ਪੰਜਾਬ ਦੇ ਗਵਰਨਰ Border Area ਦਾ ਕਰਨਗੇ ਦੌਰਾ, ਸੁਰੱਖਿਆ ਅਤੇ ਮਾਈਨਿੰਗ ਗਤੀਵਿਧੀਆਂ ਦੀ ਕਰਨਗੇ ਜਾਂਚ
ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਇੱਕ ਵਾਰ ਫਿਰ ਪੰਜਾਬ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕਰਨਗੇ। ਇਸ ਸਬੰਧੀ ਗਵਰਨਰ ਹਾਊਸ ਤੋਂ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਅਤੇ ਡੀਜੀਪੀ ਗੌਰਵ ਯਾਦਵ ਨੂੰ ਪੱਤਰ ਲਿਖਿਆ ਗਿਆ ਹੈ। ਰਾਜਪਾਲ ਦਾ ਦੌਰਾ 7-8 ਜੂਨ ਨੂੰ ਹੋਵੇਗਾ।

ਪੰਜਾਬ ਨਿਊਜ। ਪਹਿਲਾਂ ਦੀ ਤਰ੍ਹਾਂ ਇੱਕ ਵਾਰੀ ਮੁੜ ਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ (Governor BL Purohit) ਇਸ ਵਾਰ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦਾ ਦੌਰਾ ਕਰਨਗੇ। ਰਾਜਪਾਲ ਦੇ ਦੌਰੇ ਦਾ ਕਾਰਨ ਸੁਰੱਖਿਆ ਤਿਆਰੀਆਂ ਅਤੇ ਮਾਈਨਿੰਗ ਗਤੀਵਿਧੀਆਂ ਸਮੇਤ ਹੋਰ ਕਾਰਨਾਂ ਨੂੰ ਵੀ ਮੰਨਿਆ ਜਾ ਰਿਹਾ ਹੈ।
ਪੰਜਾਬ ਦੇ ਸੀਐਸ ਵੀ ਰਾਜਪਾਲ ਦੇ ਦੌਰੇ ਦੌਰਾਨ ਉਨ੍ਹਾਂ ਦੇ ਨਾਲ ਹੋ ਸਕਦੇ ਹਨ। ਇਸ ਦੇ ਨਾਲ ਹੀ ਹੋਰ ਅਧਿਕਾਰੀ ਅਤੇ ਡੀਜੀਪੀ ਵੀ ਇਕੱਠੇ ਰਹਿ ਸਕਦੇ ਹਨ।