Railway Track: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਰੇਲਵੇ ਟ੍ਰੈਕ ਅਣਮਿੱਥੇ ਸਮੇਂ ਲਈ ਕੀਤਾ ਬੰਦ
Protest: ਕਿਸਾਨਾਂ ਨੇ ਸਰਕਾਰ ਤੇ ਹਾਈਵੇਅ ਲਈ ਐਕਵਾਇਰ ਕੀਤੀ ਜਮੀਨ ਦਾ ਮੁਆਵਜਾ ਅਤੇ ਗੰਨੇ ਦੀ ਬਕਾਇਆ ਰਾਸ਼ੀ ਨਹੀਂ ਦੇਣ ਦਾ ਇਲਜ਼ਾਮ ਲਗਾਇਆ,, ਜਿਸ ਕਾਰਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਬਟਾਲਾ ਰੇਲਵੇ ਸਟੇਸ਼ਨ ਤੇ ਅੰਮ੍ਰਿਤਸਰ-ਪਠਾਨਕੋਟ ਰੇਲਵੇ ਟ੍ਰੈਕ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤਾ। ਤੇ ਕਿਹਾ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਸੰਘਰਸ਼ ਜਾਰੀ ਰਹੇਗਾ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਰੇਲਵੇ ਟ੍ਰੈਕ ਅਣਮਿੱਥੇ ਸਮੇਂ ਲਈ ਕੀਤਾ ਬੰਦ।
ਪੰਜਾਬ ਸਰਕਾਰ ਨੇ ਵਾਅਦਾ ਨਹੀਂ ਕੀਤਾ ਪੂਰਾ
ਇਸ ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਆਗੂਆਂ ਨੇ ਦੱਸਿਆ ਕਿ ਪਿਛਲੇ ਬੀਤੇ ਤਿੰਨ ਮਹੀਨੇ ਬਟਾਲਾ ਅਤੇ ਮੁੜ ਗੁਰਦਾਸਪੁਰ ਵਿਖੇ ਰੇਲਵੇ ਟਰੈਕ (Railway track) ਰੋਕ ਕਿਸਾਨਾਂ ਦੀਆਂ ਮੰਗਾਂ ਨੂੰ ਲੈਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜੋ ਤਿੰਨ ਨੈਸ਼ਨਲ ਹਾਈਵੇਅ ਬਣਨ ਜਾ ਰਹੇ ਹਨ ਉਹਨਾਂ ਲਈ ਕਿਸਾਨਾਂ ਦੀਆਂ ਜ਼ਮੀਨਾਂ ਐਕਵਾਇਰ ਕੀਤੀਆਂ ਗਈਆਂ ਹਨ ਪਰ ਹਾਲੇ ਕਿਸਾਨਾਂ ਨੂੰ ਮੁਆਵਜਾ ਨਹੀਂ ਮਿਲਿਆ। ਜਿਸ ਕਾਰਨ ਕਿਸਾਨਾਂ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਰੋਸ ਪਾਇਆ ਜਾ ਰਿਹਾ ਹੈ।‘ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੀ ਵੀ ਨਹੀਂ ਲਈ ਸਾਰ’
ਜੋ ਕਿਸਾਨ ਧਰਨਿਆਂ ਦੌਰਾਨ ਸ਼ਹਾਦਤਾਂ ਪਾ ਗਏ ਸਨ ਓਹਨਾ ਦੇ ਪਰਿਵਾਰਾਂ ਨੂੰ ਮੁਆਵਜੇ ਅਤੇ ਨਾ ਹੀ ਸਰਕਾਰੀ ਨੌਕਰੀ (Government job) ਦਿੱਤੀ ਗਈ ਹੈ ਅਤੇ ਨਾ ਹੀ ਗੰਨੇ ਦੀ ਪੇਮੈਂਟ ਜੋ ਕੇ 15 ਦਿਨ ਵਿੱਚ ਦਿਤੀ ਜਾਣੀ ਸੀ ਉਹ 40 ਦਿਨ ਬੀਤ ਜਾਣ ਦੇ ਬਾਅਦ ਵੀ ਕਿਸਾਨਾਂ ਨੂੰ ਨਹੀਂ ਦਿੱਤੀ ਗਈ। ਗੰਨੇ ਦਾ ਜੋ ਸਰਕਾਰੀ ਰੇਟ 380 ਰੁਪਏ ਪ੍ਰਤੀ ਕੁਇੰਟਲ ਰਖਿਆ ਗਿਆ ਹੈ ਉਸ ਵਿਚੋਂ 330 ਰੁਪਏ ਗੰਨਾ ਮਿੱਲ ਨੇ ਦੇਣੇ ਹੁੰਦੇ ਹਨ ਅਤੇ ਬਾਕੀ 50 ਰੁਪਏ ਸਰਕਾਰ ਨੇ ਦੇਣੇ ਹੁੰਦੇ ਹਨ ਉਹ ਵੀ ਅਜੇ ਤੱਕ ਨਹੀਂ ਮਿਲੇ।‘ਮੰਗਾਂ ਪੂਰੀਆਂ ਨਾ ਹੋਣ ਤੱਕ ਸੰਘਰਸ਼ ਜਾਰੀ ਰਹੇਗਾ’
ਕਿਸਾਨਾਂ ਨੇ ਕਿਹਾ ਕਿ ਸਰਕਾਰ ਬਣਾਉਣ ਤੋਂ ਪਹਿਲਾਂ ‘ਆਪ’ ਪਾਰਟੀ ਵਾਲੇ ਵੱਡੀਆਂ ਗੱਲਾਂ ਮਾਰਦੇ ਸਨ ਪਰ ਸੱਤਾ ਵਿੱਚ ਆਉਣ ਤੋਂ ਬਾਅਦ ਸਰਕਾਰ ਕਿਸਾਨਾਂ ਦੀ ਗੱਲ ਨਹੀਂ ਸੁਣ ਰਹੀ। ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਸੰਘਰਸ਼ ਜਾਰੀ ਰਹੇਗਾ, ਜਿਸਦੇ ਜਿੰਮੇਵਾਰ ਸਰਕਾਰ ਹੋਵੇਗੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ
Follow Us
