ਖਹਿਰਾ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਤਾਂ ਫੇਰ ਕਿਉਂ ਕੀਤਾ ਗ੍ਰਿਫਤਾਰ, HC ਪੰਜਾਬ ਸਰਕਾਰ ਨੂੰ ਸਵਾਲ, ਨੋਟਿਸ ਜਾਰੀ ਕਰਕੇ ਮੰਗਿਆ ਜਵਾਬ

Updated On: 

09 Oct 2023 14:08 PM

ਖਹਿਰਾ ਨੂੰ ਗ੍ਰਿਫਤਾਰ ਕਰਕੇ ਪੰਜਾਬ ਸਰਕਾਰ ਮੁਸ਼ਕਿਲ ਵਿੱਚ ਘਿਰਦੀ ਨਜ਼ਰ ਆ ਰਹੀ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ ਜਿਸਦਾ 10 ਅਕਤੂਬਰ ਤੱਕ ਜਵਾਬ ਮੰਗਿਆ ਹੈ। ਕੋਰਟ ਨੇ ਪੁੱਛਿਆ ਹੈ ਕਿ ਜਦੋਂ ਖਹਿਰਾ ਨੂੰ ਸੁਪਰੀਮ ਕੋਰਟ ਨੇ ਰਾਹਤ ਦਿੱਤੀ ਹੈ ਤਾਂ ਫੇਰ ਉਨ੍ਹਾਂ ਨੂੰ ਗ੍ਰਿਫਤਾਰ ਕਿਉਂ ਕੀਤਾ ਗਿਆ ਹੈ।

ਖਹਿਰਾ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਤਾਂ ਫੇਰ ਕਿਉਂ ਕੀਤਾ ਗ੍ਰਿਫਤਾਰ, HC ਪੰਜਾਬ ਸਰਕਾਰ ਨੂੰ ਸਵਾਲ, ਨੋਟਿਸ ਜਾਰੀ ਕਰਕੇ ਮੰਗਿਆ ਜਵਾਬ
Follow Us On

ਪੰਜਾਬ ਨਿਊਜ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ (Sukhpal Singh Khaira) ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 10 ਅਕਤੂਬਰ ਤੱਕ ਜਵਾਬ ਮੰਗਿਆ ਹੈ। ਦੱਸ ਦੇਈਏ ਕਿ ਸੁਖਪਾਲ ਸਿੰਘ ਖਹਿਰਾ ਨੇ ਆਪਣੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਦਿਆਂ ਇਸ ਹੁਕਮ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਖਹਿਰਾ ਦੇ ਵਕੀਲ ਨੇ ਦਾਇਰ ਪਟੀਸ਼ਨ ‘ਚ ਕਿਹਾ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ ‘ਚ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ, ਫਿਰ ਵੀ ਇਸ ਮਾਮਲੇ ‘ਚ ਉਨ੍ਹਾਂ ਨੂੰ ਗ੍ਰਿਫਤਾਰ ਕਰਨਾ ਸੁਪਰੀਮ ਕੋਰਟ ਦੇ ਹੁਕਮਾਂ ਦੀ ਪੂਰੀ ਤਰ੍ਹਾਂ ਉਲੰਘਣਾ ਹੈ।

ਦੱਸ ਦੇਈਏ ਕਿ ਬੀਤੇ ਵੀਰਵਾਰ ਨੂੰ ਜੱਜ ਵਿਕਾਸ ਬਹਿਲ (Judge Vikas Bahl) ਨੇ ਖਹਿਰਾ ਦੀ ਪਟੀਸ਼ਨ ਤੋਂ ਖੁਦ ਨੂੰ ਵੱਖ ਕਰ ਲਿਆ ਸੀ ਅਤੇ ਇਸ ਨੂੰ ਕਿਸੇ ਹੋਰ ਬੈਂਚ ਕੋਲ ਭੇਜ ਦਿੱਤਾ ਸੀ। ਜਿਸ ਤੋਂ ਬਾਅਦ ਜਸਟਿਸ ਅਨੂਪ ਚਿਤਕਾਰਾ ਨੇ ਸੋਮਵਾਰ ਨੂੰ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਭਲਕੇ ਤੱਕ ਆਪਣਾ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।

SIT ਦੀ ਰਿਪੋਰਟ ਦੇ ਆਧਾਰ ‘ਤੇ ਗ੍ਰਿਫਤਾਰੀ

2015 ਦੇ ਡਰੱਗ ਮਾਮਲੇ ‘ਚ ਕਾਂਗਰਸੀ ਐੱਮਐੱਲਏ (Congress MLA) ਖਿਲਾਫ ਜਾਂਚ ਚੱਲ ਰਹੀ ਸੀ, ਜਿਸ ਕਾਰਨ ਹੁਣ ਉਨਾਂ ਨੂੰ ਗ੍ਰਿਫਤਾਰ ਕੀਤਾ ਹੈ। ਡੀਆਈਜੀ ਦੀ ਅਗਵਾਈ ਵਾਲੀ ਐਸਆਈਟੀ ਦੀ ਰਿਪੋਰਟ ਦੇ ਆਧਾਰ ਤੇ ਇਹ ਕਾਰਵਾਈ ਕੀਤੀ ਗਈ ਹੈ। ਇਸ ਐਸਆਈਟੀ ਵਿੱਚ ਦੋ ਐਸਐਸਪੀਜ਼ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਇਹ ਝੂਠਾ ਕੇਸ ਸੀ, ਉਥੇ ਹੀ ਸੁਪਰੀਮ ਕੋਰਟ ਨੇ ਵੀ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਰਾਹਤ ਦਿੱਤੀ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਪੁਲਿਸ ਨੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਚੰਡੀਗੜ੍ਹ ਵਾਲੀ ਉਨਾਂ ਦੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਸੀ।

Exit mobile version