ਪੰਜਾਬ ਸਰਕਾਰ ਨੇ ਦਿੱਤੀ ਇੰਟਰਨੈਟ ਵਿਚ ਰਾਹਤ, ਪਰ ਹਾਲੇ ਵੀ ਕੁੱਝ ਜਿਲ੍ਹਿਆਂ ‘ਚ ਬੰਦ ਰਹਿਣਗੀਆਂ ਸੇਵਾਵਾਂ
Some relief with the internet: ਸੂਬਾ ਸਰਕਾਰ ਨੇ ਇੰਟਰਨੈੱਟ ਨੂੰ ਲੈ ਕੇ ਕੁੱਝ ਰਾਹਤ ਦਿੱਤੀ ਹੈ ਪਰ ਹਾਲੇ ਵੀ ਤਾਰਾਤਾਰਨ, ਫਿਰੋਜ਼ਪੁਰ, ਮੋਗਾ, ਸੰਗਰੂਰ, ਅਜਨਾਲਾ ਅਤੇ ਮੋਹਾਲੀ 'ਚ 23 ਮਾਰਚ ਤੱਕ ਇੰਟਰਨੈੱਟ ਸੇਵਾ ਬੰਦ ਰਹਿਣਗੀਆਂ।
ਸਰਕਾਰ ਨੇ ਦਿੱਤੀ ਰਾਹਤ ਪਰ ਹਾਲੇ ਕੁੱਝ ਜਿਲ੍ਹਿਆਂ ਵਿੱਚ ਬੰਦ ਰਹੇਗਾ ਇੰਟਰਨੈੱਟ ।
ਜਲੰਧਰ –ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ (Amritpal Singh) ਤੇ ਹੋ ਰਹੀ ਕਾਰਵਾਈ ਦੇ ਕਾਰਨ ਪੰਜਾਬ ਸਰਕਾਰ ਨੇ ਸੂਬੇ ਵਿੱਚ ਇੰਟਰਨੈਟ (Internet) ਸੇਵਾਵਾਂ ਬੰਦ ਕਰ ਦਿੱਤੀਆਂ ਸਨ ਪਰ ਹੁਣ ਸਰਕਾਰ ਨੇ ਸੂਬਾ ਵਾਸੀਆਂ ਨੂੰ ਕੁੱਝ ਰਾਹਤ ਦਿੱਤੀ ਤੇ ਇੰਟਰਨੈੱਟ ਤੇ ਲੱਗੀ ਪਾਬੰਦੀ ਹਟਾ ਦਿੱਤੀ ਹੈ। ਪਰ ਤਰਨਤਾਰਨ, ਫਿਰੋਜ਼ਪੁਰ, ਮੋਗਾ, ਸੰਗਰੂਰ, ਅਜਨਾਲਾ ਅਤੇ ਮੋਹਾਲੀ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ‘ਚ 23 ਮਾਰਚ ਤੱਕ ਇੰਟਰਨੈੱਟ ਸੇਵਾ ਬੰਦ ਰਹਿਣਗੀਆਂ।


