ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Sukhbir Badal: ਬੇਕਸੂਰ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾ ਕਰੇ ਸਰਕਾਰ: ਸੁਖਬੀਰ ਬਾਦਲ

Akali Dal: ਅਕਾਲੀ ਦਲ ਦੇ ਪ੍ਰਧਾਨ ਨੇ ਚੇਤਾਵਨੀ ਦਿੱਤੀ ਕਿ ਸਿਰਫ ਫਿਰਕਾਪ੍ਰਸਤੀ ਨੂੰ ਉਤਸ਼ਾਹਿਤ ਕਰਨ ਤੇ ਚੋਣ ਲਾਹੇ ਵਾਸਤੇ ਸਭ ਤੋਂ ਦੇਸ਼ਭਗਤ ਸਿੱਖ ਕੌਮ ਨੂੰ ਬਦਨਾਮ ਕਰਨ ਵਾਸਤੇ ਖਤਰਨਾਕ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ, ਜਿਸਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Sukhbir Badal: ਬੇਕਸੂਰ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾ ਕਰੇ ਸਰਕਾਰ: ਸੁਖਬੀਰ ਬਾਦਲ
Follow Us
tv9-punjabi
| Updated On: 21 Mar 2023 11:05 AM IST
ਚੰਡੀਗੜ੍ਹ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਅੱਜ ਪੰਜਾਬ ਵਿਚ ਕਠਪੁਤਲੀ ਆਪ ਸਰਕਾਰ ਵੱਲੋਂ ਅਣਐਲਾਨੀ ਐਮਰਜੰਸੀ ਲਾਉਣ ਤੇ ਦਮਨਕਾਰੀ ਨੀਤੀਆਂ ਵਾਲੇ ਕਦਮ ਚੁੱਕ ਕੇ ਦਹਿਸ਼ਤ ਫੈਲਾਉਣ ਦੀ ਜ਼ੋਰਦਾਰ ਨਿਖੇਧੀ ਕੀਤੀ। ਅਕਾਲੀ ਦਲ ਦੇ ਪ੍ਰਧਾਨ ਨੇ ਚੇਤਾਵਨੀ ਦਿੱਤੀ ਕਿ ਸਿਰਫ ਫਿਰਕਾਪ੍ਰਸਤੀ ਨੂੰ ਉਤਸ਼ਾਹਿਤ ਕਰਨ ਤੇ ਚੋਣ ਲਾਹੇ ਵਾਸਤੇ ਸਭ ਤੋਂ ਦੇਸ਼ਭਗਤ ਸਿੱਖ ਕੌਮ ਨੂੰ ਬਦਨਾਮ ਕਰਨ ਵਾਸਤੇ ਖਤਰਨਾਕ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਬੀਤੇ ਸਮੇਂ ਵਿਚ ਇਹੀ ਸਾਜ਼ਿਸ਼ਾਂ ਕਾਂਗਰਸ ਰਚਦੀ ਤੇ ਲਾਗੂ ਕਰਦੀ ਰਹੀ ਹੈ ਤੇ ਹੁਣ ਮੌਜੂਦਾ ਸਰਕਾਰ ਉਸਦੇ ਨਕਸ਼ੇ ਕਦਮ ਤੇ ਤੁਰਦਿਆਂ ਪੰਜਾਬ ਨੂੰ ਅੱਗ ਦੀ ਭੱਠੀ ਵਿਚ ਝੋਕ ਰਹੀ ਹੈ।

ਅਕਾਲੀ ਸਰਕਾਰ ਨੇ ਲਿਆਂਦਾ ਸੀ ਤਰੱਕੀ ਦਾ ਯੁੱਗ-ਸੁਖਬੀਰ

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਨੂੰ ਦਮਨਕਾਰੀ ਨੀਤੀਆਂ ਤੇ ਦਹਿਸ਼ਤ ਦੇ ਮਾਹੌਲ ਵਿਚੋਂ ਕੱਢ ਕੇ ਸ਼ਾਂਤੀ ਤੇ ਤਰੱਕੀ ਦੇ ਯੁੱਗ ਵਿਚ ਲਿਆਂਦਾ ਸੀ। ਉਹਨਾਂ ਕਿਹਾ ਕਿ ਸਰਕਾਰਾਂ ਨੇ ਸੂਬੇ ਨੂੰ ਮੁੜ ਤੋਂ 1980ਵਿਆਂ ਦੇਦੌਰ ਦੀ ਅਸੁਰੱਖਿਆ, ਦਮਨਕਾਰੀ ਨੀਤੀਆਂ ਤੇ ਤ੍ਰਾਸਦੀ ਦੇ ਦੌਰ ਵੱਲ ਧੱਕਣਾ ਸ਼ੁਰੂ ਕਰ ਦਿੱਤਾ ਹੈ।

