AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਓਪੀ ਸੋਨੀ ਨੂੰ HC ਤੋਂ ਮਿਲੀ ਜ਼ਮਾਨਤ

ਵਿਜੀਲੈਂਸ ਨੇ ਸੋਨੀ ਨੂੰ ਪਹਿਲੀ ਵਾਰ 25 ਨਵੰਬਰ 2022 ਨੂੰ ਤਲਬ ਕੀਤਾ ਸੀ। ਕਰੀਬ 8 ਮਹੀਨਿਆਂ ਦੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਦੇ ਵਿਜੀਲੈਂਸ ਦਫ਼ਤਰ ਵਿੱਚ ਐਫ.ਆਈ.ਆਰ. ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਕੇਸ ਦਰਜ ਹੋਣ ਤੋਂ ਬਾਅਦ ਉਸ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਪਰ ਹੁਣ ਉਨ੍ਹਾਂ ਨੂੰ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ ਜਿਸ ਨਾਲ ਓਪੀ ਸੋਨੀ ਨੂੰ ਰਾਹਤ ਮਿਲੀ ਹੈ। ਇਸ ਤੋਂ ਪਹਿਲਾਂ ਅੰਮ੍ਰਿਤਸਰ ਅਦਾਲਤ ਨੇ ਸੋਨੀ ਦੀ ਜ਼ਮਾਨਤ ਰੱਦ ਕਰ ਦਿੱਤੀ ਗਈ ਸੀ।

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਓਪੀ ਸੋਨੀ ਨੂੰ HC ਤੋਂ ਮਿਲੀ ਜ਼ਮਾਨਤ
tv9-punjabi
| Updated On: 13 Oct 2023 16:30 PM IST
Share

ਪੰਜਾਬ ਨਿਊਜ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਨੂੰ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ (Haryana High Court) ਨੇ ਸੋਨੀ ਦੀ ਗ੍ਰਿਫਤਾਰੀ ਤੋਂ ਲਗਭਗ 3 ਮਹੀਨੇ ਬਾਅਦ ਜ਼ਮਾਨਤ ਦੇ ਦਿੱਤੀ ਹੈ। ਦੋ ਦਿਨ ਦੀ ਲਗਾਤਾਰ ਬਹਿਸ ਤੋਂ ਬਾਅਦ ਅਦਾਲਤ ਨੇ ਉਸ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ। ਉਨ੍ਹਾਂ ਨੂੰ ਇਹ ਰਾਹਤ ਮੈਡੀਕਲ ਸਟੇਟਸ ਰਿਪੋਰਟ ਦੇ ਆਧਾਰ ‘ਤੇ ਦਿੱਤੀ ਗਈ ਹੈ।

ਓਪੀ ਸੋਨੀ ਨੇ ਅੰਮ੍ਰਿਤਸਰ (Amritsar) ਦੀ ਅਦਾਲਤ ਵਿੱਚ ਜ਼ਮਾਨਤ ਰੱਦ ਹੋਣ ਤੋਂ ਬਾਅਦ ਹਾਈਕੋਰਟ ਤੱਕ ਪਹੁੰਚ ਕੀਤੀ ਸੀ। ਬੀਤੇ ਵੀਰਵਾਰ ਨੂੰ ਵੀ ਇਸ ਮਾਮਲੇ ‘ਤੇ 2 ਘੰਟੇ ਤੱਕ ਬਹਿਸ ਹੋਈ। ਜਿਸ ਤੋਂ ਬਾਅਦ ਜੱਜ ਨੇ ਮਾਮਲੇ ਦੀ ਸੁਣਵਾਈ ਅੱਜ ਤੱਕ ਲਈ ਮੁਲਤਵੀ ਕਰ ਦਿੱਤੀ। ਅੱਜ ਸਵੇਰੇ ਵੀ ਸੋਨੀ ਅਦਾਲਤ ਵਿੱਚ ਪੇਸ਼ ਹੋਏ ਅਤੇ ਦੋਵਾਂ ਧਿਰਾਂ ਵਿੱਚ ਬਹਿਸ ਹੋ ਗਈ। ਅਦਾਲਤ ਨੇ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਅੱਜ ਉਸ ਨੂੰ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਹੈ।

ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਦਿਲ ਦੇ ਮਰੀਜ਼ ਹਨ। ਓਪੀ ਸੋਨੀ ਦੇ ਵਕੀਲ ਅਤੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਸੈਣੀ ਨੇ ਦੱਸਿਆ ਕਿ ਓਪੀ ਸੋਨੀ ਦੀ ਮੈਡੀਕਲ ਸਟੇਟਸ ਰਿਪੋਰਟ ਨੂੰ ਲੈ ਕੇ ਪਿਛਲੇ ਮਹੀਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਸੀ।

ਸੋਨੀ ਦੇ ਸ਼ਰੀਰ ‘ਚ ਲਗਾਇਆ ਗਿਆ ਪੇਜ ਮੇਕਰ

ਸੋਨੀ ਦੇ ਸਰੀਰ ‘ਚ ਪੇਸ ਮੇਕਰ ਲਗਾਇਆ ਗਿਆ ਹੈ। ਜੁਲਾਈ ਦੇ ਮਹੀਨੇ ਜਦੋਂ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਉਦੋਂ ਵੀ ਉਨਾਂ ਦੀ ਸਿਹਤ ਵਿਗੜ ਗਈ ਸੀ ਅਤੇ ਡਾਕਟਰ ਨੇ ਉਸ ਨੂੰ ਫੋਰਟਿਸ ਹਸਪਤਾਲ ਲਈ ਰੈਫਰ ਕਰ ਦਿੱਤਾ ਸੀ। ਮਾਮਲਾ ਉਸ ਸਮੇਂ ਭਖ ਗਿਆ ਜਦੋਂ ਉਨਾਂ ਨੂੰ ਪੁਲਿਸ ਹਿਰਾਸਤ ਵਿੱਚ ਹੀ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ ਅਤੇ ਉਨਾਂ ਨੂੰ ਰੈਫਰ ਕਰਨ ਵਾਲੇ ਡਾਕਟਰ ਦਾ ਵੀ ਤਬਾਦਲਾ ਕਰ ਦਿੱਤਾ ਗਿਆ।

ਜਾਂਚ ਨਵੰਬਰ 2022 ਤੋਂ ਚੱਲ ਰਹੀ ਸੀ

ਵਿਜੀਲੈਂਸ ਨੇ ਸੋਨੀ ਨੂੰ ਪਹਿਲੀ ਵਾਰ 25 ਨਵੰਬਰ 2022 ਨੂੰ ਤਲਬ ਕੀਤਾ ਸੀ। ਕਰੀਬ 8 ਮਹੀਨਿਆਂ ਦੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਦੇ ਵਿਜੀਲੈਂਸ ਦਫ਼ਤਰ ਵਿੱਚ ਐਫ.ਆਈ.ਆਰ. ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਕੇਸ ਦਰਜ ਹੋਣ ਤੋਂ ਬਾਅਦ ਉਸ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਗਿਆ।

ਸਾਬਕਾ ਡਿਪਟੀ ਸੀਐਮ ਸੋਨੀ ਅਤੇ ਉਨ੍ਹਾਂ ਦੇ ਪਰਿਵਾਰ ਦੀ 1 ਅਪ੍ਰੈਲ, 2016 ਤੋਂ 31 ਮਾਰਚ, 2022 ਤੱਕ ਆਮਦਨ 4.52 ਕਰੋੜ ਰੁਪਏ ਸੀ, ਜਦਕਿ ਖਰਚਾ 12.48 ਕਰੋੜ ਰੁਪਏ ਸੀ। ਉਸ ਦਾ ਖਰਚ ਆਮਦਨ ਦੇ ਅਣਜਾਣ ਸਰੋਤਾਂ ਨਾਲੋਂ 7.96 ਕਰੋੜ ਰੁਪਏ ਵੱਧ ਸੀ। ਇਸ ਦੌਰਾਨ ਸੋਨੀ ਨੇ ਆਪਣੀ ਪਤਨੀ ਸੁਮਨ ਸੋਨੀ ਅਤੇ ਬੇਟੇ ਰਾਘਵ ਸੋਨੀ ਦੇ ਨਾਂ ‘ਤੇ ਜਾਇਦਾਦਾਂ ਖਰੀਦੀਆਂ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...