Punjab ‘ਚ ਵੱਧ ਰਿਹਾ ਗਰਮੀ ਦਾ ਕਹਿਰ, ਇੱਕ ਹਫਤੇ ‘ਚ 35 ਤੋਂ 45 ਡਿਗਰੀ ਪਾਰ ਹੋਵੇਗਾ ਤਾਪਮਾਨ
ਸੂਬੇ ਵਿੱਚ ਮੁੜ ਗਰਮੀ ਵੱਟ ਕੱਢੇਗੀ। ਅਗਲੇ ਵੀਰਵਾਰ ਤੱਕ ਪੰਜਾਬ ਦਾ ਤਾਪਮਾਨ 40 ਡਿਗਰੀ ਨੂੰ ਪਾਰ ਕਰ ਜਾਵੇਗਾ। ਇੰਨਾ ਹੀ ਨਹੀਂ ਅਗਲੇ ਐਤਵਾਰ ਤੱਕ ਕਈ ਸ਼ਹਿਰਾਂ ਦਾ ਤਾਪਮਾਨ 45 ਡਿਗਰੀ ਤੋਂ ਵੱਧ ਦਰਜ ਕੀਤਾ ਜਾਵੇਗਾ।
ਪੰਜਾਬ ਵਿੱਚ ਗਰਮੀ ਦਾ ਕਹਿਰ
ਜ਼ਿਆਦਾ ਤਾਪਮਾਨ ਕਰੇਗਾ ਸਿਹਤ ਨੂੰ ਪ੍ਰਭਾਵਿਤ
ਇੱਕ ਹਫ਼ਤੇ ਵਿੱਚ ਤਾਪਮਾਨ ਵਿੱਚ ਇੰਨਾ ਜ਼ਿਆਦਾ ਬਦਲਾਅ ਸਿਹਤ ਨੂੰ ਪ੍ਰਭਾਵਿਤ ਕਰ ਸਕਦਾ ਹੈ। ਸਿਹਤ ਵਿਭਾਗ ਨੇ ਇਸ ਦੌਰਾਨ ਗਰਮੀ ਅਤੇ ਸਿੱਧੀ ਧੁੱਪ ਤੋਂ ਆਪਣੇ ਆਪ ਨੂੰ ਬਚਾਉਣ ਦੇ ਨਿਰਦੇਸ਼ ਵੀ ਦਿੱਤੇ ਹਨ। ਫਿਲਹਾਲ ਮੌਸਮ ਵਿਭਾਗ ਨੇ ਸ਼ੁੱਕਰਵਾਰ ਤੱਕ ਕਿਸੇ ਤਰ੍ਹਾਂ ਦੀ ਹੀਟ-ਵੇਵ (ਲੂ) ਦੀ ਚਿਤਾਵਨੀ ਨਹੀਂ ਦਿੱਤੀ ਹੈ।ਇੱਕ ਦਿਨ ਬਰਸਾਤ ਦੇ ਵੀ ਅਸਾਰ
ਆਉਣ ਵਾਲੇ ਦਿਨਾਂ ਵਿੱਚ ਗਰਮੀ ਦੇ ਲਗਾਤਾਰ ਵਧਣ ਦੇ ਆਸਾਰ ਹਨ ਪਰ ਇਸ ਦੌਰਾਨ ਇੱਕ ਦਿਨ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦੇ ਕੁੱਝ ਹਿੱਸਿਆਂ ‘ਚ ਵੀਰਵਾਰ ਅਤੇ ਕੁੱਝ ਹਿੱਸਿਆਂ ‘ਚ ਐਤਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਪਰ ਇਸ ਦੇ ਮੌਕੇ ਬਹੁਤ ਘੱਟ ਹਨ। ਇਸ ਦੇ ਨਾਲ ਹੀ ਇਸ ਬਾਰਿਸ਼ ਨਾਲ ਤਾਪਮਾਨ ‘ਚ ਵੀ ਜ਼ਿਆਦਾ ਫਰਕ ਨਹੀਂ ਪਵੇਗਾ।ਜਾਣੋ ਸ਼ਹਿਰਾਂ ਦਾ ਤਾਪਮਾਨ
ਪਿਛਲੇ ਦਿਨੀਂ ਹੋਈ ਬਾਰਿਸ਼ ਤੋਂ ਬਾਅਦ ਦਿਨ ਅਤੇ ਰਾਤ ਦੇ ਤਾਪਮਾਨ ‘ਚ ਜ਼ਿਆਦਾ ਵਾਧਾ ਨਹੀਂ ਹੋਇਆ ਹੈ। ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਘੱਟੋ-ਘੱਟ ਤਾਪਮਾਨ 25 ਤੋਂ 28 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ, ਜਦਕਿ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ। ਅੰਮ੍ਰਿਤਸਰ (Amritsar) ਸਵੇਰ ਦਾ ਘੱਟੋ-ਘੱਟ ਤਾਪਮਾਨ 23.8 ਡਿਗਰੀ ਦਰਜ ਕੀਤਾ ਗਿਆ। ਜੋ ਕਿ ਆਮ ਨਾਲੋਂ 4 ਡਿਗਰੀ ਵੱਧ ਸੀ। ਇਹ ਪਿਛਲੇ ਦਿਨ ਨਾਲੋਂ 2.2 ਡਿਗਰੀ ਵੱਧ ਹੈ। ਅੱਜ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ। ਜਲੰਧਰ- ਸਵੇਰੇ ਘੱਟੋ-ਘੱਟ ਤਾਪਮਾਨ 23 ਡਿਗਰੀ ਦੇ ਆਸ-ਪਾਸ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੱਜ ਦਾ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਤੱਕ ਪਹੁੰਚ ਸਕਦਾ ਹੈ। ਲੁਧਿਆਣਾ- ਇੱਥੇ ਘੱਟੋ-ਘੱਟ ਤਾਪਮਾਨ 24.4 ਡਿਗਰੀ ਦਰਜ ਕੀਤਾ ਗਿਆ। ਇਹ ਪਿਛਲੇ ਦਿਨ ਨਾਲੋਂ 2.4 ਡਿਗਰੀ ਵੱਧ ਹੈ, ਪਰ ਅਜੇ ਵੀ ਤਾਪਮਾਨ ਆਮ ਨਾਲੋਂ 2 ਡਿਗਰੀ ਘੱਟ ਹੈ। ਅੱਜ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ। ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ
Follow Us