ਦੇਸ਼ ਭਗਤ ਹੈ ਸਿੱਖ ਕੌਮ-ਸੁਖਬੀਰ ਬਾਦਲ

ਅਕਾਲੀ ਦਲ (Akali Dal) ਦੇ ਪ੍ਰਧਾਨ ਨੇ ਕਿਹਾ ਕਿ ਸਿੱਖ ਕੌਮ ਦੇਸ਼ ਦੀ ਸਭ ਤੋਂ ਵੱਧ ਦੇਸ਼ਭਗਤ ਕੌਮ ਹੈ ਜਿਸਦੇ ਲੋਕਾਂ ਨੇ ਦੇਸ਼ ਦੀ ਆਜ਼ਾਦੀ ਵਾਸਤੇ ਤੇ ਭਾਰਤ ਦੀ ਏਕਤਾ ਤੇ ਅਖੰਡਤਾ ਵਾਸਤੇ ਸਭ ਤੋਂ ਵੱਡਾ ਯੋਗਦਾਨ ਪਾਇਆ ਹੈ ਤੇ ਜੇਕਰ ਦੇਸ਼ ਨੂੰ ਲੋੜ ਪਈ ਤਾਂ ਫਿਰ ਵੀ ਯੋਗਦਾਨ ਪਾਉਣ ਵਾਸਤੇ ਤਿਆਰ ਹੈ। ਉਹਨਾਂ ਕਿਹਾ ਕਿ ਇਹ ਸਾਡਾ ਮੁਲਕ ਹੈ ਤੇ ਸਿੱਖਾਂ ਨੂੰ ਦੇਸ਼ਭਗਤੀ ਦੇ ਮਾਮਲੇ ਵਿਚ ਕਿਸੇ ਤੋਂ ਸਰਟੀਫਿਕੇਟ ਦੀ ਲੋੜ ਨਹੀਂ ਹੈ।

ਅਸੀਂ ਹਮੇਸ਼ਾ ਸਰਬਤ ਦਾ ਭਲਾ ਮੰਗਿਆ ਹੈ-ਬਾਦਲ

ਪਾਰਟੀ ਦੇ ਸੀਨੀਅਰ ਆਗੂਆਂ ਦੀ ਐਮਰਜੰਸੀ ਮੀਟਿੰਗ ਤੋਂ ਬਾਅਦ ਪਾਰਟੀ ਪ੍ਰਧਾਨ ਨੇ ਇਹ ਬਿਆਨ ਜਾਰੀ ਕੀਤਾ। ਉਹਨਾਂ ਪੰਜਾਬ ਦੇ ਲੋਕਾਂ ਨੂੰ ਭਰੋਸਾ ਦੁਆਇਆ ਕਿ ਸ਼੍ਰੋਮਣੀ ਅਕਾਲੀ ਦਲ ਉਹਨਾਂ ਸਾਰੀਆਂ ਤਾਕਤਾਂ ਨਾਲ ਲੜੇਗਾ ਜੋ ਇਥੇ ਸ਼ਾਂਤੀ ਤੇ ਸਦਭਾਵਨਾ ਭੰਗ ਕਰਨਗੀਆਂ। ਉਹਨਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਸ਼ਾਂਤੀ ਤੇ ਸਰਬੱਤ ਦੇ ਭਲੇ ਦੇ ਹੱਕਾਂ ਦਾ ਮੁਦੱਈ ਤੇ ਗਰੰਟਰ ਰਿਹਾ ਹੈ।

ਅੰਮ੍ਰਿਤਧਾਰੀ ਸਿੱਖਾਂ ਦੀ ਗ੍ਰਿਫਤਾਰੀ ਦੀ ਕੀਤੀ ਨਿਖੇਧੀ

ਆਪ ਸਰਕਾਰ ਤੇ ਵਰ੍ਹਦਿਆਂ ਸਰਦਾਰ ਬਾਦਲ ਨੇ ਬੇਕਸੂਰ ਸਿੱਖ ਨੌਜਵਾਨਾਂ ਖਾਸ ਤੌਰ ਤੇ ਅੰਮ੍ਰਿਤਧਾਰੀ ਨੋਜਵਾਨਾਂ ਖਿਲਾਫ ਸਿਰਫ ਸ਼ੱਕ ਦੇ ਆਧਾਰ ਤੇ ਗੈਰ ਸੰਵਿਧਾਨਕ ਤਰੀਕੇ ਵਰਤਣ ਤੇ ਉਹਨਾਂ ਦੀ ਅੰਨ੍ਹੇਵਾਹ ਗ੍ਰਿਫਤਾਰੀ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ। ਉਹਨਾਂ ਮੰਗ ਕੀਤੀ ਕਿ ਚਲ ਰਹੇ ਦੌਰ ਵਿਚ ਗ੍ਰਿਫਤਾਰ ਕੀਤੇ ਸਾਰੇ ਬੇਕਸੂਰ ਸਿੱਖ ਨੌਜਵਾਨ ਤੁਰੰਤ ਰਿਹਾਅ ਕੀਤੇ ਜਾਣ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ
ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ...
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!...
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ...
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ......
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ...
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ...
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ...
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼...