Sukhbir Badal: ਬੇਕਸੂਰ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾ ਕਰੇ ਸਰਕਾਰ: ਸੁਖਬੀਰ ਬਾਦਲ
Akali Dal: ਅਕਾਲੀ ਦਲ ਦੇ ਪ੍ਰਧਾਨ ਨੇ ਚੇਤਾਵਨੀ ਦਿੱਤੀ ਕਿ ਸਿਰਫ ਫਿਰਕਾਪ੍ਰਸਤੀ ਨੂੰ ਉਤਸ਼ਾਹਿਤ ਕਰਨ ਤੇ ਚੋਣ ਲਾਹੇ ਵਾਸਤੇ ਸਭ ਤੋਂ ਦੇਸ਼ਭਗਤ ਸਿੱਖ ਕੌਮ ਨੂੰ ਬਦਨਾਮ ਕਰਨ ਵਾਸਤੇ ਖਤਰਨਾਕ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ, ਜਿਸਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਅਕਾਲੀ ਸਰਕਾਰ ਨੇ ਲਿਆਂਦਾ ਸੀ ਤਰੱਕੀ ਦਾ ਯੁੱਗ-ਸੁਖਬੀਰ
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਨੂੰ ਦਮਨਕਾਰੀ ਨੀਤੀਆਂ ਤੇ ਦਹਿਸ਼ਤ ਦੇ ਮਾਹੌਲ ਵਿਚੋਂ ਕੱਢ ਕੇ ਸ਼ਾਂਤੀ ਤੇ ਤਰੱਕੀ ਦੇ ਯੁੱਗ ਵਿਚ ਲਿਆਂਦਾ ਸੀ। ਉਹਨਾਂ ਕਿਹਾ ਕਿ ਸਰਕਾਰਾਂ ਨੇ ਸੂਬੇ ਨੂੰ ਮੁੜ ਤੋਂ 1980ਵਿਆਂ ਦੇਦੌਰ ਦੀ ਅਸੁਰੱਖਿਆ, ਦਮਨਕਾਰੀ ਨੀਤੀਆਂ ਤੇ ਤ੍ਰਾਸਦੀ ਦੇ ਦੌਰ ਵੱਲ ਧੱਕਣਾ ਸ਼ੁਰੂ ਕਰ ਦਿੱਤਾ ਹੈ।ਦੇਸ਼ ਭਗਤ ਹੈ ਸਿੱਖ ਕੌਮ-ਸੁਖਬੀਰ ਬਾਦਲ
ਅਕਾਲੀ ਦਲ (Akali Dal) ਦੇ ਪ੍ਰਧਾਨ ਨੇ ਕਿਹਾ ਕਿ ਸਿੱਖ ਕੌਮ ਦੇਸ਼ ਦੀ ਸਭ ਤੋਂ ਵੱਧ ਦੇਸ਼ਭਗਤ ਕੌਮ ਹੈ ਜਿਸਦੇ ਲੋਕਾਂ ਨੇ ਦੇਸ਼ ਦੀ ਆਜ਼ਾਦੀ ਵਾਸਤੇ ਤੇ ਭਾਰਤ ਦੀ ਏਕਤਾ ਤੇ ਅਖੰਡਤਾ ਵਾਸਤੇ ਸਭ ਤੋਂ ਵੱਡਾ ਯੋਗਦਾਨ ਪਾਇਆ ਹੈ ਤੇ ਜੇਕਰ ਦੇਸ਼ ਨੂੰ ਲੋੜ ਪਈ ਤਾਂ ਫਿਰ ਵੀ ਯੋਗਦਾਨ ਪਾਉਣ ਵਾਸਤੇ ਤਿਆਰ ਹੈ। ਉਹਨਾਂ ਕਿਹਾ ਕਿ ਇਹ ਸਾਡਾ ਮੁਲਕ ਹੈ ਤੇ ਸਿੱਖਾਂ ਨੂੰ ਦੇਸ਼ਭਗਤੀ ਦੇ ਮਾਮਲੇ ਵਿਚ ਕਿਸੇ ਤੋਂ ਸਰਟੀਫਿਕੇਟ ਦੀ ਲੋੜ ਨਹੀਂ ਹੈ।ਅਸੀਂ ਹਮੇਸ਼ਾ ਸਰਬਤ ਦਾ ਭਲਾ ਮੰਗਿਆ ਹੈ-ਬਾਦਲ
ਪਾਰਟੀ ਦੇ ਸੀਨੀਅਰ ਆਗੂਆਂ ਦੀ ਐਮਰਜੰਸੀ ਮੀਟਿੰਗ ਤੋਂ ਬਾਅਦ ਪਾਰਟੀ ਪ੍ਰਧਾਨ ਨੇ ਇਹ ਬਿਆਨ ਜਾਰੀ ਕੀਤਾ। ਉਹਨਾਂ ਪੰਜਾਬ ਦੇ ਲੋਕਾਂ ਨੂੰ ਭਰੋਸਾ ਦੁਆਇਆ ਕਿ ਸ਼੍ਰੋਮਣੀ ਅਕਾਲੀ ਦਲ ਉਹਨਾਂ ਸਾਰੀਆਂ ਤਾਕਤਾਂ ਨਾਲ ਲੜੇਗਾ ਜੋ ਇਥੇ ਸ਼ਾਂਤੀ ਤੇ ਸਦਭਾਵਨਾ ਭੰਗ ਕਰਨਗੀਆਂ। ਉਹਨਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਸ਼ਾਂਤੀ ਤੇ ਸਰਬੱਤ ਦੇ ਭਲੇ ਦੇ ਹੱਕਾਂ ਦਾ ਮੁਦੱਈ ਤੇ ਗਰੰਟਰ ਰਿਹਾ ਹੈ।ਅੰਮ੍ਰਿਤਧਾਰੀ ਸਿੱਖਾਂ ਦੀ ਗ੍ਰਿਫਤਾਰੀ ਦੀ ਕੀਤੀ ਨਿਖੇਧੀ
ਆਪ ਸਰਕਾਰ ਤੇ ਵਰ੍ਹਦਿਆਂ ਸਰਦਾਰ ਬਾਦਲ ਨੇ ਬੇਕਸੂਰ ਸਿੱਖ ਨੌਜਵਾਨਾਂ ਖਾਸ ਤੌਰ ਤੇ ਅੰਮ੍ਰਿਤਧਾਰੀ ਨੋਜਵਾਨਾਂ ਖਿਲਾਫ ਸਿਰਫ ਸ਼ੱਕ ਦੇ ਆਧਾਰ ਤੇ ਗੈਰ ਸੰਵਿਧਾਨਕ ਤਰੀਕੇ ਵਰਤਣ ਤੇ ਉਹਨਾਂ ਦੀ ਅੰਨ੍ਹੇਵਾਹ ਗ੍ਰਿਫਤਾਰੀ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ। ਉਹਨਾਂ ਮੰਗ ਕੀਤੀ ਕਿ ਚਲ ਰਹੇ ਦੌਰ ਵਿਚ ਗ੍ਰਿਫਤਾਰ ਕੀਤੇ ਸਾਰੇ ਬੇਕਸੂਰ ਸਿੱਖ ਨੌਜਵਾਨ ਤੁਰੰਤ ਰਿਹਾਅ ਕੀਤੇ ਜਾਣ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ
Follow Us
