ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਜੇਲ੍ਹ ‘ਚ ਇੰਟਰਵਿਊ ਦੇਣ ਦੇ ਮਾਮਲੇ ਦੀ ਸੁਣਵਾਈ ਹਾਈਕੋਰਟ ‘ਚ ਹੋਵੇਗੀ ਅੱਜ

Updated On: 

28 Nov 2023 10:49 AM

ਲਾਰੈਂਸ ਬਿਸ਼ਨੋਈ ਨੇ ਜੇਲ੍ਹ ਤੋਂ ਲਾਈਵ ਹੋ ਕੇ 14 ਮਾਰਚ ਦੀ ਸ਼ਾਮ ਨੂੰ ਇਕ ਨਿੱਜੀ ਚੈਨਲ 'ਤੇ ਇੰਟਰਵਿਊ ਦਿੱਤੀ ਸੀ। ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰ ਮਾਈਂਡ ਲਾਰੈਂਸ ਦੇ ਇੰਟਰਵਿਊ ਨੇ ਪੰਜਾਬ ਭਰ ਵਿੱਚ ਸਨਸਨੀ ਮਚਾ ਦਿੱਤੀ ਸੀ। ਇਸ ਇੰਟਰਵਿਊ ਤੋਂ ਬਾਅਦ ਪੰਜਾਬ ਸਰਕਾਰ ਅਤੇ ਡੀਜੀਪੀ ਦੋਵਾਂ ਵੱਲੋਂ ਕੋਈ ਜਵਾਬ ਨਹੀਂ ਸੀ ਦਿੱਤਾ ਗਿਆ। ਇੰਟਰਵਿਊ ਭਾਗ-2 ਤੋਂ ਬਾਅਦ ਪੰਜਾਬ ਪੁਲਿਸ ਅਤੇ ਜੇਲ੍ਹ ਵਿਭਾਗ 'ਤੇ ਇੱਕ ਵਾਰ ਫਿਰ ਸਵਾਲ ਉੱਠੇ ਸਨ।

ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਜੇਲ੍ਹ ਚ ਇੰਟਰਵਿਊ ਦੇਣ ਦੇ ਮਾਮਲੇ ਦੀ ਸੁਣਵਾਈ ਹਾਈਕੋਰਟ ਚ ਹੋਵੇਗੀ ਅੱਜ

ਪੰਜਾਬ ਹਰਿਆਣਾ ਹਾਈਕੋਰਟ

Follow Us On

ਪੰਜਾਬ ਨਿਊਜ। ਜੇਲ੍ਹ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜਿਹੜੀ ਇੰਟਰਵਿਊ ਹੋਈ ਸੀ ਉਹ ਮਾਮਲਾ ਹਾਲੇ ਸ਼ਾਂਤ ਨਹੀਂ ਹੋਇਆ। ਸਗੋਂ ਹਾਈਕੋਰਟ (High Court) ਪਹੁੰਚ ਗਿਆ ਹੈ ਤੇ ਹੁਣ ਮੰਗਲਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਹੋਈ ਹੈ। ਇਸ ਮਾਮਲੇ ਵਿੱਚ ਹਾਈ ਕੋਰਟ ਨੇ ਪਿਛਲੇ ਦਿਨੀਂ ਨੇ ਏਡੀਜੀਪੀ ਜੇਲ੍ਹ ਨੂੰ ਇਸ ਸਬੰਧੀ ਸਟੇਟਸ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਦਿੱਤੇ ਸਨ।

ਹੁਣ ਦੇਖਣਾ ਇਹ ਹੈ ਕਿ ਅੱਜ ਹੋਣ ਜਾ ਰਹੀ ਸੁਣਵਾਈ ਵਿੱਚ ਏਡੀਜੀਪੀ ਜੇਲ੍ਹ ਵਲੋਂ ਕੀ ਪੱਖ ਰੱਖਿਆ ਜਾਵੇਗਾ। ਦਸ ਦੇਈਏ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi) ਨੇ ਜੇਲ ਤੋਂ ਲਾਈਵ ਹੋ ਕੇ 14 ਮਾਰਚ ਦੀ ਸ਼ਾਮ ਨੂੰ ਇਕ ਨਿੱਜੀ ਚੈਨਲ ‘ਤੇ ਇੰਟਰਵਿਊ ਦਿੱਤੀ ਸੀ। ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰ ਮਾਈਂਡ ਲਾਰੈਂਸ ਦੇ ਇੰਟਰਵਿਊ ਨੇ ਪੰਜਾਬ ਭਰ ਵਿੱਚ ਸਨਸਨੀ ਮਚਾ ਦਿੱਤੀ ਸੀ।

ਦਾਅਵੇ ਕੀਤੇ ਗਏ ਇਹ ਇੰਟਰਵਿਊ ਪੁਰਾਣੀ ਹੈ

ਇਸ ਤੋਂ ਬਾਅਦ ਦਾਅਵੇ ਕੀਤੇ ਗਏ ਕਿ ਇੰਟਰਵਿਊ (Interview) ਪੁਰਾਣੀ ਹੈ। ਪਰ ਇਸ ਤੋਂ ਬਾਅਦ ਫਿਰ ਲਾਰੈਂਸ ਦਾ ਦੂਜਾ ਇੰਟਰਵਿਊ ਵੀ ਇਸੇ ਚੈਨਲ ‘ਤੇ ਪ੍ਰਸਾਰਿਤ ਕੀਤਾ ਗਿਆ ਸੀ। ਇਸ ਇੰਟਰਵਿਊ ਤੋਂ ਬਾਅਦ ਪੰਜਾਬ ਸਰਕਾਰ ਅਤੇ ਡੀਜੀਪੀ ਦੋਵਾਂ ਵੱਲੋਂ ਕੋਈ ਜਵਾਬ ਨਹੀਂ ਸੀ ਦਿੱਤਾ ਗਿਆ। ਇੰਟਰਵਿਊ ਭਾਗ-2 ਤੋਂ ਬਾਅਦ ਪੰਜਾਬ ਪੁਲਿਸ ਅਤੇ ਜੇਲ੍ਹ ਵਿਭਾਗ ‘ਤੇ ਇੱਕ ਵਾਰ ਫਿਰ ਸਵਾਲ ਉੱਠੇ ਸਨ।

ਪੰਜਾਬ ਸਰਕਾਰ ਦੇ ਜਵਾਬ ਤੇ ਹਾਈਕੋਰਟ ਅਸੰਤੁਸ਼ਟ

18 ਦਿਨ ਪਹਿਲਾਂ ਹਾਈਕੋਰਟ ਨੇ ਪੰਜਾਬ ਸਰਕਾਰ (Punjab Govt) ਨੂੰ ਸਵਾਲ ਕੀਤਾ ਸੀ ਕਿ ਇਸ ਮਾਮਲੇ ਦੀ ਜਾਂਚ ਲਈ ਬਣਾਈ ਗਈ ਐਸਆਈਟੀ ਟੀਮ ਦੀ ਜਾਂਚ ਕਿਸ ਹੱਦ ਤੱਕ ਪਹੁੰਚੀ ਹੈ। ਇਸ ਮਾਮਲੇ ਵਿੱਚ ਹੁਣ ਤੱਕ ਕੀ ਕਾਰਵਾਈ ਕੀਤੀ ਗਈ ਹੈ? ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਸੀ ਕਿ ਜਾਂਚ ਲਈ ਕਮੇਟੀ ਬਣਾ ਦਿੱਤੀ ਗਈ ਹੈ ਅਤੇ ਮਾਮਲਾ ਅਜੇ ਵਿਚਾਰ ਅਧੀਨ ਹੈ। ਇਸ ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਦਾਇਰ ਜਵਾਬ ਤੇ ਅਸੰਤੁਸ਼ਟੀ ਪ੍ਰਗਟਾਈ। ਇਸ ‘ਤੇ ਹੈਰਾਨੀ ਪ੍ਰਗਟ ਕਰਦੇ ਹੋਏ ਹਾਈਕੋਰਟ ਨੇ ਕਿਹਾ ਕਿ ਇਹ ਇੰਨਾ ਗੰਭੀਰ ਮਾਮਲਾ ਹੋਣ ਦੇ ਬਾਵਜੂਦ 7 ਮਹੀਨਿਆਂ ‘ਚ ਵੀ ਜਾਂਚ ਪੂਰੀ ਨਹੀਂ ਕੀਤੀ ਗਈ।