ਪੰਜਾਬ ਦੇ ਗਵਰਨਰ Border Area ਦਾ ਕਰਨਗੇ ਦੌਲਾ, ਸੁਰੱਖਿਆ ਅਤੇ ਮਾਈਨਿੰਗ ਗਤੀਵਿਧੀਆਂ ਦੀ ਕਰਨਗੇ ਜਾਂਚ Punjabi news - TV9 Punjabi

ਪੰਜਾਬ ਦੇ ਗਵਰਨਰ Border Area ਦਾ ਕਰਨਗੇ ਦੌਰਾ, ਸੁਰੱਖਿਆ ਅਤੇ ਮਾਈਨਿੰਗ ਗਤੀਵਿਧੀਆਂ ਦੀ ਕਰਨਗੇ ਜਾਂਚ

Published: 

16 May 2023 10:17 AM

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਇੱਕ ਵਾਰ ਫਿਰ ਪੰਜਾਬ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕਰਨਗੇ। ਇਸ ਸਬੰਧੀ ਗਵਰਨਰ ਹਾਊਸ ਤੋਂ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਅਤੇ ਡੀਜੀਪੀ ਗੌਰਵ ਯਾਦਵ ਨੂੰ ਪੱਤਰ ਲਿਖਿਆ ਗਿਆ ਹੈ। ਰਾਜਪਾਲ ਦਾ ਦੌਰਾ 7-8 ਜੂਨ ਨੂੰ ਹੋਵੇਗਾ।

ਪੰਜਾਬ ਦੇ ਗਵਰਨਰ Border Area ਦਾ ਕਰਨਗੇ ਦੌਰਾ, ਸੁਰੱਖਿਆ ਅਤੇ ਮਾਈਨਿੰਗ ਗਤੀਵਿਧੀਆਂ ਦੀ ਕਰਨਗੇ ਜਾਂਚ
Follow Us On

ਪੰਜਾਬ ਨਿਊਜ। ਪਹਿਲਾਂ ਦੀ ਤਰ੍ਹਾਂ ਇੱਕ ਵਾਰੀ ਮੁੜ ਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ (Governor BL Purohit) ਇਸ ਵਾਰ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦਾ ਦੌਰਾ ਕਰਨਗੇ। ਰਾਜਪਾਲ ਦੇ ਦੌਰੇ ਦਾ ਕਾਰਨ ਸੁਰੱਖਿਆ ਤਿਆਰੀਆਂ ਅਤੇ ਮਾਈਨਿੰਗ ਗਤੀਵਿਧੀਆਂ ਸਮੇਤ ਹੋਰ ਕਾਰਨਾਂ ਨੂੰ ਵੀ ਮੰਨਿਆ ਜਾ ਰਿਹਾ ਹੈ।

ਪੰਜਾਬ ਦੇ ਸੀਐਸ ਵੀ ਰਾਜਪਾਲ ਦੇ ਦੌਰੇ ਦੌਰਾਨ ਉਨ੍ਹਾਂ ਦੇ ਨਾਲ ਹੋ ਸਕਦੇ ਹਨ। ਇਸ ਦੇ ਨਾਲ ਹੀ ਹੋਰ ਅਧਿਕਾਰੀ ਅਤੇ ਡੀਜੀਪੀ ਵੀ ਇਕੱਠੇ ਰਹਿ ਸਕਦੇ ਹਨ।

