਜਾਵੇਗੀ। ਕਲੋਰੀਨ ਦਵਾਈਆਂ ਲਈ ਸਿਹਤ ਵਿਭਾਗ ਨੂੰ 50 ਲੱਖ ਰੁਪਏ ਜਦਕਿ ਪਸ਼ੂ ਪਾਲਣ ਵਿਭਾਗ ਵੱਲੋਂ ਜ਼ਿਲ੍ਹਿਆਂ ਨੂੰ 40 ਲੱਖ ਰੁਪਏ ਜਾਰੀ ਕੀਤੇ ਗਏ ਹਨ। ਸਰਦੂਲਗੜ੍ਹ ਦੇ ਪਿੰਡ ਝੰਡਾ ਖੁਰਦ ਅਤੇ ਰੁੜਕੀ ਵਿਚਕਾਰ ਘੱਗਰ ਦਰਿਆ ਵਿੱਚ 50 ਫੁੱਟ ਪਾੜ ਪੈਣ ਕਾਰਨ ਕਈ ਪਿੰਡਾਂ ਦੀ 1500 ਏਕੜ ਫਸਲ ਪਾਣੀ ਵਿੱਚ ਡੁੱਬ ਗਈ। ਪਿੰਡ ਚਹਿਲਾਵਾਲੀ ਅਤੇ ਝੁਨੀਰ ਦੇ ਲੋਕਾਂ ਵੱਲੋਂ ਹੜ੍ਹ ਦੇ ਪਾਣੀ ਨੂੰ ਕੱਢਣ ਲਈ ਇੱਟਾਂ ਅਤੇ ਪੱਥਰ ਵੀ ਵਰਤੇ ਗਏ। ਪੁਲਿਸ ਨੇ ਦਖ਼ਲ ਦੇ ਕੇ ਮਾਮਲਾ ਸ਼ਾਂਤ ਕਰਵਾਇਆ।

ਨੀਵੇਂ ਇਲਾਕਿਆਂ ‘ਚ ਹੜ੍ਹ ਦਾ ਖਤਰਾ ਬਰਕਰਾਰ

ਪੌਂਗ ਡੈਮ ਤੋਂ ਸ਼ਾਹ ਨਹਿਰ ਬੈਰਾਜ ਲਈ 13898 ਕਿਊਸਿਕ ਪਾਣੀ ਛੱਡਿਆ ਗਿਆ। ਇਸ ਦੇ ਨਾਲ ਹੀ ਸ਼ਾਹ ਨਹਿਰ ਬੈਰਾਜ ਤੋਂ 17948 ਕਿਊਸਿਕ ਪਾਣੀ ਬਿਆਸ ਦਰਿਆ ਵਿੱਚ ਛੱਡਣਾ ਪਿਆ। ਇਸ ਕਾਰਨ ਨੀਵੇਂ ਇਲਾਕਿਆਂ ਵਿੱਚ ਹੜ੍ਹ ਦਾ ਖਤਰਾ ਬਣਿਆ ਹੋਇਆ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