ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਬੀਜੇਪੀ ਆਗੂਆਂ ਦੀ ਸੁਰੱਖਿਆ ਘਟਾਈ, ਕਾਂਗਰਸ ਛੱਡ ਬੀਜੇਪੀ ‘ਚ ਹੋਏ ਸਨ ਸ਼ਾਮਿਲ
ਗ੍ਰਹਿ ਮੰਤਰਾਲੇ ਨੇ ਭਾਜਪਾ ਆਗੂਆਂ ਦੀ ਸੁਰੱਖਿਆ ਘਟਾ ਦਿੱਤੀ ਹੈ। ਜਾਣਕਾਰੀ ਮੁਤਾਬਕ ਇਨ੍ਹਾਂ 'ਚੋਂ ਕਈ ਆਗੂ ਅਜਿਹੇ ਹਨ ਜੋ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਹਨ। ਭਾਜਪਾ ਦੇ 40 ਦੇ ਕਰੀਬ ਆਗੂਆਂ ਦੀ ਸੁਰੱਖਿਆ ਵਿੱਚ ਕਟੌਤੀ ਕੀਤੀ ਗਈ ਹੈ। ਚੇਤੇ ਰਹੇ ਕਿ ਪਿਛਲੇ ਸਾਲ ਸੂਬਾ ਸਰਕਾਰ ਵੱਲੋਂ ਸੁਰੱਖਿਆ ਵਿੱਚ ਕਟੌਤੀ ਕੀਤੇ ਜਾਣ ਤੋਂ ਬਾਅਦ ਕਾਂਗਰਸ ਤੋਂ ਭਾਜਪਾ ਵਿੱਚ ਆਏ ਆਗੂਆਂ ਨੂੰ ਸੁਰੱਖਿਆ ਦਿੱਤੀ ਗਈ ਸੀ।
ਪੰਜਾਬ ਨਿਊਜ। ਕੇਂਦਰ ਸਰਕਾਰ ਨੇ ਸੂਬੇ ਦੇ ਭਾਜਪਾ (BJP) ਆਗੂਆਂ ਦੀ ਸੁਰੱਖਿਆ ਵਿੱਚ ਕਟੌਤੀ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਇਨ੍ਹਾਂ ‘ਚੋਂ ਕਈ ਆਗੂ ਅਜਿਹੇ ਹਨ ਜੋ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਹਨ। ਭਾਜਪਾ ਦੇ 40 ਦੇ ਕਰੀਬ ਆਗੂਆਂ ਦੀ ਸੁਰੱਖਿਆ ਵਿੱਚ ਕਟੌਤੀ ਕੀਤੀ ਗਈ ਹੈ। ਚੇਤੇ ਰਹੇ ਕਿ ਪਿਛਲੇ ਸਾਲ ਸੂਬਾ ਸਰਕਾਰ ਵੱਲੋਂ ਸੁਰੱਖਿਆ ਵਿੱਚ ਕਟੌਤੀ ਕੀਤੇ ਜਾਣ ਤੋਂ ਬਾਅਦ ਕਾਂਗਰਸ ਤੋਂ ਭਾਜਪਾ ਵਿੱਚ ਆਏ ਆਗੂਆਂ ਨੂੰ ਸੁਰੱਖਿਆ ਦਿੱਤੀ ਗਈ ਸੀ।
ਪਰ ਹੁਣ ਤਕਰੀਬਨ ਇੱਕ ਸਾਲ ਬਾਅਦ ਇਹ ਸੁਰੱਖਿਆ ਵਾਪਸ ਲੈ ਕੇ ਨਵੀਂ ਸੁਰੱਖਿਆ ਦਿੱਤੀ ਗਈ ਹੈ। ਇਹ ਬਦਲਾਅ ਕੇਂਦਰੀ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ਤੋਂ ਬਾਅਦ ਕੀਤਾ ਗਿਆ ਹੈ। ਨੇਤਾਵਾਂ ਨੂੰ ਹੁਣ Y ਸ਼੍ਰੇਣੀ ਦੀ ਬਜਾਏ X ਸੁਰੱਖਿਆ ਦਿੱਤੀ ਗਈ ਹੈ।
ਸੁਰੱਖਿਆ ਕਾਰਨਾਂ ਕਰਕੇ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ
ਇਸ ਸੂਚੀ ਵਿੱਚ ਕਿਹੜੇ-ਕਿਹੜੇ ਨਾਮ ਹਨ, ਇਸ ਬਾਰੇ ਜਾਣਕਾਰੀ ਸੁਰੱਖਿਆ ਕਾਰਨਾਂ ਕਰਕੇ ਸਾਂਝੀ ਨਹੀਂ ਕੀਤੀ ਗਈ ਹੈ। ਪਰ ਸੁਰੱਖਿਆ ‘ਚ ਬਦਲਾਅ ਕੀਤੇ ਗਏ ਹਨ। X ਸ਼੍ਰੇਣੀ ਵਿੱਚ ਦੋ ਸੁਰੱਖਿਆ ਕਰਮਚਾਰੀਆਂ ਦਾ ਸੁਰੱਖਿਆ ਕਵਰ ਹੈ। ਸਿਰਫ਼ ਹਥਿਆਰਬੰਦ ਪੁਲਿਸ (Armed police) ਮੁਲਾਜ਼ਮ ਹੀ ਸ਼ਾਮਲ ਹਨ। ਇਸ ਵਿੱਚ ਕੋਈ ਕਮਾਂਡੋ ਨਹੀਂ ਹੈ। ਜਦੋਂ ਕਿ ਵਾਈ ਸ਼੍ਰੇਣੀ ਦੀ ਸੁਰੱਖਿਆ ਵਿੱਚ 1 ਜਾਂ 2 ਕਮਾਂਡੋ ਅਤੇ ਪੁਲਿਸ ਮੁਲਾਜ਼ਮਾਂ ਸਮੇਤ ਅੱਠ ਸਿਪਾਹੀਆਂ ਦੀ ਸੁਰੱਖਿਆ ਹੈ। ਸੁਰੱਖਿਆ ਲਈ ਦੋ ਨਿੱਜੀ ਸੁਰੱਖਿਆ ਅਧਿਕਾਰੀ ਵੀ ਤਾਇਨਾਤ ਹਨ।
‘ਏਜੰਸੀਆਂ ਦੇ ਇਨਪੁਟ ਨਾਲ ਲਿਆ ਜਾਂਦਾ ਹੈ ਫੈਸਲਾ’
ਸੁਰੱਖਿਆ ਕਿਉਂ ਘਟਾਈ ਗਈ, ਇਸ ਬਾਰੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਅਧਿਕਾਰ ਗ੍ਰਹਿ ਮੰਤਰਾਲੇ ਦੇ ਅਧੀਨ ਆਉਂਦਾ ਹੈ। ਏਜੰਸੀਆਂ (Agencies) ਦੇ ਇਨਪੁਟਸ ਦੇ ਆਧਾਰ ‘ਤੇ ਸੁਰੱਖਿਆ ਨੂੰ ਵਧਾਇਆ ਅਤੇ ਘਟਾਇਆ ਜਾਂਦਾ ਹੈ। ਸੁਰੱਖਿਆ ਨੂੰ ਲੈ ਕੇ ਸਮੇਂ-ਸਮੇਂ ‘ਤੇ ਸਮੀਖਿਆ ਕੀਤੀ ਜਾਂਦੀ ਹੈ।