ਰਾਜਪਾਲ ਨੇ ‘ਆਪ’ ‘ਤੇ ਚੁੱਕੇ ਸਨ ਸਵਾਲ

ਜ਼ਿਕਰਯੋਗ ਹੈ ਕਿ ਰਾਜਪਾਲ ਬੀਐੱਲ ਪੁਰੋਹਿਤ ਨੇ ਕਰੀਬ ਤਿੰਨ ਮਹੀਨੇ ਪਹਿਲਾਂ ਪੰਜਾਬ (Punjab) ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕੀਤਾ ਸੀ। ਉਸ ਦੌਰਾਨ ਉਨ੍ਹਾਂ ‘ਆਪ’ ਦੀ ਮਾਨ ਸਰਕਾਰ ‘ਤੇ ਕਈ ਸਵਾਲ ਚੁੱਕੇ ਸਨ। ਰਾਜਪਾਲ ਨੇ ਕਿਹਾ ਸੀ ਕਿ ਹੁਣ ਨਸ਼ੇ ਸਕੂਲਾਂ ਤੱਕ ਵੀ ਪਹੁੰਚ ਗਏ ਹਨ। ਹਾਲਾਤ ਇਹ ਹਨ ਕਿ ਪਿੰਡਾਂ ਦੇ ਜਨਰਲ ਸਟੋਰਾਂ ‘ਤੇ ਮਿਲਦੇ ਸਮਾਨ ਵਾਂਗ ਨਸ਼ੇ ਵੀ ਉਪਲਬਧ ਹਨ। ਉਸ ਨੇ ਕਿਹਾ ਸੀ ਕਿ ਮਾਪੇ ਆਪਣੇ ਬੱਚਿਆਂ ਨੂੰ ਨਸ਼ਿਆਂ ਦੀ ਦਲਦਲ ‘ਚ ਫਸਦੇ ਦੇਖ ਕੇ ਪਰੇਸ਼ਾਨ ਹਨ, ਪਰ ਉਹ ਚਾਹੁੰਦੇ ਹੋਏ ਵੀ ਕੁਝ ਨਹੀਂ ਕਰ ਸਕਦੇ। ਕਿਉਂਕਿ ਬੱਚੇ ਡਰੱਗ ਮਾਫੀਆ ਅਤੇ ਚੋਰਾਂ ਦੇ ਚੁੰਗਲ ਵਿੱਚ ਫਸ ਚੁੱਕੇ ਹਨ।

ਪਾਕਿਸਤਾਨ ਕਰ ਰਿਹਾ ਨਸ਼ੇ ਦੀ ਸਪਲਾਈ-ਰਾਜਪਾਲ

ਰਾਜਪਾਲ ਬੀਐਲ ਪੁਰੋਹਿਤ ਨੇ ਆਪਣੀ ਪਿਛਲੀ ਫੇਰੀ ਦੌਰਾਨ ਪਾਕਿਸਤਾਨ (Pakistan) ਤੋਂ ਪੰਜਾਬ ਵਿੱਚ ਨਸ਼ਿਆਂ ਦੀ ਆਮਦ ਬਾਰੇ ਗੱਲ ਕੀਤੀ ਸੀ। ਸਰਹੱਦ ‘ਤੇ ਤਮਾਮ ਸਖ਼ਤੀ ਦੇ ਬਾਵਜੂਦ ਚੋਰ ਰਸਤਿਆਂ ਰਾਹੀਂ ਨਸ਼ਿਆਂ ਦੀ ਢੋਆ-ਢੁਆਈ ਕਰਨ ਦੀ ਗੱਲ ਕਹੀ ਗਈ। ਇਸ ‘ਤੇ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਸਾਂਝੇ ਤੌਰ ‘ਤੇ ਕਦਮ ਚੁੱਕਣ ਦੀ ਗੱਲ ਕਹੀ ਗਈ। ਉਨ੍ਹਾਂ ਪੰਜਾਬ ਸਰਕਾਰ ਨੂੰ ਕਿਹਾ ਸੀ ਕਿ ਜੇਕਰ ਨਸ਼ਿਆਂ ‘ਤੇ ਕਾਬੂ ਪਾਉਣ ਲਈ ਸਾਧਨ ਘੱਟ ਹਨ ਤਾਂ ਕੇਂਦਰ ਸਰਕਾਰ ਤੋਂ ਖੁੱਲ੍ਹ ਕੇ ਮਦਦ ਮੰਗੀ ਜਾ ਸਕਦੀ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Exit mobile version