Railway Track: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਰੇਲਵੇ ਟ੍ਰੈਕ ਅਣਮਿੱਥੇ ਸਮੇਂ ਲਈ ਕੀਤਾ ਬੰਦ
Protest: ਕਿਸਾਨਾਂ ਨੇ ਸਰਕਾਰ ਤੇ ਹਾਈਵੇਅ ਲਈ ਐਕਵਾਇਰ ਕੀਤੀ ਜਮੀਨ ਦਾ ਮੁਆਵਜਾ ਅਤੇ ਗੰਨੇ ਦੀ ਬਕਾਇਆ ਰਾਸ਼ੀ ਨਹੀਂ ਦੇਣ ਦਾ ਇਲਜ਼ਾਮ ਲਗਾਇਆ,, ਜਿਸ ਕਾਰਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਬਟਾਲਾ ਰੇਲਵੇ ਸਟੇਸ਼ਨ ਤੇ ਅੰਮ੍ਰਿਤਸਰ-ਪਠਾਨਕੋਟ ਰੇਲਵੇ ਟ੍ਰੈਕ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤਾ। ਤੇ ਕਿਹਾ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਸੰਘਰਸ਼ ਜਾਰੀ ਰਹੇਗਾ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਰੇਲਵੇ ਟ੍ਰੈਕ ਅਣਮਿੱਥੇ ਸਮੇਂ ਲਈ ਕੀਤਾ ਬੰਦ।
ਗੁਰਦਾਸਪੁਰ। ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਬਟਾਲਾ ਵਿਖੇ ਰੇਲਵੇ ਟ੍ਰੈਕ ਬੰਦ ਕਰ ਦਿੱਤਾ। ਕਿਸਾਨਾਂ ਨੇ ਅਣਮਿੱਥੇ ਸਮੇਂ ਲਈ ਰੇਲਵੇ ਟ੍ਰੈਕ ਬੰਦ ਕਰ ਦਿੱਤਾ। ਕਿਸਾਨਾਂ ਨੇ ਕਿਹਾ ਕਿ ਭਾਰਤ ਮਾਲਾ ਪ੍ਰੋਜੈਕਟ ਤਹਿਤ ਨਿਕਲਣ ਵਾਲੇ ਹਾਈਵੇਅ (Highway) ਲਈ ਕਿਸਾਨਾਂ ਦੀ ਐਕੁਆਇਰ ਜਮੀਨਾਂ ਦੇ ਇੱਕਸਾਰ ਤੇ ਵਾਜ਼ਿਬ ਮੁਆਵਜੇ, ਗੰਨੇ ਦੇ ਬਕਾਏ ਦੀ ਅਦਾਇਗੀ, ਮੋਰਚਿਆਂ ਦੇ ਸ਼ਹੀਦ ਪਰਿਵਾਰਾਂ ਨੂੰ ਮੁਆਵਜੇ ਅਤੇ ਨੌਕਰੀਆਂ ਸਮੇਤ ਹੋਰ ਅਹਿਮ ਮੁੱਦਿਆਂ ਨੂੰ ਲੈਕੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਲਗਾਤਾਰ ਸੰਗਘਰਸ਼ ਕੀਤਾ ਜਾ ਰਿਹਾ ਹੈ। ਪਰ ਸਰਕਾਰ ਨੇ ਹਾਲੇ ਤੱਕ ਆਪਣੇ ਵਾਅਦੇ ਪੂਰੀ ਨਹੀਂ ਕੀਤੇ ਜਦਕਿ ਤਿੰਨ ਮਹੀਨੇ ਪਹਿਲਾਂ ਪੰਜਾਬ ਸਰਕਾਰ ਨੇ ਸਾਰੀਆਂ ਸਮੱਸਿਆਵਾਂ ਦੇ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਤਾਂ ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਖਤਮ ਕਰ ਦਿੱਤਾ ਸੀ।
ਪਰ ਅਫਸੋਸ ਦੀ ਗੱਲ ਇਹ ਹੈ ਕਿ ਪੰਜਾਬ ਸਰਕਾਰ ਨੇ ਹਾਲੇ ਤੱਕ ਆਪਣਾ ਵਾਅਦਾ ਪੂਰਾ ਨਹੀਂ ਕੀਤਾ ਜਿਸ ਕਾਰਨ ਕਿਸਾਨ ਮਜ਼ਦੂਰ ਸ਼ੰਘਰਸ਼ ਕਮੇਟੀ ਨੇ ਰੋਲ ਰੋਕੋ ਅੰਦੋਲਨ ਮੁੜ ਸ਼ੁਰੂ ਕਰ ਦਿੱਤਾ। ਜਿਸਦੇ ਤਹਿਤ ਕਮੇਟੀ ਨੇ ਬਟਾਲਾ ਵਿਖੇ ਅੰਮ੍ਰਿਤਸਰ-ਪਠਾਨਕੋਟ ਰੇਲਵੇ ਟ੍ਰੈਕ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤਾ। ਤੇ ਨਾਲ ਹੀ ਪੰਜਾਬ ਸਰਕਾਰ (Punjab Govt) ਨੂੰ ਚਿਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਉਨ੍ਹਾਂ ਦੀ ਮੰਗ ਪੂਰੀ ਨਹੀਂ ਹੁੰਦੀ ਉਹ ਸੰਘਰਸ਼ ਲਗਾਤਾਰ ਜਾਰੀ ਰੱਖਣਗੇ।


